ਪੰਜਾਬ

punjab

ETV Bharat / state

ਹਾਏ ਰੱਬਾ ! ਕਿਉਂ ਕਿਸਾਨਾਂ ਦਾ ਵੈਰੀ ਬਣ ਗਿਆ - ਮਾਨਸਾ ਵਿੱਚ ਗੜ੍ਹੇਮਾਰੀ

ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਪੈ ਰਹੇ ਮੀਂਹ ਅਤੇ ਗੜ੍ਹਿਆਂ ਨੇ ਜ਼ੋਬਨ 'ਤੇ ਆਈ ਫ਼ਸਲ ਦਾ ਕਾਫ਼ੀ ਨੁਕਸਾਨ ਕੀਤਾ ਹੈ। ਕਿਸਾਨਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।

ਫ਼ਸਲਾਂ ਹੋਈਆਂ ਬਰਬਾਦ
ਫ਼ਸਲਾਂ ਹੋਈਆਂ ਬਰਬਾਦ

By

Published : Mar 7, 2020, 7:40 PM IST

ਮਾਨਸਾ: ਪਿਛਲੇ ਦੋ ਦਿਨ ਤੋਂ ਪੰਜਾਬ ਚੋਂ ਹੋ ਰਹੀ ਬਾਰਿਸ਼ ਤੇ ਤੇਜ਼ ਹਵਾਵਾਂ ਦੇ ਨਾਲ ਜਿੱਥੇ ਕਣਕ ਦੀ ਫ਼ਸਲ ਧਰਤੀ 'ਤੇ ਵਿਛ ਚੁੱਕੀ ਹੈ ਉੱਥੇ ਸਬਜ਼ੀਆਂ ਦਾ ਵੀ ਭਾਰੀ ਨੁਕਸਾਨ ਹੋਇਆ ਹੈ।

ਕਿਸਾਨਾਂ ਵੱਲੋਂ ਜਿੱਥੇ ਕਣਕ ਦੀ ਫ਼ਸਲ ਲਈ ਸਰਕਾਰ ਤੋਂ ਗਿਰਦਾਵਰੀ ਕਰਵਾ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ ਉੱਥੇ ਹੀ ਸਬਜ਼ੀਆਂ ਦੀ ਕਾਸ਼ਤ ਕਰ ਰਹੇ ਕਿਸਾਨਾਂ ਨੇ ਵੀ ਸਰਕਾਰ ਤੋਂ ਤੁਰੰਤ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।

ਮਾਨਸਾ ਜ਼ਿਲ੍ਹੇ ਦੇ ਪਿੰਡ ਭੈਣੀ ਬਾਘਾ ਚੋਂ ਲਗਾਈ ਗਈ ਸ਼ਿਮਲਾ ਮਿਰਚ ਅਤੇ ਹਰੇ ਮਟਰ ਦੀ ਫ਼ਸਲ ਤੇ ਇਸ ਬਾਰਿਸ਼ ਦਾ ਕਾਫ਼ੀ ਨੁਕਸਾਨ ਵੇਖਣ ਨੂੰ ਮਿਲਿਆ।

ਹਾਏ ਰੱਬਾ ! ਕਿਉਂ ਜੱਟਾਂ ਦਾ ਵੈਰੀ ਬਣ ਗਿਆ

ਕਿਸਾਨ ਮਹਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਪੰਜ ਤੋਂ ਛੇ ਏਕੜ ਵਿੱਚ ਸ਼ਿਮਲਾ ਮਿਰਚ ਤੇ ਹਰਾ ਮਟਰ ਲਗਾਇਆ ਹੈ ਅਤੇ ਬਾਰਿਸ਼ ਤੇ ਤੇਜ਼ ਹਵਾਵਾਂ ਦੇ ਕਾਰਨ ਉਨ੍ਹਾਂ ਦੀ ਇਸ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦੋ ਦਿਨ ਤੋਂ ਉਹ ਹਰੇ ਮਟਰ ਤੋੜ ਕੇ ਮੰਡੀ ਚੋਂ ਲਿਜਾ ਰਹੇ ਸਨ ਜੋ 25 ਤੋਂ 30 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਵਿਕ ਰਹੇ ਸਨ ਪਰ ਅਜੇ ਅੱਧ ਤੋਂ ਜ਼ਿਆਦਾ ਫ਼ਸਲ ਉਨ੍ਹਾਂ ਦੀ ਖੇਤ 'ਚ ਖੜ੍ਹੀ ਹੈ ਜਿਸ ਕਾਰਨ ਬਾਰਿਸ਼ ਕਾਰਨ ਉਨ੍ਹਾਂ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ।

ਉੱਥੇ ਹੀ ਕਿਸਾਨ ਜਸਵੀਰ ਸਿੰਘ ਨੇ ਕਿਹਾ ਕਿ ਜਿੱਥੇ ਸ਼ਿਮਲਾ ਮਿਰਚ ਅਤੇ ਸਬਜ਼ੀਆਂ ਦਾ ਨੁਕਸਾਨ ਹੋਇਆ ਹੈ ਉੱਥੇ ਹੀ ਕਿਸਾਨਾਂ ਦੀ ਸਰਕਾਰ ਨੂੰ ਤੁਰੰਤ ਬਾਂਹ ਫੜ੍ਹਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇੱਕ ਪਾਸੇ ਕਿਸਾਨਾਂ ਨੂੰ ਬਦਲਵੀਂ ਖੇਤੀ ਕਰਨ ਦੀ ਸਲਾਹ ਦੇ ਰਹੀ ਹੈ ਪਰ ਅੱਜ ਅਜਿਹੀ ਕੁਦਰਤ ਦੀ ਕਰੋਪੀ ਕਾਰਨ ਸਰਕਾਰ ਨੂੰ ਤੁਰੰਤ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਹੈ ਅਤੇ ਫਸਲ ਦਾ ਮੁਆਵਜ਼ਾ ਦੇਣਾ ਚਾਹੀਦਾ ਹੈ।

ਕਿਸਾਨ ਨੇਤਾ ਗੋਰਾ ਸਿੰਘ ਨੇ ਕਿਹਾ ਕਿ ਕਿਸਾਨਾਂ ਦੀ ਕਣਕ ਅਤੇ ਸਰ੍ਹੋਂ ਦੀ ਫਸਲ ਦਾ ਬਾਰਿਸ਼ ਤੇ ਤੇਜ਼ ਹਵਾਵਾਂ ਦੇ ਕਾਰਨ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੀ ਫ਼ਸਲ ਜਦੋਂ ਤੱਕ ਖੇਤਾਂ ਚੋਂ ਖੜ੍ਹੀ ਹੈ ਉਸ ਦਾ ਕੋਈ ਭਰੋਸਾ ਨਹੀਂ ਕਿ ਕਦੋਂ ਬਾਰਿਸ਼ ਹੋ ਜਾਵੇ ਜਾਂ ਕੋਈ ਹੋਰ ਕੁਦਰਤੀ ਕਰੋਪੀ ਪੈ ਜਾਵੇ ਕਿਸਾਨ ਦੀ ਫ਼ਸਲ ਕਰਜ਼ ਆਈ ਤੋਂ ਹੀ ਮੰਨੀ ਜਾਂਦੀ ਹੈ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀ ਸਾਰ ਲੈਣੀ ਚਾਹੀਦੀ ਹੈ ਅਤੇ ਫ਼ਸਲਾਂ ਦੀ ਗਿਰਦਾਵਰੀ ਕਰਵਾ ਤੁਰੰਤ ਮੁਆਵਜ਼ਾ ਜਾਰੀ ਕਰਨਾ ਚਾਹੀਦਾ ਹੈ।

ABOUT THE AUTHOR

...view details