ਪੰਜਾਬ

punjab

ETV Bharat / state

ਸਹੁਰੇ ਪਰਿਵਾਰ ’ਤੇ ਨੂੰਹ ਦਾ ਕਤਲ ਕਰਨ ਦੇ ਲੱਗੇ ਇਲਜ਼ਾਮ - ਸੱਸ ਅਤੇ ਲੜਕੀ ਦੇ ਪਤੀ ਦੇ ਖ਼ਿਲਾਫ਼ ਮਾਮਲਾ ਦਰਜ

ਮਾਨਸਾ ਵਿਖੇ ਇੱਕ ਵਿਆਹੁਤਾ ਲੜਕੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਸਹੁਰੇ ਪਰਿਵਾਰ ਦਾਜ ਨੂੰ ਲੈਕੇ ਲੜਕੀ ਦਾ ਕਤਲ ਕਰਨ ਦੇ ਇਲਜ਼ਾਮ ਲੱਗੇ ਹਨ। ਇਸ ਮਾਮਲੇ ਵਿੱਚ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰਾਂ ’ਤੇ ਪੁਲਿਸ ਨੇ ਮ੍ਰਿਤਕਾ ਦੇ ਪਤੀ ਅਤੇ ਸੱਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਪਟਿਆਲਾ ਵਿਖੇ ਰਾਸ਼ਟਰਮੰਡਲ ਖੇਡਾਂ ਚੋਂ ਤਗਮਾ ਜੇਤੂ ਖਿਡਾਰੀਆਂ ਦਾ ਨਿੱਘਾ ਸੁਆਗਤ
ਪਟਿਆਲਾ ਵਿਖੇ ਰਾਸ਼ਟਰਮੰਡਲ ਖੇਡਾਂ ਚੋਂ ਤਗਮਾ ਜੇਤੂ ਖਿਡਾਰੀਆਂ ਦਾ ਨਿੱਘਾ ਸੁਆਗਤ

By

Published : Aug 6, 2022, 6:00 PM IST

Updated : Aug 6, 2022, 6:16 PM IST

ਮਾਨਸਾ:ਜ਼ਿਲ੍ਹੇ ਦੇ ਪਿੰਡ ਨੰਗਲ ਵਿੱਚ ਇੱਕ ਵਿਆਹੁਤਾ ਲੜਕੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਸਹੁਰੇ ਪਰਿਵਾਰ ’ਤੇ ਲੜਕੀ ਦਾ ਕਤਲ ਕਰਨ ਦੇ ਇਲਜ਼ਾਮ ਲੱਗੇ ਹਨ। ਦਾਜ ਨੂੰ ਲੈਕੇ ਲੜਕੀ ਦਾ ਕਤਲ ਕੀਤਾ ਗਿਆ ਦੱਸਿਆ ਜਾ ਰਿਹਾ ਹੈ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਸਹੁਰਾ ਪਰਿਵਾਰ ਦੇ ਵਿੱਚ ਸੱਸ ਅਤੇ ਲੜਕੀ ਦੇ ਪਤੀ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਮਾਨਸਾ ਜ਼ਿਲ੍ਹੇ ਦੇ ਪਿੰਡ ਨੰਗਲ ਕਲਾਂ ਦੀ ਕਮਲਜੀਤ ਕੌਰ ਪੁੱਤਰੀ ਬਿੱਕਰ ਸਿੰਘ ਦਾ ਵਿਆਹ ਦਸ ਮਹੀਨੇ ਪਹਿਲਾਂ ਜਤਿੰਦਰ ਸਿੰਘ ਵਾਸੀ ਮੱਤੀ ਦੇ ਨਾਲ ਹੋਇਆ ਸੀ ਪਰ ਸਹੁਰੇ ਪਰਿਵਾਰ ਵੱਲੋਂ ਲੜਕੀ ਨੂੰ ਲਗਾਤਾਰ ਦਹੇਜ ਦੀ ਮੰਗ ਨੂੰ ਲੈ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ।

ਮ੍ਰਿਤਕ ਲੜਕੀ ਕਮਲਜੀਤ ਕੌਰ ਦੇ ਭਰਾ ਕੁਲਵਿੰਦਰ ਸਿੰਘ ਨੇ ਭੀਖੀ ਪੁਲਿਸ ਨੂੰ ਦਿੱਤੇ ਬਿਆਨਾਂ ਦੇ ਵਿੱਚ ਲਿਖਿਆ ਕਿ ਉਸ ਦੀ ਭੈਣ ਕਮਲਜੀਤ ਕੌਰ ਦਾ ਵਿਆਹ ਜਤਿੰਦਰ ਸਿੰਘ ਵਾਸੀ ਮੱਤੀ ਦੇ ਨਾਲ ਦਸ ਮਹੀਨੇ ਪਹਿਲਾਂ ਹੋਇਆ ਸੀ ਪਰ ਸਹੁਰਾ ਪਰਿਵਾਰ ਵੱਲੋਂ ਲਗਾਤਾਰ ਉਸ ਨੂੰ ਦਾਜ ਦੀ ਮੰਗ ਨੂੰ ਲੈ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਜਿਸ ਕਾਰਨ ਉਸ ਨੂੰ ਪਹਿਲਾਂ ਵੀ ਕੋਈ ਜ਼ਹਿਰੀਲੀ ਚੀਜ਼ ਦਿੱਤੀ ਗਈ ਸੀ ਅਤੇ ਹੁਣ ਸਹੁਰਾ ਪਰਿਵਾਰ ਵੱਲੋਂ ਉਸ ਨੂੰ ਗਲਾ ਘੁੱਟ ਕੇ ਕਤਲ ਕਰ ਦਿੱਤਾ ਹੈ।

ਓਧਰ ਥਾਣਾ ਭੀਖੀ ਦੇ ਇੰਚਾਰਜ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਮਲਜੀਤ ਕੌਰ ਦੇ ਭਰਾ ਕੁਲਵਿੰਦਰ ਸਿੰਘ ਦੇ ਬਿਆਨਾਂ ’ਤੇ ਜਤਿੰਦਰ ਸਿੰਘ ਮ੍ਰਿਤਕਾ ਦਾ ਪਤੀ, ਰਵਿੰਦਰ ਕੌਰ ਸੱਸ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ:ਪੀਣ ਵਾਲਾ ਪਾਣੀ ਨਾਲ ਇੱਕੋ ਹੀ ਮੁਹੱਲੇ ਦੇ 10 ਲੋਕ ਹੋਏ ਬਿਮਾਰ


Last Updated : Aug 6, 2022, 6:16 PM IST

For All Latest Updates

TAGGED:

ABOUT THE AUTHOR

...view details