ਮਾਨਸਾ:ਕੱਟੇ ਗਏ ਨੀਲੇ ਕਾਰਡ ਮੁੜ ਚਾਲੂ ਕਰਾਉਣ ਲਈ ਫੂਡ ਸਪਲਾਈ ਦਫਤਰ (Food Supply Office) ਅੱਗੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਜਸਪਾਲ ਸਿੰਘ ਗੁੜੱਦੀ ਵੱਲੋਂ ਧਰਨਾ ਲਗਾਇਆ ਗਿਆ। ਅਤੇ ਇਸ ਮੌਕੇ ਪੰਜਾਬ ਸਰਕਾਰ ਦੇ ਖਿਲਾਫ ਪਿੱਟ ਸਿਆਪਾ ਕੀਤਾ ਗਿਆ।
ਨੀਲੇ ਕਾਰਡ ਕੱਟੇ ਜਾਣ ਨੂੰ ਲੈ ਕੇ ਅਕਾਲੀ ਦਲ ਵੱਲੋਂ ਧਰਨਾ
ਮਾਨਸਾ ਵਿਚ ਲੋਕਾਂ ਦੇ ਨੀਲੇ ਕਾਰਡ (Blue card) ਕੱਟ ਲਏ ਗਏ ਹਨ ਉਨ੍ਹਾਂ ਨੂੰ ਮੁੜ ਚਾਲੂ ਕਰਾਉਣ ਲਈ ਫੂ਼ਡ ਸਪਲਾਈ ਦਫ਼ਤਰ ਅੱਗੇ ਅਕਾਲੀ ਦਲ ਆਗੂ ਜਸਪਾਲ ਸਿੰਘ ਗੜੁੱਦੀ ਵੱਲੋਂ ਧਰਨਾ ਲਗਾਇਆ ਗਿਆ ਹੈ।
ਅਕਾਲੀ ਆਗੂ ਜਸਪਾਲ ਸਿੰਘ ਗੁੜੱਦੀ ਨੇ ਕਿਹਾ ਕਿ ਅਕਾਲੀ ਸਰਕਾਰ ਦੌਰਾਨ ਗਰੀਬਾਂ ਦੇ ਬਣਾਏ ਆਟਾ ਦਾਲ ਸਕੀਮ ਵਾਲੇ ਕਾਰਡ ਕਾਂਗਰਸ ਸਰਕਾਰ ਵੱਲੋਂ ਬਿਨਾਂ ਨੋਟਿਸ ਦਿੱਤੇ ਕੱਟ ਦਿੱਤੇ ਗਏ ਸਨ। ਜੋ ਕਿ ਸਰਾਸਰ ਗਰੀਬ ਪਰਿਵਾਰਾਂ ਨਾਲ ਧੱਕਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਹਰ ਵਰਗ ਨੂੰ ਦੁਖੀ ਕੀਤਾ ਹੈ। ਗੁੜੱਦੀ ਨੇ ਕਿਹਾ ਕਿ ਜੇਕਰ ਗਰੀਬ ਪਰਿਵਾਰਾਂ ਦੇ ਕੱਟੇ ਗਏ ਕਾਰਡ ਮੁੜ ਚਾਲੂ ਨਾ ਕੀਤੇ ਗਏ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਉਨ੍ਹਾਂ ਵੱਲੋਂ ਆਪ ਮਰਨ ਵਰਤ 'ਤੇ ਬੈਠਿਆ ਜਾਵੇਗਾ।
ਸ਼ਾਮ ਸਮੇਂ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਧਰਨੇ ਵਿਚ ਪਹੁੰਚ ਕੇ ਮੰਗ ਪੱਤਰ ਲੈ ਲਿਆ ਗਿਆ ਅਤੇ ਧਰਨਾਕਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਮੰਗ ਪੱਤਰ ਨੂੰ ਉੱਚ ਅਧਿਕਾਰੀਆਂ ਤੱਕ ਪਹੁੰਚ ਦਿੱਤਾ ਜਾਵੇਗਾ।
ਇਹ ਵੀ ਪੜੋ:ਬਾਦਲ ਪਰਿਵਾਰ ਅਤੇ ਮਜੀਠੀਆ 'ਤੇ CM ਚੰਨੀ ਦਾ ਤੰਜ