ਮਾਨਸਾ: ਅਧਿਆਪਕ ਸੰਘਰਸ਼ਾਂ ਦੌਰਾਨ ਹੋਈਆਂ ਵਿਕਟੇਮਾਈਜੇਸ਼ਨਾਂ ਨੂੰ ਰੱਦ ਕਰਨ ਸਬੰਧੀ ਜਥੇਬੰਦੀਆਂ ਨਾਲ ਚਾਰ ਮੰਤਰੀਆਂ ਦੀ ਸਬ ਕਮੇਟੀ ਵੱਲੋਂ ਦਿੱਤਾ ਫੈਸਲਾ ਲਾਗੂ ਨਾ ਕਰਨ ਅਤੇ ਸਿੱਖਿਆ ਨੂੰ ਤਬਾਹੀ ਵੱਲ ਧੱਕਣ ਵਾਲੀਆਂ ਨਿੱਜੀਕਰਨ ਪੱਖੀ ਨੀਤੀਆਂ ਦਾ ਅਮਲ ਅੱਗੇ ਵਧਾਉਣ ਤੋਂ ਖਫ਼ਾ ਹੋ ਕੇ ਮਾਨਸਾ ਜ਼ਿਲ੍ਹੇ ਦੇ ਵੱਡੀ ਗਿਣਤੀ ਅਧਿਆਪਕਾਂ ਨੇ ਡੈਮੋਕਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਦੇ ਸੱਦੇ ‘ਤੇ ਡੀ.ਸੀ ਦਫ਼ਤਰ ਵਿਖੇ ਸਿੱਖਿਆ ਸਕੱਤਰ ਦਾ ਪੁਤਲਾ ਫੂਕਿਆ ਅਤੇ ਸਿੱਖਿਆ ਸਕੱਤਰ ਵਿਰੁੱਧ ਜੰਮ ਕੇ ਰੋਸ ਪ੍ਰਗਟਾਇਆ।
ਡੀਟੀਐਫ ਦੀ ਜ਼ਿਲ੍ਹਾ ਕਮੇਟੀ ਮੈਂਬਰ ਗੁਰਪ੍ਰੀਤ ਕੌਰ ਨੇ ਕਿਹਾ ਕਿ ਉਨ੍ਹਾਂ ਦਾ ਧਰਨਾ ਅਧਿਆਪਕ ਸੰਘਰਸ਼ਾਂ ਦੌਰਾਨ ਵਿਕਟੇਮਾਈਜੇਸ਼ਨਾਂ ਕੀਤੇ ਗਏ ਅਧਿਆਪਕਾਂ ਨੂੰ ਰਾਹਤ ਦੇਣ ਤੇ ਆਨਲਾਈਨ ਪੜ੍ਹਾਈ ਨਾਲ ਵਿਦਿਆਰਥੀਆਂ ਉੱਤੇ ਜਿਹੜਾ ਵਾਧੂ ਦਾ ਬੋਝ ਪਾਇਆ ਜਾ ਰਿਹਾ ਹੈ ਜਿਸ ਨਾਲ ਵਿਦਿਆਰਥੀ ਆਪਣੇ ਆਪ ਨੂੰ ਕਮਜ਼ੋਰ ਸਮਝ ਰਹੇ ਹਨ। ਉਸ ਬੋਝ ਨੂੰ ਘਟਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜ਼ਿਲ੍ਹਾਂ ਸਿਖਿਅਕ ਸਕੱਤਰ ਕ੍ਰਿਸ਼ਨ ਕੁਮਾਰ ਨੇ ਜਿਹੜੀਆਂ ਮੰਗਾਂ ਨੂੰ ਮਨਜ਼ੂਰੀ ਦਿੱਤੀ ਸੀ ਉਨ੍ਹਾਂ ਮੰਗਾਂ ਨੂੰ ਅਜੇ ਪੂਰਾ ਨਹੀਂ ਕੀਤਾ ਗਿਆ ਇਸ ਦੇ ਰੋਸ ਵਜੋਂ ਅੱਜ ਰੋਸ ਪ੍ਰਦਰਸ਼ਨ ਕੀਤਾ ਜਾ ਗਿਆ ਹੈ।