ਪੰਜਾਬ

punjab

ETV Bharat / state

ਦਿੱਲੀ ਅੰਦੋਲਨ 'ਚ ਸ਼ਮੂਲੀਅਤ ਲਈ ਮੀਟਿੰਗਾਂ ਦਾ ਦੌਰ ਜਾਰੀ - ਕਿਸਾਨ

ਕਿਸਾਨਾਂ ਵੱਲੋਂ ਦਿੱਲੀ ਦੇ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਲਗਾਤਾਰ ਅੰਦੋਲਨ ਜਾਰੀ ਹੈ। ਪਿੰਡਾਂ ਵਿੱਚੋਂ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਦੀ ਸ਼ਮੂਲੀਅਤ ਕਰਵਾਉਣ ਦੇ ਲਈ ਕਿਸਾਨ ਜਥੇਬੰਦੀ ਵੱਲੋਂ ਇਸ ਪ੍ਰਤੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ।

ਕਿਸਾਨਾਂ ਨੇ ਦਿੱਲੀ ਅੰਦੋਲਨ ਦੀਆਂ ਤਿਆਰੀਆਂ ਕੀਤੀਆਂ ਸ਼ੁਰੂ
ਕਿਸਾਨਾਂ ਨੇ ਦਿੱਲੀ ਅੰਦੋਲਨ ਦੀਆਂ ਤਿਆਰੀਆਂ ਕੀਤੀਆਂ ਸ਼ੁਰੂ

By

Published : Aug 7, 2021, 6:36 PM IST

ਮਾਨਸਾ :ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਦੇ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਵਿਚ ਪਿੰਡਾਂ ਚੋਂ ਕਿਸਾਨਾਂ ਮਜ਼ਦੂਰਾਂ ਅਤੇ ਔਰਤਾਂ ਦੀ ਸ਼ਮੂਲੀਅਤ ਕਰਨ ਦੇ ਲਈ ਕਿਸਾਨ ਜਥੇਬੰਦੀਆਂ ਵੱਲੋਂ ਮੀਟਿੰਗਾਂ ਦੇ ਸਿਲਸਲੇ ਜਾਰੀ ਹਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਮਾਨਸਾ ਬਲਾਕ ਦੀ ਮੀਟਿੰਗ ਮਾਨਸਾ ਦੇ ਬਾਲ ਭਵਨ ਦੇ ਵਿੱਚ ਕੀਤੀ ਗਈ ਅਤੇ ਲੇਖਾ-ਜੋਖਾ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਦਿੱਲੀ ਅੰਦੋਲਨ ਵਿੱਚ ਜਾਣ ਦੇ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ।

ਕਿਸਾਨਾਂ ਨੇ ਦਿੱਲੀ ਅੰਦੋਲਨ ਦੀਆਂ ਤਿਆਰੀਆਂ ਕੀਤੀਆਂ ਸ਼ੁਰੂ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਬਲਾਕ ਪ੍ਰਧਾਨ ਭਾਨ ਸਿੰਘ ਬਰਨਾਲਾ ਅਤੇ ਪਰਮਜੀਤ ਕੌਰ ਨੇ ਕਿਹਾ ਕਿ ਕਿਸਾਨਾਂ ਵੱਲੋਂ ਦਿੱਲੀ ਦੇ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਲਗਾਤਾਰ ਅੰਦੋਲਨ ਜਾਰੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚੋਂ ਕਿਸਾਨਾਂ ਦੀ ਮਜ਼ਦੂਰਾਂ ਅਤੇ ਔਰਤਾਂ ਦੀ ਸ਼ਮੂਲੀਅਤ ਕਰਵਾਉਣ ਦੇ ਲਈ ਕਿਸਾਨ ਜਥੇਬੰਦੀ ਵੱਲੋਂ ਇਸ ਪ੍ਰਤੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ:Agricultural Law: ਕਿਸਾਨਾਂ ’ਤੇ ਹੋਏ ਪਰਚੇ ਦਰਜ !

ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਕਿਸਾਨਾਂ ਦਾ ਕੇਂਦਰ ਸਰਕਾਰ ਦੇ ਖਿਲਾਫ ਅੰਦੋਲਨ ਜਾਰੀ ਹੈ। ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਹੁਣ ਇਕੱਲੇ ਪੰਜਾਬ ਹੀ ਨਹੀਂ ਬਾਕੀ ਸੂਬਿਆਂ ਦੇ ਕਿਸਾਨ ਵੀ ਕੇਂਦਰ ਸਰਕਾਰ ਤੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਮੈਦਾਨ ਦੇ ਵਿੱਚ ਨਿੱਤਰ ਆਏ ਹਨ ਅਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਵਿਰੋਧ ਦਾ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਜ਼ਿਆਦਾ ਸਾਹਮਣਾ ਕਰਨਾ ਪਵੇਗਾ।

ABOUT THE AUTHOR

...view details