ਮਾਨਸਾ: ਪਿੰਡ ਰੱਲਾ ਦੇ ਕਿਸਾਨ ਕਰਮ ਸਿੰਘ ਵੱਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਮਾਨਸਾ ਵਿਖੇ ਟਰੇਨ ਅੱਗੇ ਆ ਕੇ ਖੁਦਕੁਸ਼ੀ ਕਰ ਲਈ ਹੈ। ਦੱਸਣਯੋਗ ਹੈ ਕਿ ਮ੍ਰਿਤਕ ਦੇ ਪੁੱਤਰ ਅਜਾਇਬ ਸਿੰਘ ਨੇ ਦੱਸਿਆ ਉਨ੍ਹਾਂ ਦੇ ਸਿਰ 'ਤੇ 6 ਤੋਂ 7 ਲੱਖ ਰੁਪਏ ਦਾ ਕਰਜ਼ਾ ਹੈ ਤੇ ਕਰਜ਼ੇ ਦੇ ਕਾਰਨ ਹੀ ਉਨ੍ਹਾਂ ਦੀ 3 ਏਕੜ ਜ਼ਮੀਨ ਵੀ ਵਿੱਕ ਚੁੱਕੀ ਹੈ, ਜਿਸ ਕਾਰਨ ਪ੍ਰੇਸ਼ਾਨ ਹੋ ਕੇ ਉਨ੍ਹਾਂ ਦੇ ਪਿਤਾ ਨੇ ਟਰੇਨ ਅੱਗੇ ਆ ਕੇ ਖੁਦਕੁਸ਼ੀ ਕਰ ਲਈ।
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ - ਕਰਜ਼ੇ ਤੋਂ ਪ੍ਰੇਸ਼ਾਨ
ਮਾਨਸਾ ਦੇ ਪਿੰਡ ਰੱਲਾ ਦੇ ਕਿਸਾਨ ਕਰਮ ਸਿੰਘ ਵੱਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਟਰੇਨ ਅੱਗੇ ਆ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਜਨਰਲ ਸਕੱਤਰ ਮਹਿੰਦਰ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਕਿਸਾਨ ਕਰਮ ਸਿੰਘ ਵੱਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਟਰੇਨ ਅੱਗੇ ਆ ਕੇ ਖੁਦਕੁਸ਼ੀ ਕਰ ਲਈ ਗਈ ਹੈ ਤੇ ਉਨ੍ਹਾਂ ਦੀ ਜ਼ਮੀਨ 3 ਏਕੜ ਕਰਜ਼ੇ ਦੇ ਵਿੱਚ ਵਿੱਕ ਚੁੱਕੀ ਹੈ ਅਤੇ ਦੋ ਏਕੜ ਜ਼ਮੀਨ ਹੁਣ ਪਿੰਡ ਦੇ ਕਿਸੇ ਕਿਸਾਨ ਕੋਲ ਗਹਿਣੇ ਪਈ ਹੈ। ਇਸ ਕਾਰਨ ਪਰਿਵਾਰ ਕੋਲ ਕੋਈ ਵੀ ਗੁਜ਼ਾਰੇ ਦਾ ਸਾਧਨ ਨਹੀਂ ਬਚਿਆ, ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਿਵਾਰ ਦਾ ਪੂਰਨ ਕਰਜ਼ ਮਾਫ਼ ਕੀਤਾ ਜਾਵੇ ਅਤੇ ਪਰਿਵਾਰ ਨੂੰ ਇੱਕ ਸਰਕਾਰੀ ਨੌਕਰੀ 'ਤੇ ਯੋਗ ਮੁਆਵਜ਼ਾ ਦਿੱਤਾ ਜਾਵੇ।
ਮਹਿੰਦਰ ਸਿੰਘ ਭੈਣੀ ਦਾ ਕਹਿਣਾ ਹੈ ਕਿ ਸਰਕਾਰ ਬਣਨ ਤੋਂ ਪਹਿਲਾਂ ਕੈਪਟਨ ਵੱਲੋਂ ਕਿਸਾਨਾਂ ਨਾਲ ਵਾਅਦਾ ਕੀਤਾ ਗਿਆ ਸੀ, ਕਿ ਤਿੰਨ ਮਹੀਨੇ ਦਾ ਇਤਜ਼ਾਰ ਕਰੋਂ, ਤੇ ਕਿਸਾਨਾਂ ਦਾ ਪੂਰਾ ਕਰਜ਼ ਮਾਫ਼ ਕੀਤਾ ਜਾਵੇਗਾ ਤੇ ਕਿਸੇ ਵੀ ਕਿਸਾਨ ਨੂੰ ਖੁਦਕੁਸ਼ੀ ਕਰਨੀ ਨਹੀਂ ਪਵੇਗੀ, ਪਰ ਨਾ ਤਾਂ ਕਿਸਾਨਾਂ ਦਾ ਪੂਰਾ ਕਰਜ਼ ਮਾਫ਼ ਹੋਇਆ ਅਤੇ ਨਾ ਹੀ ਕਿਸਾਨਾਂ ਦੀਆਂ ਜ਼ਮੀਨਾਂ ਨਿਲਾਮ ਹੋਣੋਂ ਹੱਟੀਆਂ, ਜਿਸ ਕਾਰਨ ਅੱਜ ਕਿਸਾਨ ਪ੍ਰੇਸ਼ਾਨੀ ਕਾਰਨ ਖੁਦਕੁਸ਼ੀਆਂ ਕਰ ਰਿਹਾ ਹੈ।