ਮਾਨਸਾ:ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਅੱਜ ਪੰਜਾਬ ਭਾਰਤ ਦੇ ਵਿੱਚ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ ਗਿਆ ਹੈ। ਮਾਨਸਾ ਜ਼ਿਲ੍ਹੇ ਦੇ ਵਿੱਚ ਸਰਦੂਲਗੜ੍ਹ ਬਲਾਡਾ ਅਤੇ ਮਾਨਸਾ ਦੇ ਵਿਧਾਇਕ ਡਾਕਟਰ ਵਿਜੇ ਸਿੰਗਲਾ ਦੇ ਘਰ ਦਾ ਵੀ ਘਿਰਾਓ ਵੀ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਵੱਲੋਂ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਬਣਾਵਾਲੀ ਅਤੇ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੇ ਨਜ਼ਦੀਕੀ ਕਿਸੇ ਰਿਸ਼ਤੇਦਾਰ ਦੀ ਮੌਤ ਹੋਣ ਕਾਰਨ ਐਸਡੀਐਮ ਦਫਤਰ ਵਿਖੇ ਧਰਨੇ ਨੂੰ ਤਬਦੀਲ ਕੀਤਾ ਗਿਆ ਹੈ। ਕਿਸਾਨ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਭਰ ਦੇ ਵਿੱਚ ਨਸ਼ੇ ਦੀ ਸ਼ਰੇਆਮ ਬਿਕਰੀ ਹੋ ਰਹੀ ਹੈ ਅਤੇ ਨਸ਼ੇ ਦੇ ਨਾਲ ਰੋਜ਼ਾਨਾ ਹੀ ਨੌਜਵਾਨ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰ ਨਸ਼ੇ ਨੂੰ ਰੋਕਣ ਦੇ ਵਿੱਚ ਨਾਕਾਮ ਦਿਖਾਈ ਦੇ ਰਹੀ ਹੈ। ਜਿਸ ਕਾਰਨ ਅੱਜ ਪੰਜਾਬ ਭਰ ਦੇ ਵਿੱਚ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਕੇ ਨਸ਼ੇ ਨੂੰ ਬੰਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
Mansa News : ਵੱਧ ਰਹੇ ਨਸ਼ੇ ਤੋਂ ਅੱਕੇ ਕਿਸਾਨ ਆਗੂ, ਪੰਜਾਬ ਭਰ ਵਿੱਚ ਵਿਧਾਇਕਾਂ ਦੇ ਘਰਾਂ ਦਾ ਕੀਤਾ ਘਿਰਾਓ
ਕਿਸਾਨ ਜਥੇਬੰਦੀ ਵੱਲੋਂ ਅੱਜ ਪੰਜਾਬ ਭਰ ਦੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ ਗਿਆ,ਕਿਸਾਨ ਜਥੇਬੰਦੀਆਂ ਦੀ ਮੰਗ ਹੈ ਕਿ ਪੰਜਾਬ ਦੇ ਵਿੱਚ ਨਸ਼ੇ ਦੇ ਨਾਲ ਹੋ ਰਹੀਆਂ ਮੌਤਾਂ ਨੂੰ ਰੋਕਣ ਦੇ ਲਈ ਨਸ਼ੇ ਨੂੰ ਠੱਲ ਪਾਈ ਜਾਵੇ ਕਿਉਂਕਿ ਚੋਣਾਂ ਤੋਂ ਪਹਿਲਾਂ ਸਾਰੇ ਹੀ ਵਿਧਾਇਕਾਂ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਉਹ ਸੱਤਾ ਵਿੱਚ ਆਉਣ ਤੋਂ ਬਾਅਦ ਨਸ਼ੇ ਨੂੰ ਪੂਰਨ ਰੂਪ ਦੇ ਵਿੱਚ ਬੰਦ ਕਰਨਗੇ। (Farmer Protest In Mansa)
Published : Oct 10, 2023, 6:49 PM IST
ਵਾਅਦਿਆਂ ਨੂੰ ਪੂਰਾ ਕੀਤਾ ਜਾਵੇ: ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ ਅੱਜ ਵਿਧਾਇਕਾਂ ਨੂੰ ਮੰਗ ਪੱਤਰ ਵੀ ਦਿੱਤੇ ਜਾਣਗੇ, ਕਿ ਜੇ ਉਹ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਜਨਤਾ ਦੇ ਨਾਲ ਵਾਅਦੇ ਕੀਤੇ ਗਏ ਸਨ। ਉਹਨਾਂ ਵਾਅਦਿਆਂ ਨੂੰ ਪੂਰਾ ਕੀਤਾ ਜਾਵੇ। ਧਰਨੇ ਦੇ ਵਿੱਚ ਔਰਤਾਂ ਦੀ ਵੀ ਵੱਡੇ ਪੱਧਰ 'ਤੇ ਸ਼ਮੂਲੀਅਤ ਰਹੀ, ਜੋ ਕਿ ਨਸ਼ੇ ਦੇ ਨਾਲ ਹੋਈਆਂ ਆਪਣੇ ਨੌਜਵਾਨ ਪੁੱਤਰ ਦੀ ਮੌਤ ਦੀਆਂ ਤਸਵੀਰਾਂ ਵੀ ਨਾਲ ਲੈ ਕੇ ਧਰਨੇ ਦੇ ਵਿੱਚ ਪਹੁੰਚੀਆਂ ਹੋਈਆਂ ਸਨ। ਕਿਸਾਨ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦ ਹੀ ਨਸ਼ੇ ਨੂੰ ਲਗਾਮ ਨਾ ਪਾਈ ਗਈ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਸਰਕਾਰ ਦੇ ਖਿਲਾਫ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ।
- Bikram Majithia on Illegal Mining: ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਬਿਕਰਮ ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਰਾਜਪਾਲ ਨੂੰ ਵੀ ਕੀਤੀ ਸ਼ਿਕਾਇਤ
- Simranjit Mann Political journey : ਸਾਂਸਦ ਸਿਮਰਨਜੀਤ ਮਾਨ ਕਰਦੇ ਨੇ ਵੱਖਰੇ ਦੇਸ਼ ‘ਖਾਲਿਸਤਾਨ’ ਦੀ ਮੰਗ, ਜਾਣੋ ਜੇਲ੍ਹ ਤੋਂ ਸ਼ੁਰੂ ਹੋਏ ਮਾਨ ਦੇ ਸਿਆਸੀ ਸਫ਼ਰ ਦੀ ਕਹਾਣੀ
- Stubble Burning Issue: ਪਰਾਲੀ ਸਾੜਨ ਦੇ ਮਾਮਲੇ ਪੰਜਾਬ 'ਚ 43 ਫੀਸਦੀ ਅਤੇ ਹਰਿਆਣਾ 'ਚ ਵਧੇ 28 ਫੀਸਦੀ, ਧੂੰਏਂ 'ਚ ਹਵਾ ਹੋਏ ਸਰਕਾਰ ਦੇ ਦਾਅਵੇ
ਮੌਤਾਂ ਦੀ ਗਿਣਤੀ ਵੱਧ ਰਹੀ:ਜ਼ਿਕਰਯੋਗ ਹੈ ਕਿ ਨਿੱਤ ਦਿਨ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਨਸ਼ੇ ਨਾਲ ਹੋ ਰਹੀਆਂ ਮੌਤਾਂ ਦੀ ਗਿਣਤੀ ਵੱਧ ਰਹੀ ਹੈ। ਜਿਸ ਨੂੰ ਲੈਕੇ ਲੋਕ ਚਿੰਤਾ ਵਿੱਚ ਹਨ। ਲੋਕਾਂ ਦਾ ਕਹਿਣਾ ਹੈ ਕਿ ਪੁਲਿਸ ਨਸ਼ਾ ਤਸਕਰਾਂ ਤੋਂ ਦਰਦੀ ਹੈ ਉਹਨਾਂ ਨੂੰ ਹੱਥ ਨਹੀਂ ਪਾਉਂਦੀ ,ਕਿਓਂਕਿ ਨਸ਼ਾ ਤਸਕਰਾਂ ਪਿੱਛੇ ਵੱਡੇ ਸਿਆਸੀ ਆਗੂਆਂ ਦੇ ਹੱਥ ਹੁੰਦਾ ਹੈ।