ਮਾਨਸਾ: 1 ਜਨਵਰੀ 2004 ਤੋਂ ਬਾਅਦ ਵੱਖ-ਵੱਖ ਵਿਭਾਗਾਂ ਦੇ ਵਿੱਚ ਭਰਤੀ ਹੋਏ ਮੁਲਾਜ਼ਮਾਂ ਵੱਲੋਂ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਸਰਕਾਰ ਦੇ ਖ਼ਿਲਾਫ਼ ਧਰਨੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮਾਨਸਾ ਵਿਖੇ ਵੀ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਧਰਨਾ ਲਗਾ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਤੇ ਮੰਗ ਕੀਤੀ ਗਈ ਕਿ ਤੁਰੰਤ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਸਰਕਾਰ ਧਿਆਨ ਦੇਵੇ। ਜੇਕਰ ਸਰਕਾਰ ਮੁਲਾਜ਼ਮਾਂ ਦੀ ਮੰਗਾਂ ਨੂੰ ਨਹੀਂ ਮੰਨਦੀ ਤਾਂ ਪੰਜਾਬ ਭਰ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ - ਕਰਮਜੀਤ ਸਿੰਘ ਤਾਮਕੋਟ
ਮਾਨਸਾ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਨੇ ਆਪਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ ਰੋਸ ਪ੍ਰਦਰਸ਼ਨ ਕੀਤਾ। ਮੁਲਾਜ਼ਮਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੀ ਪੈਨਸ਼ਨ ਤੁਰੰਤ ਬਹਾਲ ਕੀਤੀ ਜਾਵੇ।
ਈਟੀਟੀ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਤਾਮਕੋਟ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਦੇ ਵਿੱਚ ਭਰਤੀ ਹੋਏ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ। ਇਸ ਦੇ ਚੱਲਦਿਆਂ ਸਾਲ 2004 ਤੋਂ ਬਾਅਦ ਵੱਖ-ਵੱਖ ਵਿਭਾਗਾਂ ਦੇ ਵਿੱਚ ਭਰਤੀ ਹੋਏ ਮੁਲਾਜ਼ਮਾਂ ਦੀ ਪੈਨਸ਼ਨ ਬੰਦ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜਲਦ ਹੀ ਇਨ੍ਹਾਂ ਸਾਰੇ ਵਿਭਾਗਾਂ ਦੇ ਮੁਲਾਜ਼ਮਾਂ ਦੀ ਪੈਨਸ਼ਨ ਬਹਾਲ ਕਰੇ ਜੇਕਰ ਸਰਕਾਰ ਨੇ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ 'ਚ ਪੰਜਾਬ ਭਰ ਵਿੱਚ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ।
ਅਧਿਆਪਕ ਗੁਰਪ੍ਰੀਤ ਕੌਰ ਅਤੇ ਅਧਿਆਪਕ ਗਗਨਦੀਪ ਕੌਰ ਨੇ ਕਿਹਾ ਕਿ ਉਹ ਸਾਲ 2007 ਦੇ ਵਿੱਚੋਂ ਭਰਤੀ ਹੋਏ ਸਨ ਅਤੇ ਸਰਕਾਰ ਵੱਲੋਂ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦੀ ਪੈਨਸ਼ਨ ਬੰਦ ਕਰ ਦਿੱਤੀ ਹੈ। ਇਸ ਦੇ ਚੱਲਦਿਆਂ ਉਨ੍ਹਾਂ ਕਿਹਾ ਕਿ ਬੁਢਾਪੇ ਵਿੱਚ ਉਨ੍ਹਾਂ ਦਾ ਕੌਣ ਸਹਾਰਾ ਹੋਵੇਗਾ ਅਤੇ ਇਸ ਲਈ ਉਹ ਮੰਗ ਕਰ ਰਹੇ ਨੇ ਕਿ ਸਰਕਾਰ ਤੁਰੰਤ ਪੈਨਸ਼ਨ ਬਹਾਲ ਕਰੇ। ਜੇਕਰ ਸਰਕਾਰ ਨੇ ਪੈਨਸ਼ਨ ਬਹਾਲੀ ਦੀ ਮੰਗ ਨੂੰ ਜਲਦ ਹੀ ਹੱਲ ਨਾ ਕੀਤਾ ਤਾਂ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਇਸੇ ਤਰ੍ਹਾਂ ਵਧਦਾ ਜਾਏਗ।