ਮਾਨਸਾ: ਗੁਲਾਬੀ ਸੁੰਡੀ ਦੇ ਕਰਕੇ ਨਰਮਾ ਪੱਟੀ ਦੇ ਕਿਸਾਨਾਂ ਦੀ ਫ਼ਸਲ ਬਰਬਾਦ ਹੋ ਜਾਣ ਕਰਕੇ ਕਿਸਾਨ ਕਰਜ਼ੇ ਵਿੱਚ ਡੁੱਬ ਗਏ ਹਨ। ਕਰਜ਼ੇ ਤੋਂ ਪਰੇਸ਼ਾਨ ਕਿਸਾਨ ਚਿੰਤਾਂ ਵਿੱਚ ਡੁੱਬੇ ਹੋਏ ਹਨ। ਇਸ ਸੰਬੰਧੀ ਕਿਸਾਨਾਂ ਵੱਲੋਂ ਸਰਕਾਰ ਤੋਂ ਮੁਆਵਜ਼ੇ ਦੀ ਮੰਗ (Demand for compensation from the government) ਕੀਤੀ ਜਾ ਰਹੀ ਹੈ। ਪਰ ਸਰਕਾਰ ਵੀ ਅਜੇ ਕਿਸਾਨਾਂ ਦੀ ਬਾਹ ਨਹੀਂ ਫੜ੍ਹ ਰਹੀ।
ਗੁਲਾਬੀ ਸੁੰਡੀ ਦੀ ਮਾਰ ਕਰਕੇ ਪੰਜਾਬ ਵਿੱਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਵਧਦੀਆਂ ਜਾਂਦੀਆਂ ਹਨ।ਕਰਜ਼ੇ ਤੋਂ ਪਰੇਸ਼ਾਨ ਹੋਏ ਕਿਸਾਨ ਜ਼ਿੰਦਗੀ ਨੂੰ ਅਲਵਿਦਾ ਆਖ ਰਹੇ ਹਨ।
ਮਾਨਸਾ (Mansa) ਜ਼ਿਲ੍ਹੇ ਦੇ ਕਿਸਾਨ ਨੇ ਕਰਜ਼ੇ ਤੋਂ ਤੰਗ (Debt-ridden) ਆ ਕੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਗੁਰਪ੍ਰੀਤ ਸਿੰਘ ਉਮਰ 45 ਸਾਲ ਹੈ ਅਤੇ ਉਹ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਦਾ ਰਹਿਣ ਵਾਲਾ ਹੈ।
ਮੁਆਵਜ਼ਾ ਨਾ ਮਿਲਣ ਕਰਕੇ ਕਿਸਾਨ ਨੇ ਕੀਤੀ ਖੁਦਕੁਸ਼ੀ ਦੱਸ ਦੇਈਏ ਕਿ ਕਿਸਾਨ ਕੋਲ ਡੇਢ ਏਕੜ ਆਪਣੀ ਜ਼ਮੀਨ ਹੈ ਅਤੇ ਉਹ ਠੇਕੇ ਤੇ ਜ਼ਮੀਨ ਲੈ ਕੇ ਖੇਤੀ ਕਰਦਾ ਹੈ। ਉਸਨੇ ਇਸ ਵਾਰ ਵੀ ਠੇਕੇ 'ਤੇ ਕੁਝ ਜ਼ਮੀਨ ਲੈ ਕੇ ਨਰਮੇ ਫ਼ਸਲ ਬੀਜੀ ਸੀ, ਜੋ ਕਿ ਗੁਲਾਬੀ ਸੁੰਡੀ ਕਰਕੇ ਬਰਬਾਦ ਹੋ ਗਈ। ਕਰਜ਼ੇ ਦੇ ਬੋਝ ਹੇਠ ਦੱਬੇ ਹੋਣ ਕਰਕੇ ਉਸਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ।
ਜਿਕਰਯੋਗ ਹੈ ਕਿ ਗੁਰਪ੍ਰੀਤ ਸਿੰਘ ਸਿਰ ਜਨਮ ਕਾਰਨ 8 ਲੱਖ ਰੁਪਏ ਦਾ ਕਰਜ਼ਾ ਹੈ। ਗੁਰਪ੍ਰੀਤ ਸਿੰਘ ਦੇ ਤਿੰਨ ਬੱਚੇ ਹਨ। ਉਨ੍ਹਾਂ ਦੇ ਪਰਿਵਾਰ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਸਿਰ ਚੜਿਆ ਸਾਰਾ ਕਰਜ਼ਾ ਮੁਆਫ ਕਰਕੇ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ।
ਦੂਜੇ ਪਾਸੇ ਜਾਂਚ ਅਧਿਕਾਰੀ (Investigating officer) ਸਲਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਦੇ ਰਿਸ਼ਤੇਦਾਰਾਂ ਦੇ ਬਿਆਨਾਂ 'ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ, ਜਿਨ੍ਹਾਂ ਨੇ ਬਿਆਨ ਵਿੱਚ ਕਿਹਾ ਹੈ ਕਿ ਗੁਰਪ੍ਰੀਤ ਸਿੰਘ ਕਰਜ਼ੇ ਕਾਰਨ ਪ੍ਰੇਸ਼ਾਨ ਸੀ ਅਤੇ ਇਸ ਸਮੱਸਿਆ ਕਾਰਨ ਉਸ ਨੇ ਜ਼ਹਿਰੀਲੀ ਦਵਾਈ ਪੀ ਕੇ ਆਪਣਈ ਜ਼ਿੰਦਗੀ ਖ਼ਤਮ ਕਰ ਲਈ।
ਇਹ ਵੀ ਪੜ੍ਹੋ:ਗੁਲਾਬੀ ਸੁੰਡੀ ਨੇ ਪਰਵਾਸੀ ਮਜਦੂਰਾਂ ਦੇ ਸੁਫ਼ਨੇ ਕੀਤੇ ਚਕਨਾਚੂਰ !