ਮਾਨਸਾ:ਕਰਜ਼ੇ ਦੇ ਬੋਝ ਕਾਰਨ ਮਾਨਸਾ ਦੇ ਇੱਕ ਹੋਰ ਕਿਸਾਨ (Farmers) ਨੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਕਿਸਾਨ ਸੱਤ ਲੱਖ ਰੁਪਏ ਦਾ ਕਰਜ਼ਦਾਰ ਸੀ ਅਤੇ ਕਿਸਾਨ ਕੋਲ ਦੋ ਏਕੜ ਜ਼ਮੀਨ ਦਾ ਮਾਲਕ ਹੈ। ਕਿਸਾਨ ਜਥੇਬੰਦੀਆਂ ਨੇ ਮ੍ਰਿਤਕ ਕਿਸਾਨ ਦੇ ਪਰਿਵਾਰ ਦੇ ਲਈ ਸਰਕਾਰ ਤੇ ਸਰਕਾਰੀ ਨੌਕਰੀ ਅਤੇ ਦੱਸ ਲੱਖ ਰੁਪਏ ਮੁਆਵਜ਼ੇ ਦੀ ਮੰਗ ਕੀਤੀ ਹੈ।ਪੁਲਿਸ ਨੇ ਮਾਮਲਾ ਦਰਜ ਕਰਕੇ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੀ ਦੇਹ ਪਰਿਵਾਰ ਦੇ ਹਵਾਲੇ ਕਰ ਦਿੱਤੀ।
ਕਿਸਾਨ ਜਸਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਰੁਲਦੂ ਸਿੰਘ ਸਾਲ ਦੀ ਉਮਰ ਦਾ ਸੀ ਅਤੇ ਉਸ ਦੇ ਕੋਲ ਢਾਈ ਏਕੜ ਜ਼ਮੀਨ ਸੀ। 7 ਲੱਖ ਰੁਪਏ ਦਾ ਕਰਜ਼ਦਾਰ ਸੀ ਅਤੇ ਫਸਲ ਖ਼ਰਾਬ ਹੋਣ ਕਾਰਨ ਪ੍ਰੇਸ਼ਾਨ ਰਹਿੰਦਾ ਸੀ। ਜਿਸਦੇ ਚਲਦਿਆਂ ਰੁਲਦੂ ਸਿੰਘ ਨੇ ਫਾਹਾ ਲੈ ਕੇ ਕੇ ਖੁਦਕੁਸ਼ੀ ਕਰ ਲਈ ਹੈ।
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ ਸੁਖਵਿੰਦਰ ਸਿੰਘ ਦਾ ਕਹਿਣਾ ਹੈ ਕਿ ਰੁਲਦੂ ਸਿੰਘ ਕਰਜੇ ਤੋਂ ਪਰੇਸ਼ਾਨ ਸੀ।ਇਸ ਕਰਕੇ ਉਸ ਨੇ ਖੁਦਕੁਸ਼ੀ (Suicide) ਕਰ ਲਈ।ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਰਿਵਾਰ ਦੀ ਮਦਦ ਕੀਤੀ ਜਾਵੇ।
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਜਨਰਲ ਸਕੱਤਰ ਮਹਿੰਦਰ ਸਿੰਘ ਭੈਣੀਬਾਘਾ ਨੇ ਕਿਹਾ ਕਿ ਮ੍ਰਿਤਕ ਕਿਸਾਨ ਸੱਤ ਲੱਖ ਰੁਪਏ ਦਾ ਕਰਜ਼ਦਾਰ ਸੀ ਅਤੇ ਢਾਈ ਏਕੜ ਜ਼ਮੀਨ ਦਾ ਮਾਲਕ ਸੀ। ਜਿਸ ਦੇ ਕਾਰਨ ਅਕਸਰ ਹੀ ਕਰਜ਼ੇ ਤੋਂ ਪ੍ਰੇਸ਼ਾਨ ਰਹਿੰਦਾ ਸੀ ਅਤੇ ਰੁਲਦੂ ਸਿੰਘ ਨੇ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਦੇ ਲਈ 10 ਲੱਖ ਰੁਪਏ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੀ ਮੰਗ ਕੀਤੀ।
ਇਹ ਵੀ ਪੜੋ:ਪੂਰੇ ਦੇਸ਼ 'ਚ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਛੱਠ ਪੂਜਾ ਤਿਉਹਾਰ