ਮਾਨਸਾ: ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ (Lakhimpur Khiri) ਵਿੱਚ ਕਿਸਾਨਾਂ ਉਪਰ ਗੱਡੀ ਚੜ੍ਹਾ ਕੇ ਉਨ੍ਹਾਂ ਨੂੰ ਕਤਲ ਕਰਨ ਦੇਣ ਵਾਲੇ ਮੁਲਜ਼ਮਾਂ ਨੂੰ ਸਜ਼ਾ ਦਿਵਾਉਣ ਦੇ ਲਈ ਅਤੇ ਭਾਜਪਾ ਦੇ ਗ੍ਰਹਿ ਰਾਜ ਮੰਤਰੀ ਦਾ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਕਿਸਾਨ ਜਥੇਬੰਦੀਆਂ (Farmers' organizations) ਵੱਲੋਂ ਦੇਸ਼ ਭਰ ਦੇ ਵਿੱਚ ਰੇਲਵੇ ਲਾਈਨਾਂ ‘ਤੇ ਧਰਨੇ ਪ੍ਰਦਰਸ਼ਨ ਕੀਤੇ ਗਏ। ਮਾਨਸਾ ਦੇ ਰੇਲਵੇ ਸਟੇਸ਼ਨ (Railway station) ‘ਤੇ ਵੱਖਰੀਆਂ ਤਸਵੀਰਾਂ ਸਾਹਮਣੇ ਆਈਆਂ ਜਿੱਥੇ 80-85 ਸਾਲ ਦੀਆਂ ਬਜ਼ੁਰਗ ਔਰਤਾਂ ਦੀ ਮੋਦੀ ਸਰਕਾਰ (Modi government) ਖ਼ਿਲਾਫ਼ ਗਰਜਦਿਆਂ ਨਜ਼ਰ ਆਈਆਂ।
ਇਹ ਵੀ ਪੜੋ: ਰੇਲਾਂ ਰੋਕਣ ਨਾਲ ਹੱਲ ਨਾ ਨਿਕਲਿਆ ਤਾਂ ਬਣਾਈ ਜਾਵੇਗੀ ਅਗਲੀ ਰਣਨੀਤੀ: ਰਾਕੇਸ਼ ਟਿਕੈਤ
ਇਸ ਮੌਕੇ ਬਜ਼ੁਰਗ ਔਰਤਾਂ (Elderly women) ਨੇ ਕਿਹਾ ਕਿ ਪਹਿਲਾਂ ਕੇਂਦਰ ਦੀ ਮੋਦੀ ਸਰਕਾਰ (Modi government) ਨੇ ਖੇਤੀ ਕਾਨੂੰਨ ਲਿਆਂਦੇ ਜਿਸ ਕਾਰਨ ਉਨ੍ਹਾਂ ਨੂੰ ਸੜਕਾਂ ‘ਤੇ ਧਰਨੇ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਿਆ।