ਮਾਨਸਾ: ਸਾਂਝਾ ਮੁਲਾਜ਼ਮ ਫਰੰਟ ਅਤੇ ਪੈਨਸ਼ਨਰਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਚੱਲਦਿਆਂ ਮੁਲਾਜ਼ਮਾਂ ਵਲੋਂ ਲੜੀਵਾਰ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਭੁੱਖ ਹੜਤਾਲ ਤੇ ਬੈਠੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਉਨ੍ਹਾਂ ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਮਨਵਾਉਣ ਦੇ ਲਈ ਪ੍ਰਦਰਸ਼ਨ ਕਰ ਰਹੇ ਨੇ ਜਿਵੇਂ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ।
ਮੰਗਾਂ ਨੂੰ ਲੈ ਕੇ ਮੁਲਾਜ਼ਮਾਂ ਵੱਲੋਂ ਸਰਕਾਰ ਖਿਲਾਫ਼ 5ਵੇਂ ਦਿਨ ਵੀ ਭੁੱਖ ਹੜਤਾਲ ਜਾਰੀ - fifth day against government
ਸਾਂਝਾ ਮੁਲਾਜ਼ਮ ਫਰੰਟ ਅਤੇ ਪੈਨਸ਼ਨਰਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਚੱਲਦਿਆਂ ਮੁਲਾਜ਼ਮਾਂ ਵਲੋਂ ਲੜੀਵਾਰ ਭੁੱਖ ਹੜਤਾਲ ਕੀਤੀ ਜਾ ਰਹੀ ਹੈ।
ਤਸਵੀਰ
ਮੁਲਾਜ਼ਮਾਂ ਦਾ ਕਹਿਣਾ ਕਿ ਸਰਕਾਰ ਵਲੋਂ ਡੀ.ਏ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ, ਪੁਰਾਣੀ ਪੈਨਸ਼ਨ ਵੀ ਸਰਕਾਰ ਵਲੋਂ ਬਹਾਲ ਕੀਤੀ ਜਾਵੇ ਆਦਿ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਜਾਰੀ ਹੈ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਲੋਂ ਜਲਦ ਹੀ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਪ੍ਰਦਰਸ਼ਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।