ਮਾਨਸਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦਾ ਅੰਦੋਲਨ ਭੱਖਦਾ ਜਾ ਰਿਹਾ ਹੈ। ਉੱਥੇ ਹੀ ਇਸ ਕਿਸਾਨੀ ਸੰਘਰਸ਼ ਦੌਰਾਨ ਇੱਕ ਕਿਸਾਨ ਦੀ ਹਾਦਸੇ 'ਚ ਮੌਤ ਹੋ ਗਈ। ਪਿੰਡ ਖਿਆਲੀ ਚਹਿਲਾਵਾਲੀ ਦਾ ਰਹਿਣ ਵਾਲਾ 45 ਸਾਲਾ ਕਿਸਾਨ ਧੰਨਾ ਸਿੰਘ ਕਿਸਾਨੀ ਸੰਘਰਸ਼ ਲਈ ਦਿੱਲੀ ਗਏ ਸੀ ਪਰ ਸੜਕ 'ਤੇ ਰੱਖੇ ਗਏ ਪੱਥਰਾਂ ਨੂੰ ਹਟਾਉਣ ਸਮੇਂ ਦੁਰਘਟਨਾ ਵਿੱਚ ਉਨ੍ਹਾਂ ਦੀ ਮੌਤ ਹੋ ਗਈ।
ਹੱਕਾਂ ਦੀ ਲੜਾਈ ਲੜਦੇ ਕਿਸਾਨ ਧੰਨਾ ਸਿੰਘ ਨੇ ਗਵਾਈ ਜਾਨ, ਕਿਸਾਨਾਂ ਨੇ ਦਿੱਤਾ 'ਸ਼ਹੀਦ' ਦਾ ਦਰਜਾ
ਕਿਸਾਨੀ ਸੰਘਰਸ਼ ਦੌਰਾਨ ਦਿੱਲੀ ਚਲੋ ਅੰਦੋਲਨ ਵਿੱਚ ਪਿੰਡ ਖਿਆਲੀ ਚਹਿਲਾਵਾਲੀ ਦੇ ਰਹਿਣ ਵਾਲੇ ਕਿਸਾਨ ਧੰਨਾ ਸਿੰਘ ਦੀ ਹਾਦਸੇ ਵਿੱਚ ਮੌਤ ਹੋ ਗਈ। ਧੰਨਾ ਸਿੰਘ ਸੜਕ 'ਤੇ ਰੱਖੇ ਗਏ ਪੱਥਰਾਂ ਨੂੰ ਹਟਾਉਣ ਸਮੇਂ ਦੁਰਘਟਨਾ ਦਾ ਸ਼ਿਕਾਰ ਹੋ ਗਏ।
ਇਸ ਮਗਰੋਂ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਉਨ੍ਹਾਂ ਦਾ ਅੰਤਮ ਸਸਕਾਰ ਕੀਤਾ ਗਿਆ। ਕਿਸਾਨ ਯੂਨੀਅਨ ਨੇ ਧੰਨਾ ਸਿੰਘ ਨੂੰ ਕਿਸਾਨ ਸੰਘਰਸ਼ ਲਈ ਸ਼ਹੀਦ ਦੱਸਿਆ। ਇਸ ਮੌਕੇ ਉਨ੍ਹਾਂ ਦੇ ਸਾਥੀਆਂ ਨੇ ਪੰਜਾਬ ਸਰਕਾਰ ਕੋਲੋਂ ਪਰਿਵਾਰ ਲਈ ਆਰਥਿਕ ਮਦਦ ਦੀ ਅਪੀਲ ਕੀਤੀ ਹੈ।
ਇਸ ਮੌਕੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਧੰਨਾ ਸਿੰਘ ਮੱਧ ਵਰਗੀ ਪਰਿਵਾਰ ਨਾਲ ਸਬੰਧਤ ਹੈ ਅਤੇ ਉਸ ਕੋਲ 2 ਏਕੜ ਜ਼ਮੀਨ ਹੈ ਅਤੇ ਉਸ ਦੇ ਦੋ ਬੱਚੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਨੇ ਉਸ ਨੂੰ ਦਿੱਲੀ ਨਾ ਜਾਣ ਲਈ ਕਿਹਾ ਸੀ ਪਰ ਉਹ ਇਸ ਸੰਘਰਸ਼ ਵਿੱਚ ਹਰ ਹਾਲਤ ਵਿੱਚ ਦਿੱਲੀ ਜਾਣਾ ਚਾਹੁੰਦਾ ਸੀ। ਹਾਲਾਂਕਿ ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਉਨ੍ਹਾਂ ਹੁਣ ਕਦੇ ਵਾਪਸ ਨਹੀਂ ਆਓਣਾ।