ਮਾਨਸਾ:ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ (Education Minister of the Punjab Government) ਗੁਰਮੀਤ ਸਿੰਘ ਮੀਤ ਹੇਅਰ ਨੇ ਮਾਨਸਾ ਦੇ ਪਿੰਡ ਅਹਿਮਦਪੁਰ ਵਿਖੇ ਜ਼ਿਲ੍ਹਾਂ ਸਿੱਖਿਆ ਅਤੇ ਸਿਖਲਾਈ ਸੰਸਥਾ ਦਾ ਦੌਰਾ ਕੀਤਾ। ਆਪਣੇ ਦੌਰੇ ਦੌਰਾਨ ਸਿੱਖਿਆ ਮੰਤਰੀ ਨੇ ਸੰਸਥਾ ਵਿੱਚ ਡਾ. ਭੀਮ ਰਾਓ ਅੰਬੇਡਕਰ ਸਟੈਮ ਲੈਬ (Dr. Bhim Rao Ambedkar Stem Lab) ਦਾ ਉਦਘਾਟਨ ਕੀਤਾ ਅਤੇ ਸਿਖਲਾਈ ਸੰਸਥਾ ਦਾ ਨਿਰੀਖਣ ਕੀਤਾ। ਉੱਥੇ ਜ਼ਿਲ੍ਹੇ ਵਿੱਚ ਪਹਿਲੀ ਵਾਰ ਪਹੁੰਚਣ ‘ਤੇ ਮਾਨਸਾ ਪੁਲਿਸ ਵੱਲੋਂ ਉਹਨਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ।
ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ (Government schools of Punjab) ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ (Government of Punjab) ਵੱਲੋਂ ਹਰ ਯਤਨ ਕੀਤੇ ਜਾ ਰਹੇ ਹਨ ਅਤੇ ਪੰਜਾਬ ਦੇ ਸਕੂਲਾਂ ਨੂੰ ਪੂਰੇ ਦੇਸ਼ ਵਿੱਚ ਇੱਕ ਨਮੂਨੇ ਵਜੋਂ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਕੂਲਾਂ ਦੇ ਵਿੱਚ ਅਧਿਆਪਕਾਂ ਦੀ ਘਾਟ ਨੂੰ ਜਲਦ ਪੂਰਾ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਬੱਚਿਆ ਦੇ ਚੰਗੇ ਭਵਿੱਖ ਲਈ ਹਰ ਸੰਭਵ ਯਤਨ ਕਰਨ ਦਾ ਵੀ ਪੰਜਾਬੀਆਂ ਨੂੰ ਭਰੋਸਾ ਦਿੱਤਾ ਗਿਆ ਹੈ।
ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ (Government schools) ਵਿੱਚ ਬੱਚਿਆ ਦੀਆਂ ਸਹੂਲਤਾਂ ਲਈ ਢੁਕਵੇਂ ਪ੍ਰਬੰਧ ਕਰਨ ਦਾ ਵੀ ਵਿਸ਼ਵਾਸ ਦਿਵਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਈ ਇਲਾਕਿਆਂ ਵਿੱਚ ਹੁਣ ਸਕੂਲ ਸ਼ਿਫਟਾਂ ਵਿੱਚ ਚੱਲਿਆ ਕਰਨਗੇ।