ਮਾਨਸਾ : ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਪੰਜਾਬ ਭਰ ਦੇ ਵਿੱਚ ਐਂਟੀ ਡਰੱਗ ਟਾਸਕ ਫੋਰਸ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਗਈ। ਇਸ ਮੁਹਿੰਮ ਦੇ ਤਹਿਤ ਮਾਨਸਾ ਜ਼ਿਲ੍ਹੇ ਦੇ ਪਿੰਡ ਭਮੇ ਕਲਾਂ ਵਿਖੇ ਐਂਟੀ ਡਰੱਗ ਟਾਸਕ ਫੋਰਸ ਵੱਲੋਂ ਦੋ ਨੌਜਵਾਨਾਂ ਨੂੰ ਵੱਡੀ ਤਾਦਾਦ ਵਿੱਚ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਫੜ੍ਹ ਲਿਆ। ਜਿਸ ਤੋਂ ਬਾਅਦ ਇਹਨਾਂ ਨੌਜਵਾਨਾਂ ਨੂੰ ਪੁਲਿਸ ਦੇ ਹਵਾਲੇ ਕਰਨ ਦੇ ਲਈ ਪੁਲਿਸ ਨੂੰ ਬੁਲਾਇਆ ਗਿਆ ਕਿ ਅਚਾਨਕ ਐਂਟੀ ਡਰੱਗ ਟਾਸਕ ਫੋਰਸ ਦੇ ਨੌਜਵਾਨ ਪਰਵਿੰਦਰ ਸਿੰਘ ਤੇ ਕੁਝ ਅਣਪਛਾਤੇ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਜਿਸ ਵਿੱਚ ਪਰਵਿੰਦਰ ਝੋਟੇ ਦੀ ਦਸਤਾਰ ਅਤੇ ਕੇਸਾਂ ਦੀ ਬੇਅਦਬੀ ਕੀਤੀ ਗਈ ਅਤੇ ਉਸ ਨੂੰ ਜਖਮੀ ਕਰ ਦਿੱਤਾ ਗਿਆ। ਇਹ ਸਾਰਾ ਵਾਕਿਆ ਮੀਡੀਆ ਅਤੇ ਸਥਾਨਕ ਲੋਕਾਂ ਦੇ ਸਾਹਮਣੇ ਹੋਇਆ ਜਿਸ ਦੀਆਂ ਤਸਵੀਰਾਂ ਵੀ ਕੈਮਰਿਆਂ ਵਿੱਚ ਕੈਦ ਹੋਈਆਂ ਹਨ। ਉਥੇ ਹੀ ਇਸ ਹਮਲੇ ਦੌਰਾਨ ਮੌਕੇ 'ਤੇ ਮੌਜੂਦ ਪੁਲਿਸ ਪਾਰਟੀ ਨੇ ਹਮਲਾ ਕਰਨ ਵਾਲਿਆਂ ਨੂੰ ਵੀ ਗ੍ਰਿਫਤਾਰ ਕਰ ਲਿਆ।
ਪੱਗ ਤੇ ਕੇਸਾਂ ਦੀ ਬੇਅਦਬੀ ਦਾ ਹੋਵੇ ਮਾਮਲਾ ਦਰਜ :ਉਧਰ ਨੌਜਵਾਨ ਪਰਵਿੰਦਰ ਸਿੰਘ ਨੇ ਕਿਹਾ ਕਿ ਉਹਨਾਂ ਵੱਲੋਂ ਨਸ਼ਿਆਂ ਦੇ ਖਿਲਾਫ ਮੁਹਿੰਮ ਚਲਾਈ ਗਈ ਹੈ। ਤਾਂ ਜੋ ਪੰਜਾਬ ਵਿੱਚ ਨਸ਼ੇ ਦਾ ਖਾਤਮਾ ਕੀਤਾ ਜਾ ਸਕੇ। ਪਰ ਜੋ ਲੋਕ ਅੱਜ ਵੀ ਨਸ਼ਾ ਵੇਚ ਰਹੇ ਹਨ ਉਹਨਾਂ ਕੁਝ ਨੌਜਵਾਨਾਂ ਨੇ ਜਾਣ ਬੁੱਝ ਕੇ ਸਾਡੇ 'ਤੇ ਹਮਲਾ ਕੀਤਾ ਹੈ। ਜਿਸ ਦੇ ਤਹਿਤ ਉਹਨਾਂ ਦੇ ਕੇਸਾਂ ਦੀ ਅਤੇ ਦਸਤਾਰ ਦੀ ਬੇਅਦਬੀ ਹੋਈ ਹੈ ਉਹਨਾਂ ਨੇ ਪੰਜਾਬ ਪੁਲਿਸ ਤੋਂ ਮੰਗ ਕੀਤੀ ਕਿ ਇਹਨਾਂ ਦੇ ਖਿਲਾਫ 295 ਦੇ ਤਹਿਤ ਮਾਮਲਾ ਦਰਜ ਕੀਤਾ ਜਾਵੇ।