ਮਾਨਸਾ: ਸੂਬੇ ਵਿਚ ਵੱਖ ਵੱਖ ਮਹਿਕਮੇ ਦੇ ਲੋਕ ਸੰਘਰਸ਼ ਕਰ ਰਹੇ ਹਨ। ਉਥੇ ਹੀ ਮਾਨਸਾ ਵਿਚ ਵੀ ਮਜਦੂਰਾਂ ਵੱਲੋਂ ਹੱਕੀ ਮੰਗਾਂ ਮਨਵਾਉਣ ਲਈ ਪਿਛਲੇ ਛੇ ਮਹੀਨਿਆਂ ਤੋਂ ਮਾਨਸਾ ਦੇ ਜ਼ਿਲ੍ਹਾ ਪ੍ਰੀਸ਼ਦ ਵਿਖੇ ਏਡੀਸੀ (ਵਿਕਾਸ) ਦਫ਼ਤਰ ਦੇ ਬਾਹਰ ਪੱਕਾ ਮੋਰਚਾ ਲਾਇਆ ਹੈ। ਮਜ਼ਦੂਰਾਂ ਨੇ ਕਿਹਾ ਕਿ ਸਰਕਾਰ ਵੱਲੋਂ ਜਦੋਂ ਤੱਕ ਮਜਦੂਰਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਉਦੋਂ ਤੱਕ ਇਹ ਧਰਨਾ ਇੰਝ ਹੀ ਜਾਰੀ ਰਹੇਗਾ।
ਔਰਤ ਉੱਤੇ ਗੱਡੀ ਚਾੜ ਕਤਲ:ਜ਼ਿਲ੍ਹਾ ਪ੍ਰੀਸ਼ਦ ਮਾਨਸਾ ਵਿਖੇ ਛੇ ਮਹੀਨੇ ਤੋ ਚੱਲ ਰਹੇ ਧਰਨੇ ਦੌਰਾਨ ਮਜ਼ਦੂਰ ਨੇਤਾਵਾਂ ਨੇ ਕਿਹਾ ਕਿ ਨਰਮਾ ਖਰਾਬੇ ਦਾ ਮੁਆਵਜ਼ਾ, ਬਾਰਿਸ਼ ਨਾਲ ਨੁਕਸਾਨੇ ਘਰਾਂ ਦਾ ਮੁਆਵਜਾ, ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਜਰੂਰਤਮੰਦ ਪਰਿਵਾਰਾਂ ਨੂੰ ਘਰਾਂ ਦੀ ਰਾਸ਼ੀ ਜਾਰੀ ਕਰਨੀ ਤੇ ਮਗਨਰੇਗਾ ਦੇ ਤਹਿਤ ਮਜਦੂਰਾਂ ਦੀ ਮਜਦੂਰੀ ਵਿੱਚ ਵਾਧਾ ਕਰਨਾ ਆਦਿ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਜਾਰੀ ਹੈ। ਉਨ੍ਹਾਂ ਕਿਹਾ ਪੰਜਾਬ ਦੀ ਮਾਨ ਸਰਕਾਰ ਨੇ ਚੋਣਾਂ ਤੋ ਪਹਿਲਾਂ ਮਜਦੂਰਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਤੇ ਮਜਦੂਰਾਂ ਨੇ ਪੰਜਾਬ ਵਿੱਚ ਸਰਕਾਰ ਚੁਣਨ ਦੇ ਲਈ ਅਹਿਮ ਰੋਲ ਅਦਾ ਕੀਤਾ ਪਰ ਦੂਸਰੀਆਂ ਪਾਰਟੀਆਂ ਦੇ ਵਾਗ ਭਗਵੰਤ ਮਾਨ ਦੀ ਸਰਕਾਰ ਨੇ ਵੀ ਮਜਦੂਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਦਿੱਤਾ ਹੈ। ਉਨ੍ਹਾ ਕਿਹਾ ਕਿ ਇਸੇ ਤਰ੍ਹਾਂ ਪਿੰਡ ਰੱਲਾ ਦੇ ਵਿੱਚ ਦਲਿਤ ਔਰਤ ਉੱਤੇ ਗੱਡੀ ਚਾੜ ਕਤਲ ਕਰ ਦਿੱਤਾ ਸੀ।