ਪੰਜਾਬ

punjab

ETV Bharat / state

Ex-Servicemen Protest in Mansa : ਸ਼ਹੀਦ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੀ ਅੰਤਿਮ ਅਰਦਾਸ ਤੋਂ ਪਹਿਲਾਂ ਮਾਨਸਾ 'ਚ ਸਾਬਕਾ ਸੈਨਿਕਾਂ ਦਾ ਵਿਰੋਧ ਪ੍ਰਦਰਸ਼ਨ

ਸ਼ਹੀਦ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੀ ਅੰਤਿਮ ਅਰਦਾਸ ਤੋਂ (Ex-Servicemen Protest in Mansa) ਪਹਿਲਾਂ ਮਾਨਸਾ ਵਿੱਚ ਸਾਬਕਾ ਸੈਨਿਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।

Ex-servicemen protest in Mansa
Ex-Servicemen Protest in Mansa : ਸ਼ਹੀਦ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੀ ਅੰਤਿਮ ਅਰਦਾਸ ਤੋਂ ਪਹਿਲਾਂ ਮਾਨਸਾ 'ਚ ਸਾਬਕਾ ਸੈਨਿਕਾਂ ਦਾ ਵਿਰੋਧ ਪ੍ਰਦਰਸ਼ਨ

By ETV Bharat Punjabi Team

Published : Oct 22, 2023, 5:30 PM IST

ਮਾਨਸਾ ਵਿੱਚ ਰੋਸ ਪ੍ਰਦਰਸ਼ਨ ਦੌਰਾਨ ਜਾਣਕਾਰੀ ਦਿੰਦੇ ਹੋਏ ਸਾਬਕਾ ਸੈਨਿਕ।

ਮਾਨਸਾ:ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਦੇ ਸ਼ਹੀਦ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੀ ਅੰਤਿਮ ਅਰਦਾਸ ਤੋਂ ਪਹਿਲਾਂ ਅੱਜ ਮਾਨਸਾ ਦੇ ਸਾਬਕਾ ਸੈਨਿਕਾਂ ਵੱਲੋਂ ਮਾਨਸਾ ਵਿਖੇ ਅਗਨੀਪੱਥ ਸਕੀਮ ਨੂੰ ਰੱਦ ਕਰਕੇ ਇਸ ਵਿੱਚ ਸੋਧ ਕਰਨ ਦੀ ਮੰਗ ਕੀਤੀ ਗਈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੇ ਇਸ ਯੋਜਨਾ ਦੇ ਵਿੱਚ ਸੋਧ ਨਾ ਕੀਤੀ ਗਈ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਸਾਬਕਾ ਸੈਨਿਕਾਂ ਵੱਲੋਂ ਵੱਡੇ ਪੱਧਰ ਤੇ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।


ਪਹਿਲਾਂ ਵੀ ਕੀਤਾ ਵਿਰੋਧ :ਪਿਛਲੇ ਦਿਨੀਂ ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਦੇ ਵਿੱਚ ਸ਼ਹੀਦ ਹੋਏ ਅਗਨੀ ਵੀਰ ਅੰਮ੍ਰਿਤਪਾਲ ਸਿੰਘ ਨੂੰ ਸਲਾਮੀ ਨਾ ਦੇਣ ਅਤੇ ਇਸ ਯੋਜਨਾ ਦੇ ਵਿੱਚ ਸੋਧ ਕਰਨ ਦੀ ਮੰਗ ਨੂੰ ਲੈ ਕੇ ਅੱਜ ਮਾਨਸਾ ਜ਼ਿਲ੍ਹੇ ਦੇ ਸਾਬਕਾ ਸੈਨਿਕਾਂ ਵੱਲੋਂ ਬੱਸ ਸਟੈਂਡ ਚੌਂਕ ਦੇ ਵਿੱਚ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸਾਬਕਾ ਸੈਨਿਕ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੀ ਗਈ ਅਗਨੀਪੱਥ ਯੋਜਨਾ ਦੇ ਨਾਲ ਸਾਡੀ ਨੌਜਵਾਨ ਪੀੜੀ ਦਾ ਘਾਣ ਹੋ ਰਿਹਾ ਹੈ। ਇਸ ਤੋਂ ਪਹਿਲਾਂ ਵੀ ਉਹਨਾਂ ਵੱਲੋਂ ਇਸ ਯੋਜਨਾ ਦਾ ਵਿਰੋਧ ਕੀਤਾ ਗਿਆ ਸੀ।

ਉਹਨਾਂ ਕਿਹਾ ਕਿ ਹੁਣ ਅਗਨੀਵੀਰ ਵਜੋਂ ਜੋ ਪਹਿਲਾ ਸ਼ਹੀਦ ਹੋਇਆ ਹੈ, ਅੰਮ੍ਰਿਤ ਪਾਲ ਸਿੰਘ ਉਸ ਨੂੰ ਬਣਦਾ ਸਨਮਾਨ ਨਾ ਦੇਣ ਅਤੇ ਰੈਗੂਲਰ ਸੈਨਿਕਾਂ ਦੇ ਵਾਂਗ ਸਹੂਲਤਾਂ ਤੋਂ ਵਾਂਝਾ ਰੱਖਣ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅੱਜ ਸ਼ਹੀਦ ਅਗਨੀਵੀਰ ਅੰਮ੍ਰਿਤ ਪਾਲ ਸਿੰਘ ਦੀ ਅੰਤਿਮ ਅਰਦਾਸ ਹੈ, ਜਿਸ ਵਿੱਚ ਜ਼ਿਲ੍ਹੇ ਦੇ ਸਾਬਕਾ ਸੈਨਿਕ ਵੱਡੀ ਗਿਣਤੀ ਦੇ ਵਿੱਚ ਸ਼ਾਮਿਲ ਹੋਣਗੇ ਅਤੇ ਅਗਨੀਪੱਥ ਯੋਜਨਾ ਦੇ ਵਿੱਚ ਸੋਧ ਕਰਨ ਦੀ ਮੰਗ ਨੂੰ ਲੈ ਕੇ ਵੀ ਆਵਾਜ਼ ਉਠਾਈ ਜਾਵੇਗੀ। ਉਹਨਾਂ ਕੇਂਦਰ ਸਰਕਾਰ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਅਗਨੀਪੱਥ ਯੋਜਨਾ ਨੂੰ ਰੱਦ ਕਰਕੇ ਇਸ ਯੋਜਨਾ ਦੇ ਵਿੱਚ ਸੋਧ ਕਰਕੇ ਰੈਗੂਲਰ ਸੈਨਿਕਾਂ ਦੀ ਤਰ੍ਹਾਂ ਅਗਨੀਵੀਰ ਨੂੰ ਸਨਮਾਨ ਦਿੱਤਾ ਜਾਵੇ।

ABOUT THE AUTHOR

...view details