ਮਾਨਸਾ: ਪੰਜਾਬ ਵਿੱਚ ਇੱਕ ਪਾਸੇ ਜਿੱਥੇ ਕਰਜ਼ ਤੋਂ ਪ੍ਰੇਸ਼ਾਨ ਹੋ ਕੇ ਕਿਸਾਨ ਖੁਦਕੁਸ਼ੀਆਂ (Debt-ridden farmers commit suicide) ਕਰ ਰਹੇ ਹਨ, ਉੱਥੇ ਹੀ ਖੇਤ ਮਜ਼ਦੂਰਾਂ ਦੀਆਂ ਖੁਦਕੁਸੀਆਂ (Farm worker suicides) ਦਾ ਅੰਕੜਾ ਦਿਨੋਂ-ਦਿਨ ਵੱਧ ਦਾ ਜਾ ਰਿਹਾ ਹੈ। ਅਜਿਹਾ ਹੀ ਇੱਕ ਤਾਜ਼ਾ ਮਾਮਲਾ ਮਾਨਸਾ ਦੇ ਪਿੰਡ ਕੋਟਲੀ ਕਲਾਂ (Kotli Kalan village of Mansa) ਤੋਂ ਸਾਹਮਣੇ ਆਇਆ ਹੈ। ਜਿੱਥੇ ਕਰਜ਼ ਤੋਂ ਪ੍ਰੇਸ਼ਾਨ ਹੋ ਕੇ ਇੱਕ 48 ਸਾਲਾਂ ਖੇਤ ਮਜ਼ਦੂਰ ਨੇ ਖੁਦਕੁਸੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਮੇਵਾ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਿਕ ਮ੍ਰਿਤਕ ਕੋਲ ਆਪਣੀ ਜ਼ਮੀਨ ਨਹੀਂ ਸੀ, ਉਹ ਠੇਕੇ ‘ਤੇ ਜ਼ਮੀਨ ਲੈਕੇ ਖੇਤੀ ਕਰਦਾ ਸੀ।
ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਪਿਛਲੇ ਸਾਲ ਨਰਮੇ ਅਤੇ ਹੁਣ ਕਣਕ ਦਾ ਝਾੜ ਘੱਟ ਨਿਕਲਣ ਕਾਰਨ ਮ੍ਰਿਤਕ ਦੇ ਸਿਰ ਕਰਜ਼ ਦਾ ਭਾਰ ਦਿਨੋਂ-ਦਿਨ ਵੱਧ ਦਾ ਰਿਹਾ ਸੀ, ਪਰ ਕਰਜ਼ ਮੁੜਨ ਤੋਂ ਅਸਮਰੱਥ ਮੇਵਾ ਸਿੰਘ ਕਾਫ਼ੀ ਸਮੇਂ ਤੋਂ ਪ੍ਰੇਸ਼ਾਨ ਰਹਿੰਦਾ ਸੀ ਅਤੇ ਬੀਤੇ ਦਿਨ ਉਸ ਨੇ ਫਾਹਾ ਲਗਾਕੇ ਖੁਦਕੁਸ਼ੀ ( suicide) ਕਰ ਰਹੀ। ਉਨ੍ਹਾਂ ਦੱਸਿਆ ਕਿ ਮ੍ਰਿਤਕ 4 ਧੀਆਂ ਦਾ ਪਿਓ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਘਰ ਕੋਈ ਪੁੱਤਰ ਨਹੀਂ ਹੈ। ਉਨ੍ਹਾਂ ਕਿਹਾ ਇਸ ਘਰ ਦਾ ਗੁਜ਼ਾਰ ਮੇਵਾ ਸਿੰਘ ਹੀ ਚਲਾਉਦਾ ਸੀ, ਪਰ ਹੁਣ ਉਸ ਦੀ ਵੀ ਮੌਤ ਹੋ ਚੁੱਕੀ ਹੈ। ਉਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਪੀੜਤ ਪਰਿਵਾਰ ਲਈ ਮਦਦ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ:ਵਕੀਲਾਂ ਦੀ ਹੜਤਾਲ ਤੋਂ ਬਾਅਦ ਗਿਆਨਵਾਪੀ ਮਾਮਲੇ ਦੀ ਸੁਣਵਾਈ ਅੱਜ