ਪੰਜਾਬ

punjab

ETV Bharat / state

ਮਾਨਸਾ ਵਿੱਚ ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਦੀ ਹੋਈ ਸ਼ੁਰੂਆਤ - Identification of talent

ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ (khedan watan punjab dian) ਮੁਹਿੰਮ ਦੀ ਜ਼ਿਲ੍ਹਾ ਪੱਧਰੀ ਸ਼ੁਰੂਆਤ ਅੱਜ ਮਾਨਸਾ ਵਿਖੇ ਹੋਈ ਹੈ। ਖੇਡਾਂ ਦੀ ਸ਼ੁਰੂਆਤ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਅਤੇ ਗੁਰਪ੍ਰਤਾਪ ਸਿੰਘ ਨੇ ਸਥਾਨਕ ਡਿਪਟੀ ਕਮਿਸ਼ਨਰ ਬਲਦੀਪ ਕੌਰ ਨਾਲ ਮਿਲ ਕੇ ਕਰਵਾਈ

District level khedan watan punjab dian has started in Mansa
ਮਾਨਸਾ ਵਿੱਚ ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਦੀ ਹੋਈ ਸ਼ੁਰੂਆਤ

By

Published : Sep 13, 2022, 10:10 AM IST

ਮਾਨਸਾ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਸੂਬੇ ਵਿੱਚ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ (Identification of talent) ਕਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ (District level games) ਦੀ ਮਾਨਸਾ ਵਿੱਚ ਸ਼ੁਰੂਆਤ ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਕੀਤੀ। ਮਾਨਸਾ ਵਿੱਚ ਹੋਣ ਵਾਲੀਆਂ ਜ਼ਿਲਾ ਪੱਧਰੀ ਖੇਡਾਂ 12 ਤੋਂ 22 ਸਤੰਬਰ ਤੱਕ ਹੋਣਗੀਆਂ ਅਤੇ 18 ਖੇਡਾਂ ਵਿੱਚ ਛੇ ਉਮਰ ਵਰਗਾਂ ਦੇ ਮੁਕਾਬਲੇ ਹੋਣਗੇ। ਖੇਡਾਂ ਦੀ ਸ਼ੁਰੂਆਤ ਮੌਕੇ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ, ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨਾਲ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।

ਖੇਡਾਂ ਦੀ ਸ਼ੁਰੂਆਤ ਮੌਕੇ ਆਪ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਅਤੇ ਗੁਰਪ੍ਰੀਤ ਸਿੰਘ ਬਣਾਂਵਲੀ ਨੇ ਕਿਹਾ ਕਿ ਮਾਨਸਾ ਵਿੱਚ ਖਿਡਾਰੀ ਵੱਡੇ ਪੱਧਰ ਉੱਤੇ ਖੇਡਾਂ ਲਈ ਉਤਸ਼ਾਹ ਵਿਖਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੇਡ ਮੰਤਰੀ ਹਰਮੀਤ ਸਿੰਘ ਮੀਤ ਹੇਅਰ ਦੇ ਉੱਦਮ ਸਦਕਾ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਿਤ (Enthusiasm among players) ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਮੇਲਿਆਂ ਨਾਲ਼ ਜਿੱਥੇ ਵਿਸ਼ਵ ਪੱਧਰ ਉੱਤੇ ਪੰਜਾਬ ਦੇ ਖਿਡਾਰੀ ਉਭਰਨਗੇ ਉੱਥੇ ਨਸ਼ੇ ਦੇ ਕੌੜ ਦਾ ਵੀ ਖਾਤਮਾ ਹੋਵੇਗਾ।

ਇਹ ਵੀ ਪੜ੍ਹੋ: ਦਵਿੰਦਰ ਨਾਗੀ ਦੀ ਕੈਲੀਗ੍ਰਾਫੀ ਦੇ ਬਾਲੀਵੁੱਡ ਅਤੇ ਪੌਲੀਵੁੱਡ ਵਿੱਚ ਚਰਚੇ, ਗੁਰਮੁਖੀ ਤੇ ਸੰਸਕ੍ਰਿਤੀ ਦੀ ਲਿਖਾਈ ਵੇਖ ਤੁਸੀਂ ਵੀ ਹੋ ਜਾਵੋਗੇ ਹੈਰਾਨ

ਮਾਨਸਾ ਵਿੱਚ ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਦੀ ਹੋਈ ਸ਼ੁਰੂਆਤ

ਖੇਡਾਂ ਦੀ ਅਰੰਭਤਾ ਲਈ ਪਹੁੰਚੇ ਸਥਾਨਕ ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਕਿਹਾ ਕਿ ਉਨ੍ਹਾਂ ਦੀ ਉਮੀਦ ਤੋਂ ਜ਼ਿਆਦਾ ਖਿਡਾਰੀਆਂ ਨੇ ਵਤਨ ਪੰਜਾਬ ਦੀਆਂ ਖੇਡਾਂ ਵਿੱਚ ਭਾਗ ਲਿਆ ਹੈ ਅਤੇ ਖਿਡਾਰੀਆਂ ਦਾ ਜੋਸ਼ ਵੇਖ ਕੇ ਪੰਜਾਬ ਦਾ ਭਵਿੱਖ ਸੁਨਹਿਰੀ ਲੱਗ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਬਹੁਤ ਹੀ ਸੁਚੱਜੇ ਢੰਗ ਨਾਲ ਪੂਰੇ ਪੰਜਾਬ ਵਿੱਚ ਵਤਨ ਪੰਜਾਬ ਦੀਆਂ ਖੇਡਾਂ ਕਰਵਾਈਆਂ (District level games) ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਵਿੱਛ ਹਰ ਉਮਰ ਵਰਗ ਦੇ ਖਿਡਾਰੀ ਪਹੁੰਚ ਰਹੇ ਹਨ ਅਤੇ ਖੇਡਾਂ ਵਿੱਚ ਵਧੀਆਂ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ ਜਾ ਰਿਹਾ ਹੈ।

ABOUT THE AUTHOR

...view details