ਮਾਨਸਾ: ਮਾਨਸਾ ਜ਼ਿਲ੍ਹੇ ਦੇ ਪਿੰਡ ਭੈਣੀਬਾਘਾ ਦੇ ਕਿਸਾਨਾਂ ਨੇ ਖੇਤੀ ਵਿਭਿੰਨਤਾ ਨੂੰ ਤਰਜੀਹ ਦਿੰੰਦਿਆਂ ਇਸ ਵਾਰ 600 ਏਕੜ ਜ਼ਮੀਨ 'ਚ ਸ਼ਿਮਲਾ ਮਿਰਚ, ਮਟਰ ਅਤੇ ਖ਼ਰਬੂਜ਼ੇ ਦੀ ਕਾਸ਼ਤ ਕੀਤੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸ਼ਿਮਲਾ ਮਿਰਚ ਦੀ ਫ਼ਸਲ 'ਤੇ ਉਨ੍ਹਾਂ ਦਾ ਖਰਚ ਬਹੁਤ ਹੁੰਦਾ ਹੈ ਪਰ ਮੰਡੀਕਰਨ ਦੀ ਸਮੱਸਿਆ ਹੋਣ ਕਾਰਨ ਕਿਸਾਨਾਂ ਨੂੰ ਪ੍ਰੇਸ਼ਾਨੀ ਦੇ ਨਾਲ ਜੂਝਣਾ ਪੈਂਦਾ ਹੈ।
ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਕੋਰੋਨਾ ਦੇ ਕਾਰਨ ਲੱਗੇ ਕਰਫਿਊ ਦੇ ਚਲਦਿਆਂ ਉਨ੍ਹਾਂ ਨੂੰ ਆਪਣੀ ਫਸਲ ਸੜਕਾਂ ਤੇ ਸੁੱਟਣੀ ਪਈ ਸੀ ਅਤੇ ਖੇਤਾਂ ਵਿੱਚ ਵਾਹੁਣੀ ਪਈ ਸੀ ਜਿਸ ਕਾਰਨ ਉਨ੍ਹਾਂ ਦਾ ਭਾਰੀ ਨੁਕਸਾਨ ਹੋਇਆ ਹੈ।
600 ਏਕੜ 'ਚ ਸ਼ਿਮਲਾ ਮਿਰਚ ਦੀ ਕਾਸ਼ਤ ਇਸ ਵਾਰ ਵੀ ਕਿਸਾਨਾਂ ਨੇ ਕਿਹਾ ਹੈ ਕਿ ਸਰਕਾਰ ਕੋਰੋਨਾ ਦਾ ਫਿਰ ਰੌਲਾ ਪਾ ਰਹੀ ਹੈ ਕਿਤੇ ਉਨ੍ਹਾਂ ਦੀਆਂ ਫਸਲਾਂ ਫਿਰ ਤੋਂ ਖੇਤਾਂ 'ਚ ਨਾ ਰੁਲਣ ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀਆਂ ਫਸਲਾਂ ਨੂੰ ਖੇਤਾਂ ਵਿੱਚੋਂ ਚੁੱਕਣ ਦਾ ਪ੍ਰਬੰਧ ਕੀਤਾ ਜਾਵੇ ਅਤੇ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਵਪਾਰੀਆਂ ਨੂੰ ਖੁੱਲ੍ਹ ਦਿੱਤੀ ਜਾਵੇ।
ਕਿਸਾਨ ਗੋਰਾ ਸਿੰਘ ਤੇ ਜਸਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪ੍ਰਤੀ ਏਕੜ ਇੱਕ ਲੱਖ ਰੁਪਏ ਖਰਚ ਆਉਂਦਾ ਹੈ ਜਦੋਂ ਕਿ ਮੰਡੀ ਵਿੱਚ ਉਨ੍ਹਾਂ ਨੂੰ ਇਸ ਫਸਲ ਦਾ ਪੂਰਾ ਮੁੱਲ ਨਹੀਂ ਮਿਲਦਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਫ਼ਸਲਾਂ ਦਾ ਜ਼ਿਲ੍ਹਾ ਪੱਧਰ 'ਤੇ ਹੀ ਮੰਡੀਕਰਨ ਕਰਕੇ ਇਨ੍ਹਾਂ ਫ਼ਸਲਾਂ ਨੂੰ ਖਰੀਦਿਆ ਜਾਵੇ ਤਾਂ ਕਿ ਕਿਸਾਨ ਖੁਸ਼ਹਾਲ ਹੋ ਸਕੇ।