ਪੰਜਾਬ

punjab

ETV Bharat / state

ਕਲਮ ਛੋੜ ਹੜਤਾਲ ਕਰਕੇ ਕਰਮਚਾਰੀਆਂ ਨੇ ਪੰਜਾਬ ਸਰਕਾਰ ਦੇ ਖਿਲਾਫ਼ ਕੀਤੀ ਨਾਅਰੇਬਾਜ਼ੀ - ਕਲਮ ਛੋੜ ਹੜਤਾਲ

ਮਨਿਸਟਰੀਅਲ ਕਰਮਚਾਰੀ ਯੂਨੀਅਨ ਦੇ ਆਗੂ ਜਸਵੰਤ ਸਿੰਘ ਮੱਤੀ ਅਤੇ ਜਸਦੇਵ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਪੇ ਕਮਿਸ਼ਨ ਦੀ ਰਿਪੋਰਟ ਸੋਧ ਕੇ ਲਾਗੂ ਕਰਨੀ ਡੀਏ ਦੀਆਂ ਕਿਸ਼ਤਾਂ ਜਾਰੀ ਕਰਨੀਆਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ ਪੁਰਾਣੀ ਪੈਨਸ਼ਨ ਬਹਾਲ ਕਰਨੀ ਆਦਿ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਕਲਮ ਛੋੜ ਹੜਤਾਲ ਕਰਕੇ ਕਰਮਚਾਰੀਆਂ ਨੇ ਪੰਜਾਬ ਸਰਕਾਰ ਦੇ ਖਿਲਾਫ਼ ਕੀਤੀ ਨਾਅਰੇਬਾਜ਼ੀ
ਕਲਮ ਛੋੜ ਹੜਤਾਲ ਕਰਕੇ ਕਰਮਚਾਰੀਆਂ ਨੇ ਪੰਜਾਬ ਸਰਕਾਰ ਦੇ ਖਿਲਾਫ਼ ਕੀਤੀ ਨਾਅਰੇਬਾਜ਼ੀ

By

Published : Oct 8, 2021, 5:02 PM IST

ਮਾਨਸਾ:ਮਨਿਸਟਰੀਅਲ ਕਰਮਚਾਰੀ ਯੂਨੀਅਨ(Ministerial Employees Union) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ(punjab goverment) ਦੇ ਖਿਲਾਫ਼ ਪੰਜਾਬ ਭਰ ਦੇ ਵਿੱਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅੱਜ ਮਾਨਸਾ(mansa) ਦੇ ਵਿੱਚ ਵੀ ਕਲਮ ਛੋੜ ਹੜਤਾਲ ਕਰਕੇ ਕਰਮਚਾਰੀਆਂ ਨੇ ਪੰਜਾਬ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ।

ਕਲਮ ਛੋੜ ਹੜਤਾਲ ਕਰਕੇ ਕਰਮਚਾਰੀਆਂ ਨੇ ਪੰਜਾਬ ਸਰਕਾਰ ਦੇ ਖਿਲਾਫ਼ ਕੀਤੀ ਨਾਅਰੇਬਾਜ਼ੀ

ਮਨਿਸਟਰੀਅਲ ਕਰਮਚਾਰੀ ਯੂਨੀਅਨ ਦੇ ਆਗੂ ਜਸਵੰਤ ਸਿੰਘ ਮੱਤੀ ਅਤੇ ਜਸਦੇਵ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਪੇ ਕਮਿਸ਼ਨ ਦੀ ਰਿਪੋਰਟ ਸੋਧ ਕੇ ਲਾਗੂ ਕਰਨੀ ਡੀਏ ਦੀਆਂ ਕਿਸ਼ਤਾਂ ਜਾਰੀ ਕਰਨੀਆਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ ਪੁਰਾਣੀ ਪੈਨਸ਼ਨ ਬਹਾਲ ਕਰਨੀ ਆਦਿ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਪਰ ਸਰਕਾਰ ਵੱਲੋਂ ਇਨ੍ਹਾਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਕਾਰਨ ਅੱਜ ਪੰਜਾਬ ਭਰ ਦੇ ਵਿੱਚ ਪੰਜਾਬ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ 16 ਅਕਤੂਬਰ ਤੱਕ ਕਲਮ ਛੋੜ ਹੜਤਾਲ ਕੀਤੀ ਗਈ ਹੈ।

ਮੁਲਾਜ਼ਮਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਹੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਾਗੂ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਦੇ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ:ਕੈਨੇਡਾ ਦੀ ਧਰਤੀ 'ਤੇ ਹੋਇਆ ਪੰਜਾਬੀ ਨੋਜਵਾਨ ਦਾ ਕਤਲ

ABOUT THE AUTHOR

...view details