ਮਾਨਸਾ : ਮਾਨਸਾ ਜ਼ਿਲ੍ਹੇ ਦੇ ਪਿੰਡ ਅਕਲੀਆ ਵਿਖੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਦਾ ਵਿਰੋਧ ਕਰ ਰਹੇ 34 ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ ਜੇਲ ਭੇਜਣ ਦੇ ਵਿਰੋਧ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਨੇ ਨੌਜਵਾਨਾਂ ਦੀ ਰਿਹਾਈ ਦੀ ਮੰਗ ਕੀਤੀ ਹੈ। ਜਾਣਕਾਰੀ ਮੁਤਾਬਿਕ ਪਿਛਲੇ ਦਿਨੀਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਕਰਨ ਦੇ ਲਈ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਛਾਪੇਮਾਰੀ ਦੇ ਵਿਰੋਧ ਵਿਚ ਮਾਨਸਾ ਜਿਲੇ ਦੇ ਪਿੰਡ ਆਕਲੀਆਂ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਮਾਨਸਾ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ।
ਵਿਦਿਆਰਥੀ ਵੀ ਕੀਤੇ ਗਏ ਗ੍ਰਿਫਤਾਰ : ਜਾਣਕਾਰੀ ਮੁਤਾਬਿਕ ਪੁਲਿਸ ਵਲੋਂ ਕੁੱਝ ਵਿਦਿਆਰਥੀ ਵੀ ਗ੍ਰਿਫਤਾਰ ਕੀਤੇ ਗਏ ਹਨ। ਇਸ ਸਾਰੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੁਲੀਸ ਵੱਲੋਂ 34 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜੋ ਕਿ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚ 4 ਵਿਦਿਆਰਥੀ ਵੀ ਸ਼ਾਮਲ ਹਨ। ਪੁਲਿਸ ਵੱਲੋ 7/51 ਦਾ ਕੇਸ ਕਰਕੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ ਜਦੋਂ ਕਿ ਇਨ੍ਹਾਂ ਨੌਜਵਾਨਾਂ ਦੀ ਸੱਤ ਕਵੰਜਾ ਤੋਂ ਬਾਅਦ ਮਾਨਸਾ ਦੀ ਮੈਜਿਸਟ੍ਰੇਟ ਕੋਰਟ ਵਿੱਚ ਹੀ ਖਤਮ ਹੋ ਜਾਣੀ ਸੀ ਪਰ ਹੁਣ ਤੱਕ ਟਾਲ ਮਟੋਲ ਕੀਤੀ ਜਾ ਰਹੀ ਹੈ।