ਮਾਨਸਾ: ਮਾਲਵਾ ਖੇਤਰ ਦੇ ਵਿੱਚ ਖ਼ਰਾਬ ਹੋਈ ਨਰਮੇ ਦੀ ਫ਼ਸਲ (Cotton crop) ਦੇ ਮੁਆਵਜ਼ੇ ਲਈ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ (Protests against the government) ਕੀਤੇ ਜਾ ਰਹੇ ਹਨ। ਮਾਨਸਾ ਦੇ ਵਿੱਚ ਜਿੱਥੇ ਵੱਖ-ਵੱਖ ਕਿਸਾਨ ਜਥੇਬੰਦੀਆ ਵੱਲੋਂ ਕਈ ਦਿਨਾਂ ਤੋਂ ਪੱਕਾ ਮੋਰਚਾ ਲਗਾਇਆ ਹੈ, ਉੱਥੇ ਹੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਵੀ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਹ ਵੀ ਪੜੋ:ਮਾਨ ਸਰਕਾਰ ਦਾ ਪਹਿਲਾ ਵਿਧਾਨ ਸਭਾ ਇਜਲਾਸ, ਨਵੇਂ ਵਿਧਾਇਕਾਂ ਨੂੰ ਚੁਕਾਈ ਜਾਵੇਗੀ ਸਹੁੰ
ਮਾਨਸਾ ਦੇ ਵਿੱਚ ਇਕ ਵੱਖਰੀ ਤਸਵੀਰ ਦੇਖੀ ਗਈ ਜਿੱਥੇ ਕਿ ਦੀਵਾਰ ਦੀ ਇਕ ਸਾਈਡ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੇ ਦੂਸਰੀ ਸਾਈਡ ਸੰਯੁਕਤ ਕਿਸਾਨ ਮੋਰਚੇ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਮਾਨਸਾ ਵਿਖੇ ਨਰਮਾ ਖ਼ਰਾਬੇ ਦੇ ਮੁਆਵਜ਼ੇ ਲਈ ਕਿਸਾਨਾਂ ਅਤੇ ਮਜ਼ਦੂਰਾਂ ਦੀ ਵਿੱਚ ਵੰਡ ਨੂੰ ਲੈਕੇ ਫਿਰ ਡਿਪਟੀ ਕਮਿਸ਼ਨਰ ਦਫ਼ਤਰ ਵੱਲ ਮਾਰਚ ਕੀਤਾ ਗਿਆ ਅਤੇ ਪੁਲਿਸ ਦੀਆਂ ਰੋਕਾਂ ਤੋੜਦੇ ਹੋਏ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਮਿੰਨੀ ਸੈਕਟਰੀਏਟ ਦੇ ਕੋਲ ਧਰਨਾ (Protest near Mini Secretariat) ਲਾ ਕੇ ਪ੍ਰਸ਼ਾਸਨ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ।