ਮਾਨਸਾ: ਕਿਸਾਨਾਂ ਨੂੰ ਨਵੇਂ ਬੀਜਾਂ ਅਤੇ ਨਵੀਂ ਖੇਤੀ ਦੇ ਨਾਲ ਨਾਲ ਖੇਤੀ ਦੇ ਵਿੱਚ ਵਰਤੇ ਜਾਣ ਵਾਲੇ ਔਜ਼ਾਰਾਂ ਤੇ ਖਾਦਾਂ ਸਬੰਧੀ ਜਾਣਕਾਰੀ ਦੇਣ ਦੇ ਲਈ ਅੱਜ ਜ਼ਿਲ੍ਹਾ ਪੱਧਰੀ ਖੇਤੀਬਾੜੀ ਵਿਭਾਗ ਵੱਲੋਂ ਮਾਨਸਾ ਵਿਖੇ ਕਿਸਾਨ ਮੇਲਾ ਆਯੋਜਿਤ ਕੀਤਾ ਗਿਆ। ਇਸ ਕਿਸਾਨ ਮੇਲੇ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨਾਂ ਨੇ ਭਾਗ ਲਿਆ ਤੇ ਮੇਲੇ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ।
ਇਸ ਖੇਤੀਬਾੜੀ ਮੇਲੇ ਦੇ ਵਿੱਚ ਪਹੁੰਚੇ ਕਿਸਾਨ ਦਰਸ਼ਨ ਸਿੰਘ ਨਾਜਮ ਸਿੰਘ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਮੇਲਾ ਆਯੋਜਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੇਲੇ ਦੇ ਵਿੱਚ ਕਿਸਾਨਾਂ ਵੱਲੋਂ ਜ਼ਿਆਦਾਤਰ ਨਵੇਂ ਬੀਜਾਂ ਦੀ ਮੰਗ ਕੀਤੀ ਗਈ ਹੈ, ਕਿਉਂਕਿ ਪਿਛਲੇ ਸਮੇਂ ਦੇ ਵਿੱਚ ਗੁਲਾਬੀ ਸੁੰਡੀ ਕਾਰਨ ਨਰਮੇਂ ਦੀ ਫ਼ਸਲ ਖ਼ਰਾਬ ਹੋਈ ਸੀ।
ਕਿਸਾਨ ਮੇਲੇ 'ਚ ਖੇਤੀਬਾੜੀ ਵਿਭਾਗ ਤੋਂ ਕਿਸਾਨਾਂ ਨੇ ਨਵੇਂ ਬੀਜਾਂ ਦੀ ਕੀਤੀ ਮੰਗ ਪਰ ਵਿਭਾਗ ਵੱਲੋਂ ਇਸ ਮੇਲੇ ਦੇ ਵਿੱਚ ਗੁਲਾਬੀ ਸੁੰਡੀ ਨਾਲ ਖ਼ਰਾਬ ਹੋਏ ਨਰਮੇ ਸਬੰਧੀ ਕੋਈ ਵੀ ਗੱਲ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਮੇਲਿਆਂ ਦੇ ਵਿੱਚ ਕਿਸਾਨਾਂ ਨੂੰ ਪਹਿਲਾਂ ਦੀ ਤਰ੍ਹਾਂ ਹੀ ਜਾਣਕਾਰੀ ਦਿੱਤੀ ਗਈ ਹੈ, ਪਰ ਨਵੀਂ ਤਕਨੀਕ ਸਬੰਧੀ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ।
ਖੇਤੀਬਾੜੀ ਵਿਭਾਗ ਦੇ ਜ਼ਿਲ੍ਹਾ ਖੇਤੀਬਾੜੀ ਅਫਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਕਿਸਾਨ ਮੇਲੇ ਵਿੱਚ ਵੱਖ-ਵੱਖ ਪਿੰਡਾਂ ਤੋਂ ਕਿਸਾਨ ਪਹੁੰਚੇ ਹਨ ਤੇ ਇਨ੍ਹਾਂ ਕਿਸਾਨਾਂ ਨੂੰ ਖੇਤੀਬਾੜੀ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮੇਲੇ ਦੇ ਵਿੱਚ ਨਵੇਂ ਬੀਜਾਂ ਨਵੀਂਆਂ ਤਕਨੀਕਾਂ ਸਬੰਧੀ ਵੀ ਜਾਗਰੂਕ ਕੀਤਾ ਗਿਆ ਹੈ। ਕਿਸਾਨ ਮੇਲੇ ਦੇ ਵਿੱਚ ਪਹੁੰਚੇ, ਕਿਸਾਨਾਂ ਨੂੰ ਬੀਜਾਂ ਦੇ ਨਾਲ-ਨਾਲ ਖਾਦਾਂ ਸੰਬੰਧੀ ਵੀ ਪ੍ਰੇਰਿਤ ਕੀਤਾ ਗਿਆ ਹੈ।
ਇਹ ਵੀ ਪੜੋ:-'ਆਪ' ਦੇ ਵਿਧਾਇਕ ਨੂੰ ਫੋਨ ‘ਤੇ ਧਮਕੀ ਦੇਣ ਵਾਲਾ ਕਾਬੂ