ਮਾਨਸਾ: ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਦੇ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਸੰਘਰਸ਼ ਦੌਰਾਨ ਕਈ ਕਿਸਾਨ ਆਪਣੀ ਜਾਨ ਤੱਕ ਵੀ ਕੁਰਬਾਨ ਕਰ ਚੁੱਕੇ ਹਨ। ਮਾਨਸਾ ਰੇਲਵੇ ਸਟੇਸ਼ਨ ਉੱਤੇ ਰੇਲ ਦਾ ਚੱਕਾ ਜਾਮ ਕਰਕੇ ਬੈਠੇ ਕਿਸਾਨਾਂ ਵਿੱਚ ਸ਼ਾਮਲ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਸਰਗਰਮ ਕਾਰਕੁੰਨ ਕਿਸਾਨ ਜਗਰਾਜ ਸਿੰਘ (50) ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਜਗਰਾਜ ਸਿੰਘ ਪਿੰਡ ਗੜੱਦੀ ਦਾ ਰਹਿਣ ਵਾਲਾ ਹੈ।
ਮਾਨਸਾ: ਧਰਨੇ 'ਚ ਦਿਲ ਦਾ ਦੌਰਾ ਪੈਣ ਨਾਲ ਕਿਸਾਨ ਦੀ ਮੌਤ - Agricultural laws
ਮਾਨਸਾ ਰੇਲਵੇ ਸਟੇਸ਼ਨ ਉੱਤੇ ਰੇਲ ਦਾ ਚੱਕਾ ਜਾਮ ਕਰਕੇ ਬੈਠੇ ਕਿਸਾਨਾਂ ਵਿੱਚ ਸ਼ਾਮਲ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਸਰਗਰਮ ਕਾਰਕੁੰਨ ਕਿਸਾਨ ਜਗਰਾਜ ਸਿੰਘ (50) ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਜਗਰਾਜ ਸਿੰਘ ਪਿੰਡ ਗੜੱਦੀ ਦਾ ਰਹਿਣ ਵਾਲਾ ਹੈ।
ਜਾਣਕਾਰੀ ਅਨੁਸਾਰ ਤਿੰਨ ਬੱਚਿਆਂ ਦੇ ਪਿਤਾ ਜਗਰਾਜ ਸਿੰਘ ਦੀ ਆਰਥਿਕ ਹਾਲਤ ਚੰਗੀ ਨਹੀ ਹੈ ਅਤੇ ਉਸ ਦੀ ਪਤਨੀ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਕਿਸਾਨ ਗੋਰਾ ਸਿੰਘ ਅਤੇ ਸੁਖਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਜਗਰਾਜ ਸਿੰਘ ਰੇਲਵੇ ਲਾਈਨ ਉੱਤੇ ਚੱਲ ਰਹੇ ਧਰਨੇ ਵਿੱਚ ਰੋਜ਼ਾਨਾ ਸ਼ਮੂਲੀਅਤ ਕਰਦਾ ਸੀ ਅਤੇ ਅੱਜ ਧਰਨੇ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਕਿਸਾਨ ਦੇ ਪਰਿਵਾਰ ਉੱਤੇ 12 ਲੱਖ ਰੁਪਏ ਆੜ੍ਹਤੀਏ ਦਾ ਕਰਜ਼ਾ ਅਤੇ ਤਿੰਨ ਲੱਖ ਰੁਪਏ ਬੈਂਕ ਦੀ ਲਿਮਿਟ ਦੇ ਹੈ।
ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਸੂਬਾ ਆਗੂ ਕੁਲਦੀਪ ਸਿੰਘ ਨੇ ਦੱਸਿਆ ਕਿ ਜਗਰਾਜ ਸਿੰਘ ਪਿਛਲੇ ਲੰਬੇ ਸਮੇਂ ਤੋਂ ਸਾਡੀ ਜਥੇਬੰਦੀ ਨਾਲ ਜੁੜਿਆ ਹੋਇਆ ਹੈ ਅਤੇ ਸੰਘਰਸ਼ ਵਿੱਚ ਸ਼ਾਮਲ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਜਗਰਾਜ ਸਿੰਘ ਦੀ ਆਰਥਿਕ ਹਾਲਤ ਬਹੁਤ ਖ਼ਰਾਬ ਹੈ ਅਤੇ ਇਸ ਦੀ ਕੁਲ 4 ਏਕੜ ਜ਼ਮੀਨ ਵਿੱਚੋਂ ਡੇਢ ਏਕੜ ਜ਼ਮੀਨ ਪਿੰਡ ਵਿੱਚ ਹੀ ਕਿਸੇ ਦੇ ਕੋਲ ਗਹਿਣੇ ਪਈ ਹੈ। ਉਨ੍ਹਾਂ ਨੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ, ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਸਮੁੱਚਾ ਕਰਜ਼ਾ ਮੁਆਫ਼ੀ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਇਨ੍ਹਾਂ ਮੰਗਾਂ ਨੂੰ ਨਹੀਂ ਮੰਨਿਆ ਜਾਂਦਾ ਉਹ ਮ੍ਰਿਤਕ ਦਾ ਪੋਸਟਮਾਰਟਮ ਨਹੀਂ ਕਰਵਾਉਣਗੇ।