ਮਾਨਸਾ: ਕਿਸਾਨੀ ਖ਼ੁਦਕੁਸ਼ੀਆਂ ਦਾ ਦੌਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਮਾਨਸਾ ਜ਼ਿਲ੍ਹੇ ਵਿੱਚ ਪਿੰਡ ਕੋਟ ਧਰਮੂ ਦੇ ਨੌਜਵਾਨ ਕਿਸਾਨ ਗੁਰਜੰਟ ਸਿੰਘ ਨੇ ਸ਼ੁੱਕਰਵਾਰ ਨੂੰ ਦੂਸਰੇ ਦਿਨ ਇੱਕ ਕਿਸਾਨ ਨੇ ਕਰਜ਼ੇ ਦੇ ਬੋਝ ਕਾਰਨ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਦੱਸ ਦਈਏ ਕਿ ਬੁੱਧਵਾਰ ਵੀ ਪਿੰਡ ਰੱਲਾ ਦੇ ਕਿਸਾਨ ਕਰਮ ਸਿੰਘ ਵੱਲੋਂ ਟਰੇਨ ਥੱਲੇ ਆ ਕੇ ਖੁਦਕੁਸ਼ੀ ਕਰ ਲਈ ਸੀ।
ਉਕਤ ਕਿਸਾਨ 7 ਕਨਾਲ ਜ਼ਮੀਨ ਦਾ ਮਾਲਕ ਸੀ ਜੋ ਕਿ ਆਪਣੇ ਪਿੱਛੇ ਦੋ ਬੱਚੇ, ਪਤਨੀ ਅਤੇ ਇੱਕ 80 ਸਾਲਾ ਬਜ਼ੁਰਗ ਮਾਤਾ ਨੂੰ ਛੱਡ ਗਿਆ। ਮ੍ਰਿਤਕ ਕਿਸਾਨ ਕਰਜ਼ੇ ਦੇ ਬੋਝ ਕਾਰਨ ਦਿਨੋਂ ਦਿਨ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਕਿਸਾਨ ਨੇਤਾ ਮਲਕੀਤ ਸਿੰਘ ਅਤੇ ਸੁਰਜੀਤ ਸਿੰਘ ਹੈਪੀ ਨੇ ਦੱਸਿਆ ਕਿ ਕਿਸਾਨ ਗੁਰਜੰਟ ਸਿੰਘ ਕਰਜ਼ੇ ਦੇ ਬੋਝ ਕਾਰਨ ਪ੍ਰੇਸ਼ਾਨ ਰਹਿੰਦਾ ਸੀ। ਕਿਸਾਨ ਗੁਰਜੰਟ ਸਿੰਘ ਚਾਰ ਤੋਂ ਪੰਜ ਲੱਖ ਰੁਪਏ ਦਾ ਕਰਜ਼ਦਾਰ ਸੀ।