ਮਾਨਸਾ: ਪੰਜਾਬ ਦੀ ਸੱਤਾ ‘ਤੇ ਕਾਬਜ਼ ਆਮ ਆਦਮੀ ਪਾਰਟੀ (Aam Aadmi Party) ਜੋ ਚੋਣਾਂ ਤੋਂ ਪਹਿਲਾਂ ਪੰਜਾਬ ਨੂੰ ਜਿੱਥੇ ਨਸ਼ਾ ਮੁਕਤ ਬਣਾਉਣ ਦੀ ਗੱਲ ਕਰਦੀ ਸੀ, ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Maan) ਚੋਣਾਂ ਤੋਂ ਪਹਿਲਾਂ ਪੰਜਾਬ ਨੂੰ ਧਰਨਾ ਮੁਕਤ ਪੰਜਾਬ ਬਣਾਉਣ ‘ਤੇ ਕਾਫ਼ੀ ਜ਼ੋਰ ਦਿੰਦੇ ਸਨ, ਪਰ ਅਫਸੋਸ ਇਹ ਸਿਰਫ਼ ਤੇ ਸਿਰਫ਼ ਬਿਆਨਾਂ ਤੱਕ ਹੀ ਸਿਮਤ ਬਣ ਕੇ ਰਹਿ ਗਿਆ ਹੈ। ਕਿਉਂਕਿ ਪੰਜਾਬ ਦੀਆਂ ਪਹਿਲੀਆਂ ਸਰਕਾਰਾਂ ਵਾਂਗ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਸਮੇਂ ਵੀ ਪੰਜਾਬ ਵਿੱਚ ਲਗਭਗ ਸਾਰੇ ਹੀ ਸਰਕਾਰੀ ਅਦਾਰਿਆਂ ਦੇ ਕਰਮਚਾਰੀ ਪੰਜਾਬ ਸਰਕਾਰ ਖ਼ਿਲਾਫ਼ ਧਰਨੇ (Protests against the Punjab government) ਦੇ ਰਹੇ ਹਨ। ਮਾਨਸਾ ਵਿੱਚ ਵੀ ਵਾਟਰ ਸਪਲਾਈ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਧਰਨੇ (Dharna by the employees of the transport department) ਦਿੱਤੇ ਜਾ ਰਹੇ ਹਨ।
ਵਾਟਰ ਸਪਲਾਈ ਵਿਭਾਗ (Water Supply Department) ਦੇ ਵਿੱਚ ਠੇਕਾ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲਿਆ। ਜਿਸ ਨੂੰ ਲੈਕੇ ਉਨ੍ਹਾਂ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਮੌਕੇ ਮਾਨਸਾ ਡਿਪਟੀ ਕਮਿਸ਼ਨਰ ਦਫ਼ਤਰ (Mansa Deputy Commissioner Office) ਦੇ ਨਜ਼ਦੀਕ ਵਾਟਰ ਵਰਕਸ ਦੀ ਟੈਂਕੀ ‘ਤੇ ਚੜ੍ਹ ਕੇ ਇਨ੍ਹਾਂ ਕਰਮਚਾਰੀਆਂ ਨੇ ਪੰਜਾਬ ਸਰਕਾਰ (Punjab Govt) ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਤੁਰੰਤ ਆਪਣੀਆਂ ਤਨਖਾਹਾਂ ਪਾਉਣ ਦੀ ਵੀ ਮੰਗ ਕੀਤੀ।