ਮਾਨਸਾ:ਪੰਜਾਬ ਦੇ ਮੁੱਖ ਮੰਤਰੀ (CM) ਬਦਲਣ ਨਾਲ ਪੰਜਾਬ (Punjab) ਦੇ ਹਾਲਾਤ ਬਦਲਦੇ ਨਜ਼ਰ ਨਹੀਂ ਆ ਰਹੇ। ਪੰਜਾਬ (Punjab) ਵਿੱਚ ਪਹਿਲਾਂ ਵਾਂਗ ਹੀ ਪ੍ਰਦਰਸ਼ਨ, ਨਸ਼ਾ ਤਸਕਰੀ, ਕੇਵਲ ਮਾਫੀਆ ਆਦੀ ਨਾਜਾਇਜ਼ ਕਾਰੋਬਾਰ ਦਾ ਧੰਦਾ ਲਗਾਤਾਰ ਚੱਲ ਰਿਹਾ ਹੈ। ਹਾਲਾਂਕਿ ਮੁੱਖ ਮੰਤਰੀ (CM) ਦਾ ਅਹੁਦਾ ਸੰਭਾਲਦੇ ਹੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਕਈ ਐਲਾਨ ਕੀਤੇ ਸਨ। ਜਿਨ੍ਹਾਂ ਵਿੱਚ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕਰਨ ਦਾ ਵੀ ਐਲਾਨ ਕੀਤਾ ਗਿਆ ਸੀ, ਪਰ ਮੁੱਖ ਮੰਤਰੀ (CM) ਵੱਲੋਂ ਕੀਤੇ ਐਲਾਨ ਦਾ ਜ਼ਮੀਨ ‘ਤੇ ਕੋਈ ਅਸਰ ਵੇਖਣ ਨੂੰ ਨਹੀਂ ਮਿਲ ਰਿਹਾ। ਜਿਸ ਦੀ ਤਾਜ਼ਾ ਮਸਾਲ ਮਾਨਸਾ ਤੋਂ ਵੇਖਣ ਨੂੰ ਮਿਲੀ ਹੈ। ਜਿੱਥੇ ਐੱਨ.ਐੱਚ.ਐੱਮ. (NHM) ਦੇ ਕੱਚੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।
ਇਨ੍ਹਾਂ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ (Government of Punjab) ਵੱਲੋਂ ਜੋ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਹੈ ਉਨ੍ਹਾਂ ਵਿੱਚ ਐੱਨ.ਐੱਚ.ਐੱਮ. (NHM) ਦੇ ਕੱਚੇ ਮੁਲਾਜ਼ਮਾਂ ਨੂੰ ਸ਼ਾਮਲ ਨਹੀਂ ਕੀਤਾ ਗਿਆ। ਐੱਨ.ਐੱਚ.ਐੱਮ (NHM). ਦੇ ਕੱਚੇ ਮੁਲਾਜ਼ਮਾਂ ਅਤੇ ਆਸ਼ਾ ਵਰਕਰਾਂ ਦੀ ਕਲਮ ਛੋੜ ਹੜਤਾਲ (Pen drop strike) ਕਾਰਨ ਜ਼ਿਲ੍ਹੇ ਵਿੱਚ ਮੈਡੀਕਲ ਸੇਵਾਵਾਂ ਅਤੇ ਦਫ਼ਤਰੀ ਕੰਮ ਧੰਦਾ ਬਿਲਕੁਲ ਠੱਪ ਹੋ ਗਿਆ ਹੈ। ਇਨ੍ਹਾਂ ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਪੰਜਾਬ ਸਰਕਾਰ ਹਰਿਆਣਾ ਪੈਟਰਨ ਦੇ ਆਧਾਰ ‘ਤੇ ਐੱਨ.ਐੱਚ.ਐੱਮ. (NHM) ਦੇ ਕੱਚੇ ਮੁਲਾਜ਼ਮਾਂ ਅਤੇ ਆਸ਼ਾ ਵਰਕਰਾਂ ਨੂੰ ਤਨਖਾਹ ਦੇਵੇ।