ਮਾਨਸਾ: ਕੇਂਦਰ ਸਰਕਾਰ ਖਿਲਾਫ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਵਿਰੋਧ ਮੋਦੀ ਸਰਕਾਰ ਲਈ ਇਕ ਵੱਡੀ ਚੁਣੌਤੀ ਬਣਿਆ ਹੋਇਆ ਹੈ। ਦਿੱਲੀ ਦੇ ਸਿੰਘੂ ਬਾਰਡਰ ’ਤੇ ਕਿਸਾਨ ਧਰਨਾ ਲਾਈ ਬੈਠੇ ਹੋਏ ਹਨ। ਉਨ੍ਹਾਂ ਵੱਲੋਂ ਸਿਰਫ ਇਹੀ ਮੰਗ ਕੀਤੀ ਜਾ ਰਹੀ ਹੈ ਕਿ ਸਰਕਾਰ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰ ਦੇਵੇਂ। ਕਾਨੂੰਨਾਂ ਦੇ ਰੱਦ ਹੋਣ ਤੋਂ ਬਾਅਦ ਹੀ ਉਹ ਆਪਣਾ ਧਰਨਾ ਸਮਾਪਤ ਕਰਨਗੇ। ਨਹੀਂ ਤਾਂ ਉਹ ਇਸੇ ਤਰ੍ਹਾਂ ਹੀ ਸਰਕਾਰ ਖਿਲਾਫ ਪ੍ਰਦਰਸ਼ਨ ਕਰਦੇ ਰਹਿਣਗੇ। ਕਿਸਾਨਾਂ ਵੱਲੋਂ ਦਿੱਲੀ ਦੇ ਨਾਲ-ਨਾਲ ਪੰਜਾਬ ਦੇ ਵੱਖ-ਵੱਖ ਥਾਵਾਂ ’ਤੇ ਵੀ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ੲੱਲੋਂ ਕਾਰਪੋਰੇਟ ਘਰਾਣਿਆਂ ਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਸੰਯੁਕਤ ਮੋਰਚੇ ਵੱਲੋਂ ਦਿੱਤਾ ਜਾ ਰਿਹਾ ਲਗਾਤਾਰ ਧਰਨਾ
ਦੱਸ ਦਈਏ ਕਿ ਕਿਸਾਨਾਂ ਦਾ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਲਗਾਤਾਰ ਰੋਸ ਵਧਦਾ ਜਾ ਰਿਹਾ ਹੈ। ਇਸੇ ਦੇ ਚੱਲਦੇ ਹੀ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਆਪਣਾ ਅੜੀਅਲ ਸੁਭਾਅ ਨਹੀਂ ਛੱਡ ਰਹੀ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜਦੋਂ ਕੇਂਦਰ ਸਰਕਾਰ ਆਪਣੇ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਹੀ ਚਲਦਾ ਰਹੇਗਾ।