ਮਾਨਸਾ: ਸੂਬੇ ਵਿੱਚ ਕੋਰੋਨਾ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੀਆਂ ਨਵੀਆਂ ਹਦਾਇਤਾਂ ਤਹਿਤ ਸੋਮਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੇ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਨੁਮਾਇੰਦਿਆਂ ਨੂੰ ਹਦਾਇਤਾਂ ਦੀ ਪਾਲਣਾ ਕਰਨ ਅਤੇ ਕੋਰੋਨਾ ਟੈਸਟ ਲਈ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਸਹਿਯੋਗ ਦੀ ਅਪੀਲ ਕੀਤੀ ਗਈ।
ਡੀਸੀ ਮਹਿੰਦਰਪਾਲ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵਪਾਰੀ ਜਥੇਬੰਦੀਆਂ ਅਤੇ ਹੋਰ ਸੰਘਰਸ਼ਸ਼ੀਲ ਜਥੇਬੰਦੀਆਂ ਤੋਂ ਇਲਾਵਾ ਸਮਾਜਿਕ ਤੇ ਸਮਾਜ ਸੇਵੀ ਸੰਸਥਾਵਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਵਿੱਚ ਕੋਰੋਨਾ ਦੇ ਬਹੁਤ ਘੱਟ ਕੇਸ ਆਏ ਸਨ ਪਰ ਪਿਛਲੇ ਦਿਨਾਂ ਤੋਂ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਕਾਰਨ ਪੰਜ ਮੌਤਾਂ ਹੋ ਗਈਆਂ ਹਨ, ਜਿਸ ਲਈ ਲੋਕਾਂ ਨੂੰ ਜਾਗਰੂਕ ਕਰਨਾ ਜ਼ਰੂਰੀ ਹੈ।