ਮਾਨਸਾ:ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਪੰਜਾਬ ਵੱਲੋ ਦਿੱਤੇ ਸੱਦੇ ਤੇ ਮਾਨਸਾ ਦੇ ਵੱਖ -ਵੱਖ ਵਿਭਾਗਾਂ ਦੇ ਮੁਲਾਜ਼ਮਾਂ (Employees) ਵੱਲੋਂ 23ਜੂਨ ਤੋਂ 27 ਜੂਨ ਤੱਕ ਕਲਮ ਛੋੜ ਹੜਤਾਲ ਕੀਤੀ ਹੈ।ਇਸ ਬਾਰੇ ਮੁਲਾਜ਼ਮ ਆਗੂ ਜਸਦੀਪ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੁਆਰਾ ਮੁਲਾਜ਼ਮ ਮਾਰੂ ਪੇ ਕਮਿਸ਼ਨ (Pay Commission)ਦੀ ਨਾ ਮੰਨਣਯੋਗ ਰਿਪੋਰਟ ਜਾਰੀ ਕਰਨਾ, ਪੁਰਾਣੀ ਪੈਨਸ਼ਨ ਬਹਾਲ ਨਾ ਕਰਨਾ, ਡੀ.ਏ. ਦੀਆਂ ਕਿਸ਼ਤਾ ਅਤੇ ਉਨ੍ਹਾਂ ਦਾ ਬਕਾਇਆ ਦੇਣ ਸਬੰਧੀ , ਕੱਚੇ ਮੁਲਾਜ਼ਮ ਪੱਕੇ ਕਰਨਾ ਅਤੇ ਹੋਰ ਵਾਦਿਆਂ ਨੂੰ ਅਜੇ ਤੱਕ ਪੂਰਾ ਨਹੀ ਕੀਤਾ ਗਿਆ।ਉਨ੍ਹਾਂ ਨੇ ਸਰਕਾਰ (Government)ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤਿੱਖਾ ਕਰਾਂਗੇ।
ਸੰਘਰਸ਼ ਹੋਰ ਤੇਜ਼ ਕਰਨ ਦੀ ਚਿਤਾਵਨੀ