ਮਾਨਸਾ :ਪੰਜਾਬ ਦੀ ਨੌਜਵਾਨ ਪੀੜ੍ਹੀ ਚਿੱਟੇ ਦੀ ਦਲਦਲ ਵਿੱਚ ਫਸੀ ਹੋਈ ਹੈ ਅਤੇ ਲਗਾਤਾਰ ਅਜਿਹੇ ਮਾਮਲਿਆਂ ਵਿੱਚ ਨੌਜਵਾਨਾਂ ਦੀ ਮੌਤ ਵੀ ਹੋ ਰਹੀ ਹੈ। ਤਾਜ਼ਾ ਮਾਮਲਾ ਮਾਨਸਾ ਸ਼ਹਿਰ ਤੋਂ ਸਾਹਮਣੇ ਆਇਆ ਹੈ ਜਿੱਥੇ 27 ਸਾਲਾਂ ਨੌਜਵਾਨ ਕੁਲਦੀਪ ਸਿੰਘ ਕਾਕਾ ਦੀ ਚਿੱਟੇ ਨਾਲ ਮੌਤ ਹੋ ਗਈ ਹੈ। ਹੱਸਦੇ ਵੱਸਦੇ ਪਰਿਵਾਰ ਨੂੰ ਨਸ਼ੇ ਨੇ ਉਜਾੜ ਦਿੱਤਾ। ਨਸ਼ੇ ਨੇ ਮਾਪਿਆਂ ਦਾ ਨੌਜਵਾਨ ਪੁੱਤ ਨਿਗਲ ਲਿਆ। ਉਥੇ ਹੀ ਰੋ-ਰੋ ਕੇ ਕੀਰਨੇ ਪਾਉਂਦੇ ਮਾਪਿਆਂ ਨੇ ਕਿਹਾ ਕਿ ਉਹ ਮ੍ਰਿਤ ਪੁੱਤ ਦੀ ਲਾਸ਼ ਨੂੰ ਸਿਵਲ ਹਸਪਤਾਲ ਕੇ ਧਰਨਾ ਪ੍ਰਦਰਸ਼ਨ ਕਨਰਗੇ ਅਤੇ ਉਹ ਪੁੱਤਰ ਦਾ ਉਦੋਂ ਤੱਕ ਸਸਕਾਰ ਨਹੀਂ ਕਰਨਗੇ ਜਦੋਂ ਤੱਕ ਦੋਸ਼ੀਆਂ ਨੂੰ ਫੜ੍ਹ ਕੇ ਸਜ਼ਾ ਨਹੀਂ ਦਿੱਤੀ ਜਾਂਦੀ।
ਕੁੰਭਕਰਨੀ ਨੀਂਦ ਸੁੱਤਾ ਪ੍ਰਸ਼ਾਸਨ : ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਹਿਲਾਂ ਕੁਲਦੀਪ ਸਿੰਘ ਦਾ ਵੱਡਾ ਭਰਾ ਵੀ ਨਸ਼ੇ ਦੀ ਭੇਟ ਚੜ੍ਹ ਚੁੱਕਿਆ ਹੈ ਪੰਜਾਬ ਦੇ ਹਲਾਤ ਲਗਾਤਾਰ ਵਿਗੜ ਰਹੇ ਹਨ। ਨੌਜਵਾਨ ਚਿੱਟੇ ਸਮੇਤ ਹੋਰ ਨਸ਼ੇ ਦੀ ਦਲਦਲ ਵਿੱਚ ਆਪਣੀਆਂ ਜਾਨਾਂ ਗਵਾ ਰਹੇ ਹਨ। ਪਰ ਪੁਲਿਸ ਪ੍ਰਸ਼ਾਸਨ ਇਸ ਵੱਲ ਕੋਈ ਧਿਆਨ ਨਹੀਂ ਦੇ ਰਿਹਾ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨਸ਼ਾ ਜਿਲ੍ਹੇ ਵਿੱਚ ਸ਼ਰੇਆਮ ਵਿਕ ਰਿਹਾ ਹੈ ਅਤੇ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਕੁੰਭ ਕਰਨੀ ਨੀਂਦ ਸੁੱਤੀ ਪਈ ਹੈ। ਨਸ਼ੇ ਦੀ ਦਲਦਲ ਵਿੱਚ ਪੁੱਤਾਂ ਨੂੰ ਗਵਾਉਣ ਵਾਲੇ ਪਰਿਵਾਰਾਂ ਨੇ ਦੱਸਿਆ ਕਿ ਪਹਿਲਾਂ ਵੀ ਨਸ਼ਿਆਂ ਖਿਲਾਫ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ। ਪਰ ਪੁਲਿਸ ਦੋਸ਼ੀਆਂ ਨੂੰ ਨਹੀਂ ਫੜ੍ਹ ਰਹੀ ,ਬਲਕਿ ਉਹਨਾਂ ਲੋਕਾਂ ਨੂੰ ਕਾਬੂ ਕਰ ਰਹੀ ਹੈ ਜੋ ਨਸ਼ਿਆਂ ਦਾ ਵਿਰੋਧ ਕਰਦੇ ਹਨ। ਡੀਸੀ ਦਫਤਰ ਸਾਹਮਣੇ ਧਰਨਾ ਲਾਕੇ ਬੈਠੇ ਪਰਿਵਾਰ ਨੇ ਕਿਹਾ ਕਿ ਸਾਡੇ ਨੌਜਵਾਨ ਪੁੱਤ ਨਸ਼ਿਆਂ ਨੇ ਖਾ ਲਏ ਹਨ। ਸਰਕਾਰਾਂ ਸੱਤਾ ਵਿੱਚ ਆਉਣ ਲੱਗਿਆਂ ਨਸ਼ਾ ਖਤਮ ਕਰਨ ਦੀਆਂ ਸੌਂਹਾਂ ਖਾਂਦੀਆਂ ਹਨ। ਨਸ਼ੇ ਦੇ ਖਾਤਮੇ ਲਈ ਵਾਅਦੇ ਕੀਤੇ ਜਾਂਦੇ ਹਨ। ਪਰ ਜਦੋਂ ਮੰਤਰੀ ਬਣ ਸੱਤਾ 'ਤੇ ਕਾਬਿਜ਼ ਹੁੰਦੇ ਹਨ ਉਦੋਂ ਲੋਕਾਂ ਦੀ ਸਾਰ ਕੋਈ ਨਹੀਂ ਲੈਂਦਾ। ਜਿੰਨਾ ਲੋਕਾਂ ਨੂੰ ਪੁਲਿਸ ਨੂੰ ਫੜਾਇਆ ਜਾਂਦਾ ਹੈ ਓਹੀ ਲੋਕ ਪੁਲਿਸ ਦੀ ਜਾਣ ਪਹਿਚਾਣ ਅਤੇ ਨਸ਼ੇ ਦੀ ਅੱਧੀ ਸਪਲਾਈ ਦਾ ਹਿੱਸਾ ਲੈਕੇ ਮੁਲਜ਼ਮਾਂ ਨੂੰ ਰਿਹਾ ਕਰ ਦਿੰਦੇ ਹਨ।
- ਖੰਨਾ 'ਚ ਹਾਈਵੇਅ 'ਤੇ ਤੜਫ਼ਦੇ ਨੌਜਵਾਨ ਦੀ ਨਵਜੋਤ ਸਿੱਧੂ ਨੇ ਬਚਾਈ ਜਾਨ, ਆਪਣੀ ਜਿਪਸੀ 'ਚ ਜ਼ਖਮੀ ਨੂੰ ਹਸਪਤਾਲ ਪਹੁੰਚਾਇਆ
- ਮੀਂਹ ਤੋਂ ਬਾਅਦ ਬਿਆਸ ਦਰਿਆ ਵਿੱਚ ਵਧਿਆ ਪਾਣੀ ਦਾ ਪੱਧਰ, ਕਿਸਾਨਾਂ ਦੀਆਂ ਫਸਲਾਂ ਪ੍ਰਭਾਵਿਤ ਹੋਣ ਦਾ ਖਦਸ਼ਾ
- ਪਠਾਨਕੋਟ ਏਅਰਫੋਰਸ ਸਟੇਸ਼ਨ 'ਤੇ ਤਾਇਨਾਤ ਮਹਿਲਾ ਸਕੁਐਡਰਨ ਲੀਡਰ ਅਰਸ਼ਿਤਾ ਜੈਸਵਾਲ ਦੀ ਮੌਤ, ਮੈਸ ਵਾਲੇ ਲੜਕੇ ਨੇ ਚੋਰੀ ਦੀ ਨੀਅਤ ਨਾਲ ਕੀਤਾ ਸੀ ਹਮਲਾ