ਮਾਨਸਾ:ਖੇਤ ਮਜ਼ਦੂਰ ਯੂਨੀਅਨ ਵੱਲੋਂ ਦਲਿਤਾਂ ਉੱਪਰ ਹੋ ਰਹੇ ਅੱਤਿਆਚਾਰ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਸਰਕਾਰ ਵੱਲੋਂ ਅਣਗੌਲਿਆਂ ਕਰਨ ਦੇ ਰੋਸ ਵਜੋਂ ਮਾਨਸਾ ਦੇ ਵਿੱਚ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਪ੍ਰਸ਼ਾਸਨ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤਾ।
ਸੂਬਾ ਸਰਕਾਰ ਖਿਲਾਫ਼ ਗਰਜੇ ਖੇਤ ਮਜ਼ਦੂਰ ਖੇਤ ਮਜ਼ਦੂਰ ਯੂਨੀਅਨਾਂ ਰੋਸ ਰੈਲੀ ਦੀ ਅਗਵਾਈ ਕਰ ਰਹੇ ਕਾਮਰੇਡ ਕ੍ਰਿਸ਼ਨ ਚੌਹਾਨ ਅਤੇ ਦਲਜੀਤ ਸਿੰਘ ਮਾਨਸ਼ਾਹੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਦਲਿਤ ਮਜ਼ਦੂਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਦਲਿਤਾਂ ਉੱਪਰ ਅੱਤਿਆਚਾਰ ਹੋ ਰਹੇ ਹਨ ਪਰ ਸਰਕਾਰ ਇਨ੍ਹਾਂ ਅੱਤਿਆਚਾਰਾਂ ਨੂੰ ਰੋਕਣ ਵਿੱਚ ਨਾਕਾਮ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮਜ਼ਦੂਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵੀ ਪ੍ਰਦਰਸ਼ਨ ਕੀਤੇ ਗਏ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਗਿਆ ਹੈ ਜਿਸ ਦੇ ਰੋਸ ਵਜੋਂ ਮਾਨਸਾ ਵਿੱਚ ਰੋਸ ਰੈਲੀ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਇੱਕ ਮੰਗ ਪੱਤਰ ਵੀ ਭੇਜਿਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਜੇਕਰ ਜਲਦ ਹੀ ਸਰਕਾਰ ਵੱਲੋਂ ਮਜ਼ਦੂਰਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਸਰਕਾਰ ਦੇ ਖਿਲਾਫ਼ ਮਜ਼ਦੂਰ ਵੱਡਾ ਅੰਦੋਲਨ ਸ਼ੁਰੂ ਕਰਨਗੇ।
ਇਹ ਵੀ ਪੜ੍ਹੋ: ਰੈਲੀ ਨੂੰ ਕਾਲੀਆਂ ਝੰਡੀਆਂ ਵਿਖਾਉਣ ‘ਤੇ ਭੜਕੇ ਸੁਖਬੀਰ ਬਾਦਲ, ਦਿੱਤਾ ਇਹ ਵੱਡਾ ਬਿਆਨ