ਪੰਜਾਬ

punjab

By

Published : Feb 1, 2021, 10:36 AM IST

ETV Bharat / state

ਨਿਗਮ ਚੋਣਾਂ ਨੂੰ ਲੈ ਕੇ ਚੋਣ ਅਖਾੜਾ ਪੂਰੀ ਤਰ੍ਹਾਂ ਭਖਿਆ

ਨਗਰ ਕੌਂਸਲ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦੇ ਨਾਂਅ ਐਲਾਨ ਕਰਨ ਤੋਂ ਬਾਅਦ ਚੋਣ ਅਖਾੜਾ ਪੂਰੀ ਤਰ੍ਹਾਂ ਭੱਖ ਗਿਆ ਹੈ।

ਨਿਗਮ ਚੋਣਾਂ ਨੂੰ ਲੈ ਕੇ ਚੋਣ ਅਖਾੜਾ ਪੂਰੀ ਤਰ੍ਹਾਂ ਭਖਿਆ
ਨਿਗਮ ਚੋਣਾਂ ਨੂੰ ਲੈ ਕੇ ਚੋਣ ਅਖਾੜਾ ਪੂਰੀ ਤਰ੍ਹਾਂ ਭਖਿਆ

ਮਾਨਸਾ: ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦੇ ਨਾਂਅ ਐਲਾਨ ਕਰਨ ਤੋਂ ਬਾਅਦ ਚੋਣ ਅਖਾੜਾ ਪੂਰੀ ਤਰ੍ਹਾਂ ਭੱਖ ਗਿਆ ਹੈ। ਇਸ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਨੇ ਮਾਨਸਾ ਦੇ ਆਪਣੇ ਉਮੀਦਵਾਰਾਂ ਦੇ ਚੋਣ ਦਫਤਰਾਂ ਦੇ ਉਦਘਾਟਨ ਕਰ ਵੋਟਰਾਂ ਨਾਲ ਰਾਬਤਾ ਕਾਇਮ ਕਰਨਾ ਸ਼ੁਰੂ ਕਰ ਦਿੱਤਾ ਹੈ।

ਨਿਗਮ ਚੋਣਾਂ ਨੂੰ ਲੈ ਕੇ ਚੋਣ ਅਖਾੜਾ ਪੂਰੀ ਤਰ੍ਹਾਂ ਭਖਿਆ

ਮਾਨਸਾ ਦੇ ਵਾਰਡ ਨੰਬਰ 10 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ਿਵਚਰਨ ਦਾਸ ਦੇ ਚੋਣ ਦਫ਼ਤਰ ਦਾ ਉਦਘਾਟਨ ਕਰ ਲੋਕਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨੇ ਵਾਰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਨਗਰ ਕੌਂਸਲ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਅਤੇ ਸ਼ਹਿਰ ਦੇ ਵਿਕਾਸ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਵਾਰਡ ਦੇ ਉਮੀਦਵਾਰ ਨੇ ਕਿਹਾ ਕਿ ਉਨ੍ਹਾਂ ਸ਼ਹਿਰ ਅੰਦਰ ਕਈ ਵਾਰਡਾਂ ਵਿੱਚ ਚੋਣ ਦਫ਼ਤਰਾਂ ਦਾ ਉਦਘਾਟਨ ਕੀਤਾ ਹੈ ਤੇ ਜਿਸ ਤਰ੍ਹਾਂ ਲੋਕਾਂ ਦਾ ਪਿਆਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਲੱਗਦਾ ਹੈ ਕਿ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਜਿਤਾਉਣ ਦਾ ਮਨ ਬਣਾ ਲਿਆ ਹੈ। ਸ਼ਿਵਚਰਨ ਦਾਸ ਨੇ ਕਿਹਾ ਕਿ ਉਹ ਸ਼ਹਿਰ ਅੰਦਰ ਬਰਸਾਤੀ ਪਾਣੀ ਦਾ ਪ੍ਰਬੰਧ ਤੇ ਨਗਰ ਕੌਂਸਲ ਵਿੱਚ ਭ੍ਰਿਸ਼ਟਾਚਾਰ ਬੰਦ ਕਰਨ ਅਤੇ ਲੋਕਾਂ ਨੂੰ ਸਾਫ਼ ਸੁਥਰਾ ਪਾਣੀ ਪੀਣ ਨੂੰ ਮੁਹੱਈਆ ਕਰਾਉਣਾ ਕਰਵਾਇਆ ਜਵੇਗਾ।

ABOUT THE AUTHOR

...view details