ਪੰਜਾਬ

punjab

ETV Bharat / state

ਪਰਾਲੀ ਨਾ ਸਾੜਨ ਵਾਲੇ ਪਿੰਡ ਘਰਾਂਗਣਾ ਦੇ ਕਿਸਾਨ ਨੂੰ ਮਿਲਿਆ ਨੈਸ਼ਨਲ ਅਵਾਰਡ - mansa news

ਮਾਨਸਾ ਜ਼ਿਲ੍ਹੇ ਦੇ ਪਿੰਡ ਘਰਾਂਗਣਾ ਦੇ ਕਿਸਾਨ ਨੂੰ ਭਾਰਤ ਸਰਕਾਰ ਵੱਲੋਂ ਨੈਸ਼ਨਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਮਾਨਸਾ ਦਾ ਇਹ ਕਿਸਾਨ ਪਰਾਲੀ ਤੋਂ ਖਾਦ ਤਿਆਰ ਕਰਕੇ ਫ਼ਸਲ ਦੀ ਵਧੀਆ ਪੈਦਾਵਾਰ ਕਰਦਾ ਹੈ।

ਪਿੰਡ ਘਰਾਂਗਣਾ

By

Published : Sep 12, 2019, 3:16 PM IST

ਮਾਨਸਾ: ਪਿਛਲੇ ਸੱਤ ਸਾਲ ਤੋਂ ਝੋਨੇ ਦੀ ਪਰਾਲੀ ਦਾ ਸਹੀ ਪ੍ਰਬੰਧਨ ਕਰਨ ਅਤੇ ਪਰਾਲੀ ਨਾ ਸਾੜਨ ਲਈ ਮਾਨਸਾ ਜ਼ਿਲ੍ਹੇ ਦੇ ਪਿੰਡ ਘਰਾਂਗਣਾ ਦੇ ਕਿਸਾਨ ਨੂੰ ਭਾਰਤ ਸਰਕਾਰ ਵੱਲੋਂ ਨੈਸ਼ਨਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਪੰਜਾਬ ਦੇ 10 ਕਿਸਾਨਾਂ ਵਿੱਚ ਬਲਵਿੰਦਰ ਸਿੰਘ ਮਾਨਸਾ ਦਾ ਨਾਂਅ ਵੀ ਸ਼ਾਮਲ ਹੈ। ਜਿਸ ਨੂੰ ਨਵੀਂ ਦਿੱਲੀ ਵਿਖੇ ਐਨ.ਏ.ਐੱਸ.ਸੀ ਕੰਪਲੈਕਸ ਵਿੱਚ ਖੇਤੀਬਾੜੀ ਖੋਜ਼ ਅਤੇ ਖੇਤੀਬਾੜੀ ਵਿਭਾਗ ਦੀ ਭਾਰਤੀ ਸਭਾ ਅਤੇ ਕਿਸਾਨ ਭਲਾਈ ਵੱਲੋਂ ਸਨਮਾਨਿਤ ਕੀਤਾ ਗਿਆ ਹੈ।

ਵੇਖੋ ਵੀਡੀਓ

ਕਿਸਾਨ ਬਲਵਿੰਦਰ ਸਿੰਘ ਨੂੰ ਸਨਮਾਨਿਤ ਕਰਨ ਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨ ਬਲਵਿੰਦਰ ਸਿੰਘ ਹੋਰ ਕਿਸਾਨਾਂ ਲਈ ਵੀ ਰੋਲ ਮਾਡਲ ਹੈ

ਝੋਨੇ ਦੀ ਪਰਾਲੀ ਨਾ ਸਾੜਨ ਅਤੇ ਉਸ ਦਾ ਸਹੀ ਪ੍ਰਬੰਧਨ 'ਤੇ ਕਰਕੇ ਮਿੱਟੀ ਵਿਚ ਹੀ ਮਿਲਾਉਣ 'ਤੇ ਆਪਣੀ ਫ਼ਸਲ ਦੀ ਵਧੀਆ ਪੈਦਾਵਾਰ ਕਰਨ ਵਾਲੇ ਮਾਨਸਾ ਜ਼ਿਲ੍ਹੇ ਦੇ ਪਿੰਡ ਘਰਾਂਗਣਾ ਦੇ ਉੱਦਮੀ ਕਿਸਾਨ ਬਲਵਿੰਦਰ ਸਿੰਘ ਨੂੰ ਭਾਰਤ ਸਰਕਾਰ ਵੱਲੋਂ ਨਵੀਂ ਦਿੱਲੀ ਵਿਖੇ ਨੈਸ਼ਨਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਕਿਸਾਨ ਬਲਵਿੰਦਰ ਸਿੰਘ 23 ਏਕੜ ਜ਼ਮੀਨ ਦਾ ਮਾਲਕ ਹੈ ਅਤੇ ਉਹ ਪਿਛਲੇ ਛੇ ਸੱਤ ਸਾਲ ਤੋਂ ਝੋਨੇ ਦੀ ਪਰਾਲੀ ਨਹੀਂ ਸਾੜ ਰਿਹਾ ਅਤੇ ਪਰਾਲੀ ਨੂੰ ਮਿੱਟੀ ਪਾ ਕੇ ਮਿੱਟੀ ਵਿੱਚ ਮਿਲਾ ਦਿੰਦਾ ਹੈ ਇਸ ਤੋਂ ਉਸ ਦੀ ਖਾਦ ਵੀ ਤਿਆਰ ਹੁੰਦੀ ਹੈ ਅਤੇ ਪਾਣੀ ਦੀ ਵੀ ਘੱਟ ਵਰਤੋਂ ਹੁੰਦੀ ਹੈ

ਕਿਸਾਨ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਕੀਟਨਾਸ਼ਕ ਦਵਾਈਆਂ ਦਾ ਵੀ ਬਹੁਤ ਘੱਟ ਇਸਤੇਮਾਲ ਕਰਦਾ ਹੈ ਕਿਸਾਨ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਹਰ ਸਾਲ ਹੈਪੀ ਸੀਡਰ ਨਾਲ ਹੀ ਬਿਜਾਈ ਕਰਦਾ ਹੈ ਅਤੇ ਜੇਕਰ ਕਿਸੇ ਕਿਸਾਨ ਨੂੰ ਹੈਪੀ ਸੀਡਰ ਦੀ ਜ਼ਰੂਰਤ ਹੈ ਤਾਂ ਉਹ ਉਨ੍ਹਾਂ ਕਿਸਾਨਾਂ ਨੂੰ ਵੀ ਹੈਪੀ ਸੀਡਰ ਉਪਲੱਬਧ ਕਰਵਾ ਸਕਦਾ ਹੈ ਕਿਉਂਕਿ ਝੋਨੇ ਦੀ ਪਰਾਲੀ ਸਾੜਨ ਨਾਲ ਜਿੱਥੇ ਸਾਡਾ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਉੱਥੇ ਹੀ ਸਾਡੇ ਖੇਤੀ ਵਿੱਚ ਮਿੱਤਰ ਕੀੜੇ ਵੀ ਮੱਚ ਜਾਂਦੇ ਹਨ।

ਡੀਸੀ ਅਪਨੀਤ ਰਿਆਤ ਨੇ ਖੁਸ਼ੀ ਜ਼ਾਹਿਰ ਕਰਦੇ ਹੋਏ ਕਿਹਾ ਕਿ ਮਾਨਸਾ ਜ਼ਿਲ੍ਹੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਦੇ ਜ਼ਿਲ੍ਹੇ ਦੇ ਕਿਸਾਨ ਬਲਵਿੰਦਰ ਸਿੰਘ ਨੂੰ ਭਾਰਤ ਸਰਕਾਰ ਵੱਲੋਂ ਨੈਸ਼ਨਲ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।

ਇਹ ਵੀ ਪੜੋ: ਜਦੋਂ 10 ਹਜ਼ਾਰ ਮੁਗਲਾਂ 'ਤੇ ਭਾਰੀ ਪਏ ਸੀ 21 ਸਿੰਘ

ਬਲਵਿੰਦਰ ਸਿੰਘ ਪਿਛਲੇ ਛੇ ਸੱਤ ਸਾਲ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾ ਰਿਹਾ ਅਤੇ ਉਸ ਨੂੰ ਮਿੱਟੀ ਵਿੱਚ ਹੀ ਮਿਲਾ ਕੇ ਫ਼ਸਲ ਦੀ ਵਧੀਆ ਪੈਦਾਵਾਰ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਬਲਵਿੰਦਰ ਸਿੰਘ ਹੋਰ ਕਿਸਾਨਾਂ ਲਈ ਵੀ ਇੱਕ ਰੋਲ ਮਾਡਲ ਹੈ।

ABOUT THE AUTHOR

...view details