ਪੰਜਾਬ

punjab

ETV Bharat / state

ਮਾਤਾ ਤੇਜ ਕੌਰ ਦੇ ਪਰਿਵਾਰ ਨੂੰ ਮੁਆਵਜ਼ੇ ਲਈ ਸੰਘਰਸ਼ ਤਹਿਤ ਕਿਸਾਨਾਂ ਨੇ ਕੈਪਟਨ ਦਾ ਪੁਤਲਾ ਫੂਕਿਆ - Siege of the Deputy Commissioner's residence and office

ਮਾਨਸਾ ਦੇ ਬੁਢਲਾਡਾ ਵਿੱਚ ਕਿਸਾਨ ਸੰਘਰਸ਼ ਦੌਰਾਨ ਜਾਨ ਗੁਆ ਚੁੱਕੀ ਮਾਤਾ ਤੇਜ ਕੌਰ ਦੇ ਪਰਿਵਾਰ ਨੂੰ ਸਰਕਾਰ ਕੋਲੋਂ ਮੁਆਵਜ਼ਾ ਦਿਵਾਉਣ ਲਈ ਧਰਨੇ ਦੇ 17ਵੇਂ ਦਿਨ ਕਿਸਾਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ। ਕਿਸਾਨਾਂ ਨੇ ਐਲਾਨ ਕੀਤਾ ਕਿ ਜੇਕਰ ਮੰਗਾਂ ਛੇਤੀ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਮਾਤਾ ਤੇਜ ਕੌਰ ਦੇ ਪਰਿਵਾਰ ਨੂੰ ਮੁਆਵਜ਼ੇ ਲਈ ਸੰਘਰਸ਼ ਤਹਿਤ ਕਿਸਾਨਾਂ ਨੇ ਕੈਪਟਨ ਦਾ ਪੁਤਲਾ ਫੂਕਿਆ
ਮਾਤਾ ਤੇਜ ਕੌਰ ਦੇ ਪਰਿਵਾਰ ਨੂੰ ਮੁਆਵਜ਼ੇ ਲਈ ਸੰਘਰਸ਼ ਤਹਿਤ ਕਿਸਾਨਾਂ ਨੇ ਕੈਪਟਨ ਦਾ ਪੁਤਲਾ ਫੂਕਿਆ

By

Published : Oct 28, 2020, 7:51 PM IST

ਮਾਨਸਾ: ਖੇਤੀ ਆਰਡੀਨੈਂਸ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦੇ ਸੰਘਰਸ਼ ਦੌਰਾਨ ਬੁਢਲਾਡਾ ਵਿਖੇ ਜਾਨ ਗੁਆ ਚੁੱਕੀ ਮਾਤਾ ਤੇਜ ਕੌਰ ਦੇ ਪਰਿਵਾਰ ਨੂੰ ਆਰਥਿਕ ਮਦਦ ਅਤੇ ਸਰਕਾਰੀ ਨੌਕਰੀ ਦੀ ਮੰਗ ਕਰ ਰਹੇ ਕਿਸਾਨਾਂ ਨੇ ਬੁੱਧਵਾਰ 17ਵੇਂ ਦਿਨ ਡੀਸੀ ਰਿਹਾਇਸ਼ ਦੇ ਸਾਹਮਣੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨਾਂ ਨੇ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਤਾਂ ਕਿਸਾਨ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।

ਮਾਤਾ ਤੇਜ ਕੌਰ ਦੇ ਪਰਿਵਾਰ ਨੂੰ ਮੁਆਵਜ਼ੇ ਲਈ ਸੰਘਰਸ਼ ਤਹਿਤ ਕਿਸਾਨਾਂ ਨੇ ਕੈਪਟਨ ਦਾ ਪੁਤਲਾ ਫੂਕਿਆ

ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਅਤੇ ਕਿਸਾਨ ਆਗੂ ਮਹਿੰਦਰ ਸਿੰਘ ਰੋਮਾਣਾ ਨੇ ਕਿਹਾ ਕਿ ਉਹ ਪਿਛਲੇ 17 ਦਿਨ ਤੋਂ ਧਰਨੇ ਵਿੱਚ ਜਾਨ ਗੁਆ ਚੁੱਕੀ ਮਾਤਾ ਤੇਜ਼ ਕੌਰ ਦੇ ਪਰਿਵਾਰ ਨੂੰ 10 ਲੱਖ ਮੁਆਵਜ਼ੇ ਸਰਕਾਰੀ ਨੌਕਰੀ ਤੇ ਕਰਜ਼ ਮਾਫੀ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ 2018 ਵਿੱਚ ਉਨ੍ਹਾਂ ਨੇ ਸਰਕਾਰ ਤੋਂ ਮੰਗਾਂ ਮਨਵਾਈਆਂ ਸਨ, ਜਿਨ੍ਹਾਂ ਵਿੱਚ 10 ਲੱਖ ਮੁਆਵਜ਼ਾ ਤੇ ਸਰਕਾਰੀ ਨੌਕਰੀ ਸ਼ਾਮਿਲ ਹੈ ਤੇ ਸਰਕਾਰ ਨੂੰ ਹੁਣ ਵੀ ਉਹੀ ਮੰਗਾਂ ਮੰਨਣ ਲਈ ਕਿਹਾ ਜਾ ਰਿਹਾ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਇਨਸਾਫ਼ ਲਈ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਅਤੇ ਦਫ਼ਤਰ ਦਾ ਘਿਰਾਓ ਵੀ ਕੀਤਾ ਹੈ, ਪਰ ਗੂੰਗੀ-ਬੋਲੀ ਸਰਕਾਰ ਦੇ ਕੰਨ 'ਤੇ ਜੂੰ ਤੱਕ ਨਹੀਂ ਸਰਕ ਰਹੀ ਅਤੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਇਸਦੇ ਰੋਸ ਵੱਜੋਂ ਅੱਜ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।

ABOUT THE AUTHOR

...view details