ਮਾਨਸਾ:ਇਸ ਮੌਕੇ ਪ੍ਰਦਰਸ਼ਨਕਾਰੀ ਡਾਕਟਰਾਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਅਜਿਹੀਆਂ ਨੀਤੀਆਂ ਦੇ ਵਿੱਚ ਤੁਰੰਤ ਤਬਦੀਲੀ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਦੇ ਵਿਚ ਡਾਕਟਰਾਂ ਵੱਲੋਂ ਵੀ ਪੰਜਾਬ ਸਰਕਾਰ ਦੇ ਖਿਲਾਫ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਡਾ. ਰਣਜੀਤ ਰਾਏ ਅਤੇ ਡਾ ਅਰਸ਼ਦੀਪ ਨੇ ਦੱਸਿਆ ਕਿ ਪੰਜਾਬ ਸਰਕਾਰ ਤੋਂ ਉਹ ਕੋਈ ਮੰਗ ਨਹੀਂ ਸਗੋਂ ਆਪਣਾ ਹੱਕ ਮੰਗ ਰਹੇ ਹਨ ਜਿਸ ਨੂੰ ਲੈ ਕੇ ਅੱਜ ਉਨ੍ਹਾਂ ਵੱਲੋਂ ਸ਼ਹਿਰ ਦੇ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ ਅਤੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਵੀ ਦਿੱਤਾ ਗਿਆ ਹੈ।
ਸਰਕਾਰ ਖਿਲਾਫ਼ ਹੁਣ ਸੜਕਾਂ ‘ਤੇ ਆਏ ਡਾਕਟਰ ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਉਹ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਵੀ ਮਿਲ ਚੁੱਕੇ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਦੇ ਅਧਿਕਾਰਾਂ ਦੇ ਵੱਲ ਅਜੇ ਤੱਕ ਕੋਈ ਵੀ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ 25 ਜੂਨ ਤੋਂ ਪੰਜਾਬ ਦੀ ਜੁਆਇੰਟ ਕਮੇਟੀ ਦੇ ਸੱਦੇ ਤੇ ਡਾਕਟਰ ਹੜਤਾਲ ਵੀ ਕਰ ਸਕਦੇ ਹਨ।
ਡਾਕਟਰਾਂ ਨੇ ਸਰਕਾਰ ਖਿਲਾਫ਼ ਭੜਾਸ ਕੱਢਦੇ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਡਾਕਟਰਾਂ ਨੂੰ ਕੋਰੋਨਾ ਵਾਰੀਅਰ ਕਹਿ ਕੇ ਸੰਬੋਧਨ ਕਰ ਰਹੀ ਹੈ ਦੂਸਰੇ ਪਾਸੇ ਉਨ੍ਹਾਂ ਦੇ ਹੱਕਾਂ ਤੇ ਡਾਕੇ ਮਾਰ ਰਹੀ ਹੈ।ਉਨ੍ਹਾ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਤੁਰੰਤ ਆਪਣੀਆਂ ਲੋਕ ਵਿਰੋਧੀ ਨੀਤੀਆਂ ਦੇ ਵਿਚ ਤਬਦੀਲੀ ਨਾ ਕੀਤੀ ਤਾਂ ਆਉਣ ਵਾਲੇ ਦਿਨਾਂ ਦੇ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: LIVE UPDATE ਰਾਹੁਲ ਗਾਂਧੀ ਨਾਲ ਮੁਲਾਕਾਤ ਲਈ ਪਹੁੰਚੇ ਸੁਨੀਲ ਜਾਖੜ ਅਤੇ ਮਨਪ੍ਰੀਤ ਬਾਦਲ