ਮਾਨਸਾ: ਐੱਮ ਐੱਸ ਪੀ ਤੇ ਕਮੇਟੀ ਬਣਾਉਣ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਦੀ ਵਾਅਦਾ ਖਿਲਾਫੀ ਦੇ ਖਿਲਾਫ ਮਾਨਸਾ 'ਚ ਕਿਸਾਨਾਂ ਵੱਲੋਂ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਐੱਮਐੱਸਪੀ 'ਤੇ ਕਮੇਟੀ ਨਹੀਂ ਬਣਾ ਦਿੰਦੀ ਉਦੋਂ ਤੱਕ ਕਿਸਾਨਾਂ ਦਾ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਜਾਰੀ ਰਹੇਗਾ।
ਕਿਸਾਨ ਆਗੂਆਂ ਨੇ ਕਿਹਾ ਕਿ ਦਿੱਲੀ ਕਿਸਾਨ ਅੰਦੋਲਨ ਦੇ ਦੌਰਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਬਾਅਦ ਕਿਸਾਨ ਸਰਕਾਰ ਵਲੋਂ ਐੱਮਐੱਸਪੀ ਦੀਆਂ 23 ਫ਼ਸਲਾਂ ਤੇ ਕਮੇਟੀ ਬਣਾਉਣ ਦਾ ਵਿਸ਼ਵਾਸ ਦਿੱਤਾ ਗਿਆ ਸੀ ਪਰ ਅਜੇ ਤੱਕ ਕੇਂਦਰ ਸਰਕਾਰ ਵੱਲੋਂ ਐਮਐਸਪੀ ਤੇ ਕਮੇਟੀ ਨਹੀਂ ਬਣਾਈ ਗਈ। ਜਦੋਂਕਿ ਕੇਂਦਰ ਨੇ ਕਿਸਾਨਾਂ ਨਾਲ ਵਾਅਦਾ ਖਿਲਾਫ਼ੀ ਕੀਤੀ ਹੈ।
ਐਮਐਸਪੀ ਦੀ ਮੰਗ ਨੂੰ ਲੈ ਕੇ ਮਾਨਸਾ 'ਚ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ - ਐਮਐਸਪੀ
ਐੱਮ.ਐੱਸ.ਪੀ (msp) 'ਤੇ ਕਮੇਟੀ ਬਣਾਉਣ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਦੀ ਵਾਅਦਾ ਖਿਲਾਫੀ ਦੇ ਖਿਲਾਫ ਮਾਨਸਾ 'ਚ ਕਿਸਾਨਾਂ ਵੱਲੋਂ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ ਕੀਤੀ ਗਈ।
ਜਿਸਦੇ ਤਹਿਤ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਮਾਨਸਾ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਵੀ ਕੇਂਦਰ ਦੀ ਵਾਅਦਾ ਖਿਲਾਫੀ ਖਿਲਾਫ ਪ੍ਰਦਰਸ਼ਨ ਜਾਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰੀ ਮੰਤਰੀ ਨਰੇਂਦਰ ਤੋਮਰ ਵੱਲੋਂ ਕਿਸਾਨਾਂ ਤੋਂ ਨਾਂ ਮੰਗੇ ਜਾਣ ਦੇ ਬਿਆਨ ਦੀ ਵੀ ਨਿੰਦਾ ਕੀਤੀ ਹੈ ਕਿ ਅਜੇ ਤੱਕ ਕੇਂਦਰ ਸਰਕਾਰ ਨੇ ਉਨ੍ਹਾਂ ਤੋਂ ਨਾਮ ਨਹੀਂ ਮੰਗੇ ਜਦੋਂ ਕਿ ਕਿਸਾਨ ਤਾਂ ਖ਼ੁਦ ਹੀ ਕਮੇਟੀ ਬਣਾਉਣ ਦੀ ਮੰਗ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਜਲਦ ਹੀ ਐਮਐਸਪੀ 'ਤੇ ਕਮੇਟੀ ਨਾਂ ਬਣਾਈ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਪ੍ਰਦਰਸ਼ਨ ਤੇਜ਼ ਹੋਵੇਗਾ।
ਇਹ ਵੀ ਪੜ੍ਹੋ:-ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ, SC ਨੇ ਇੱਕ ਹਫ਼ਤੇ ਅੰਦਰ ਆਤਮ ਸਮਰਪਣ ਕਰਨ ਦੇ ਦਿੱਤੇ ਹੁਕਮ