ਮਾਨਸਾ: ਬੀਤੀ 27 ਸਤੰਬਰ ਨੂੰ ਪਿੰਡ ਅਕਲੀਆ ਦੇ ਚਰਜੀਤ ਸਿੰਘ ਨਾਮੀ ਨੌਜਵਾਨ ਨੇ ਖ਼ੁਦਕੁਸ਼ੀ ਕਰ ਲਈ ਸੀ। ਇਸ ਮਾਮਲੇ ਵਿੱਚ ਥਾਣਾ ਜੋਗਾ ਦੀ ਪੁਲਿਸ ਵੱਲੋਂ ਨੌਜਵਾਨ ਨੂੰ ਖ਼ੁਦਕੁਸ਼ੀ ਲਈ ਮਜ਼ਬੂਰ ਕਰਨ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਨਾ ਕਰਨ ਕਾਰਨ ਪਰਿਵਾਰ ਤੇ ਜਤਕ ਜਥੇਬੰਦੀਆਂ 'ਚ ਰੋਸ ਪਾਇਆ ਜਾ ਰਿਹਾ ਹੈ। ਇਸੇ ਰੋਸ ਦੇ ਚਲਦੇ ਹੋਏ ਇਨਸਾਫ਼ ਲਈ ਬਣੀ ੧੧ ਮੈਂਬਰੀ ਕਮੇਟੀ ਅਤੇ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਨੇ ਥਾਣਾ ਜੋਗਾ ਅੱਗੇ ਧਰਨਾ ਦਿੱਤਾ।
ਧਰਨੇ ਦੌਰਾਨ ਮ੍ਰਿਤਕ ਚਰਨਜੀਤ ਸਿੰਘ ਦੀ ਭੈਣ ਮਨਦੀਪ ਕੌਰ ਨੇ ਦੱਸਿਆ ਕਿ ਜਗਜੀਵਨ ਸਿੰਘ ਨਾਮ ਦਾ ਵਿਅਕਤੀ ਉਸ ਦੇ ਭਰਾ ਨੂੰ ਧਮਕੀਆਂ ਦੇ ਕੇ ਪ੍ਰੇਸ਼ਾਨ ਕਰਦਾ ਸੀ। ਇਸੇ ਕਾਰਨ ਉਸ ਦੇ ਭਰਾ ਨੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਨੇ ਕਿਹਾ ਕਿ ਕੇਸ ਦਰਜ ਹੋ ਜਾਣ ਦੇ ਬਾਵਜੂਦ ਵੀ ਪੁਲਿਸ ਨੇ ਹਾਲੇ ਤੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕੀਤਾ। ਇਸੇ ਕਾਰਨ ਉਨ੍ਹਾਂ ਨੂੰ ਅੱਜ ਮਜ਼ਬੂਰ ਮੁੜ ਧਰਨਾ ਦੇਣਾ ਪਿਆ ਹੈ।
ਅਕਲੀਆ ਦੇ ਨੌਜਵਾਨ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਾਉਣ ਲਈ ਪਰਿਵਾਰ ਤੇ ਜਥੇਬੰਦੀਆ ਨੇ ਲਾਇਆ ਥਾਣੇ ਅੱਗੇ ਧਰਨਾ ਇਸ ਮੌਕੇ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ(ਸੀਟੂ) ਦੀ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਨੇ ਕਿਹਾ ਕਿ ਪੁਲਿਸ ਨੂੰ ਕਈ ਵਾਰ ਕਿਹਾ ਗਿਆ ਹੈ ਪਰ ਪੁਲਿਸ ਨੇ ਹਾਲੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ। ਉਨ੍ਹਾਂ ਨੇ ਕਿਹਾ ਕਿ ਅੱਜ ਵੀ ਥਾਣਾ ਮੁਖੀ ਨੇ ਸਿਰਫ ਭਰੋਸਾ ਹੀ ਦਿੱਤਾ ਹੈ। ਪੰਜੋਲਾ ਨੇ ਕਿਹਾ ਕਿ ਉਹ ਇਸ ਮਾਮਲੇ ਬਾਰੇ 11 ਮੈਂਬਰੀ ਕਮੇਟੀ ਵੱਲੋਂ ਅਗਲੀ ਰਣਨੀਤੀ ਉਲੀਕੀ ਜਾਵੇਗੀ।
ਅਕਲੀਆ ਦੇ ਨੌਜਵਾਨ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਾਉਣ ਲਈ ਪਰਿਵਾਰ ਤੇ ਜਥੇਬੰਦੀਆ ਨੇ ਲਾਇਆ ਥਾਣੇ ਅੱਗੇ ਧਰਨਾ ਇਸ ਸਾਰੇ ਕੇਸ ਬਾਰੇ ਥਾਣਾ ਜੋਗਾ ਦੇ ਮੁਖੀ ਕੰਵਲਜੀਤ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਮੁਲਜ਼ਮ ਖ਼ਿਲਾਫ਼ ਧਾਰਾ 306 ਦਾ ਮੁਕੱਦਮਾ ਦਰਜ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਮੁਜ਼ਲਮ ਨੂੰ ਕਾਬੂ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨੇ 11 ਮੈਂਬਰੀ ਕਮੇਟੀ ਅਤੇ ਪਰਿਵਾਰ ਨੂੰ ਮੁੜ ਭੋਰਸਾ ਦਿੱਤਾ ਕਿ ਜਲਦ ਹੀ ਮੁਲਜ਼ਮ ਨੂੰ ਕਾਬੀ ਕੀਤਾ ਜਾਵੇਗਾ।