ਪੰਜਾਬ

punjab

ETV Bharat / state

ਛਾਪੇਮਾਰੀ ਦੌਰਾਨ 47 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਬਰਾਮਦ

ਸੂਬੇ ਚ ਨਸ਼ੇ ਖਿਲਾਫ ਪੁਲਿਸ ਪ੍ਰਸ਼ਾਸਨ ਵੱਲੋਂ ਮੁਹਿੰਮ ਚਲਾਈ ਜਾ ਰਹੀ ਹੈ। ਜਿਸਦੇ ਚੱਲਦੇ ਪੁਲਿਸ ਵੱਲੋਂ ਵੱਖ ਵੱਖ ਥਾਵਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਆਈਪੀਐਸ, ਸੀਨੀਅਰ ਕਪਤਾਨ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆ ਅਤੇ ਨਸ਼ਾ ਤਸਕਰਾਂ ਖਿਲਾਫ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਦੌਰਾਨ ਪੁਲਿਸ ਨੇ ਵੱਖ ਵੱਖ ਥਾਣਾ ਤੋਂ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ।

ਛਾਪੇਮਾਰੀ ਦੌਰਾਨ 47 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਬਰਾਮਦ
ਛਾਪੇਮਾਰੀ ਦੌਰਾਨ ਪੁਲਿਸ ਨੇ 47 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਕੀਤੀਆਂ ਬਰਾਮਦ

By

Published : Apr 24, 2021, 7:19 PM IST

ਮਾਨਸਾ: ਸੂਬੇ ਚ ਨਸ਼ੇ ਖਿਲਾਫ ਪੁਲਿਸ ਪ੍ਰਸ਼ਾਸਨ ਵੱਲੋਂ ਮੁਹਿੰਮ ਚਲਾਈ ਜਾ ਰਹੀ ਹੈ। ਜਿਸਦੇ ਚੱਲਦੇ ਪੁਲਿਸ ਵੱਲੋਂ ਵੱਖ ਵੱਖ ਥਾਵਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਆਈਪੀਐਸ, ਸੀਨੀਅਰ ਕਪਤਾਨ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆ ਅਤੇ ਨਸ਼ਾ ਤਸਕਰਾਂ ਖਿਲਾਫ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਦੌਰਾਨ ਪੁਲਿਸ ਨੇ ਵੱਖ ਵੱਖ ਥਾਣਾ ਤੋਂ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਜਿਨ੍ਹਾਂ ਦੇ ਖਿਲਾਫ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਵੱਖ-ਵੱਖ ਥਾਣਿਆ ’ਚ ਕੀਤੀ ਗਈ ਕਾਰਵਾਈ

ਦੱਸ ਦਈਏ ਕਿ ਥਾਣਾ ਥਾਣਾ ਸਰਦੂਲਗੜ੍ਹ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਸਰਬਣ ਸਿੰਘ ਪੁੱਤਰ ਬਾਬੂ ਸਿੰਘ ਵਾਸੀ ਸੰਘਾਂ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕੀਤਾ ਗਿਆ ਹੈ ਪੁਲਿਸ ਨੇ ਛਾਪੇਮਾਰੀ ਦੌਰਾਨ ਮੁਲਜ਼ਮ ਕੋਲੋਂ 400 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਪੰਜਾਬ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਫੂਸ ਮੰਡੀ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ ਜਿਸ ਕੋਲੋਂ 100 ਲੀਟਰ ਲਾਹਣ ਬਰਾਮਦ ਕੀਤੀ ਗਈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਨੱਥੂ ਸਿੰਘ ਪੁੱਤਰ ਮੀਂਹਾ ਸਿੰਘ ਵਾਸੀ ਠੂਠਿਆਂਵਾਲੀ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜ਼ਮ ਨੂੰ ਨਾਜਾਇਜ਼ ਸ਼ਰਾਬ ਸਮੇਤ ਮੌਕੇ ਤੇ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ।

ਇਹ ਵੀ ਪੜੋ: ਦੋਨਾਂ ਹੱਥਾਂ ਨਾਲ ਲਿਖਦੀ ਆਦਿ ਸਵਰੂਪਾ, ਗਿਨੀਜ ਰਿਕਾਰਡ 'ਚ ਨਾਂਅ ਕਰਵਾਉਣਾ ਚਾਹੁੰਦੀ ਦਰਜ

ABOUT THE AUTHOR

...view details