ਮਾਨਸਾ: ਖੇਤੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਬੁੱਧਵਾਰ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਬੁਢਲਾਡਾ ਆਮਦ ’ਤੇ ਬੁਢਲਾਡਾ ’ਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕੀਤੀਆਂ ਜਾਣ ਕਿਸਾਨਾਂ ਨੂੰ ਚਿਤਾਵਨੀ ਦਿੰਦਿਆ ਕਿਹਾ ਕਿ ਜੇਕਰ ਸਰਕਾਰ ਨੇ ਵੀ ਜਲਦੀ ਹੀ ਉਨ੍ਹਾਂ ਦੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਸਰਕਾਰ ਦੇ ਖਿਲਾਫ਼ ਸੰਘਰਸ਼ ਨੂੰ ਹੋਰ ਵੀ ਤੇਜ਼ ਕਰਨਗੇ।
ਮਾਨ ਸਰਕਾਰ ਨੇ ਮੁਆਵਜ਼ਾ ਦੇਣ ਦਾ ਦਿੱਤਾ ਸੀ ਭਰੋਸਾ:ਕਿਸਾਨ ਆਗੂ ਰਾਮ ਸਿੰਘ ਪਿਛਲੇ ਸਮੇਂ ਦੌਰਾਨ ਕਿਸਾਨਾਂ ਦੀਆਂ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਲਈ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਗਿਆ ਸੀ। ਇਸੇ ਤਹਿਤ ਕਿਸਾਨਾਂ ਵੱਲੋਂ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਵੀ ਕੀਤਾ ਗਿਆ ਸੀ। ਉਸ ਸਮੇਂ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਕਿਸਾਨਾਂ ਦੇ ਨਾਲ ਮੀਟਿੰਗ ਕਰਕੇ ਕਿਸਾਨਾਂ ਨੂੰ ਵਿਸ਼ਵਾਸ ਕੀਤਾ ਗਿਆ ਸੀ ਕਿ ਉਨ੍ਹਾਂ ਦੀਆਂ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਸਰਕਾਰ ਵੱਲੋਂ ਦਿੱਤਾ ਜਾਵੇਗਾ, ਪਰ 1 ਸਾਲ ਬੀਤ ਚੁੱਕਿਆ ਹੈ, ਅਜੇ ਤੱਕ ਸਰਕਾਰ ਨੇ ਕਿਸਾਨਾਂ ਦੀਆਂ ਗੁਲਾਬੀ ਸੁੰਡੀ ਕਾਰਨ ਖਰਾਬ ਹੋਈਆਂ ਫ਼ਸਲਾਂ ਅਤੇ ਗੜੇਮਾਰੀ ਦੇ ਨਾਲ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਨਹੀਂ ਦਿੱਤਾ ਹੈ।