ਪੰਜਾਬ

punjab

ETV Bharat / state

ਖੇਤੀ ਮੋਟਰਾਂ ਦੀ ਬਿਜਲੀ ਨਾ ਆਉਣ ਕਾਰਨ ਕਿਸਾਨਾਂ ਨੇ ਘੇਰਿਆ ਐਕਸੀਅਨ ਦਫ਼ਤਰ - non-availability of power to farm motors

ਖੇਤੀ ਮੋਟਰਾਂ ਦੀ ਬਿਜਲੀ ਨਾ ਆਉਣ ਕਾਰਨ ਕਿਸਾਨਾਂ ਵੱਲੋਂ ਐਕਸੀਅਨ ਦਫ਼ਤਰ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ ਗਈ। ਇਸ ਸਬੰਧੀ ਕਿਸਾਨਾਂ ਨੇ ਕਿਹਾ ਕਿ ਇਸ ਸਮੇਂ ਕਣਕ ਦੀ ਫਸਲ ਨੂੰ ਪਾਣੀ ਦੀ ਬਹੁਤ ਜ਼ਰੂਰਤ ਹੈ ਪਰ ਬਿਜਲੀ ਵਿਭਾਗ ਵੱਲੋਂ ਬਿਜਲੀ ਨਹੀਂ ਛੱਡੀ ਜਾ ਰਹੀ, ਜਿਸ ਕਾਰਨ ਕਣਕਾਂ ਦੀ ਫਸਲ ਦਾ ਨੁਕਸਾਨ ਹੋ ਰਿਹਾ ਹੈ।

ਖੇਤੀ ਮੋਟਰਾਂ ਦੀ ਬਿਜਲੀ ਨਾ ਆਉਣ ਕਾਰਨ ਕਿਸਾਨਾਂ ਨੇ ਘੇਰਿਆ ਐਕਸੀਅਨ ਦਫ਼ਤਰ
ਖੇਤੀ ਮੋਟਰਾਂ ਦੀ ਬਿਜਲੀ ਨਾ ਆਉਣ ਕਾਰਨ ਕਿਸਾਨਾਂ ਨੇ ਘੇਰਿਆ ਐਕਸੀਅਨ ਦਫ਼ਤਰ

By

Published : Mar 20, 2021, 9:27 PM IST

ਮਾਨਸਾ: ਖੇਤੀ ਮੋਟਰਾਂ ਦੀ ਬਿਜਲੀ ਨਾ ਆਉਣ ਕਾਰਨ ਕਿਸਾਨਾਂ ਵੱਲੋਂ ਐਕਸੀਅਨ ਦਫ਼ਤਰ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ ਗਈ। ਇਸ ਸਬੰਧੀ ਕਿਸਾਨਾਂ ਨੇ ਕਿਹਾ ਕਿ ਇਸ ਸਮੇਂ ਕਣਕ ਦੀ ਫਸਲ ਨੂੰ ਪਾਣੀ ਦੀ ਬਹੁਤ ਜ਼ਰੂਰਤ ਹੈ ਪਰ ਬਿਜਲੀ ਵਿਭਾਗ ਵੱਲੋਂ ਬਿਜਲੀ ਨਹੀਂ ਛੱਡੀ ਜਾ ਰਹੀ, ਜਿਸ ਕਾਰਨ ਕਣਕਾਂ ਦੀ ਫਸਲ ਦਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਦੀ ਇਸ ਸਮੱਸਿਆ ਦਾ ਜਲਦ ਹੀ ਹੱਲ ਨਾ ਕੀਤਾ ਤਾਂ ਕਿਸਾਨਾਂ ਨੂੰ ਮਜਬੂਰਨ ਸੰਘਰਸ਼ ਤੇਜ਼ ਕਰਨਾ ਪਵੇਗਾ।

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਜਰਨਲ ਸਕੱਤਰ ਮਹਿੰਦਰ ਸਿੰਘ ਭੈਣੀਬਾਘਾ ਅਤੇ ਜ਼ਿਲ੍ਹਾ ਆਗੂ ਮੱਖਣ ਸਿੰਘ ਨੇ ਕਿਹਾ ਕਿ ਬਿਜਲੀ ਵਿਭਾਗ ਵੱਲੋਂ ਪਿਛਲੇ ਦਿਨਾਂ ਤੋਂ ਖੇਤੀ ਮੋਟਰਾਂ ਦੀ ਬਿਜਲੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਜਿਸ ਕਾਰਨ ਮਜਬੂਰੀ ਵੱਸ ਕਿਸਾਨਾਂ ਨੂੰ ਐਕਸੀਅਨ ਦਫ਼ਤਰ ਦਾ ਘਿਰਾਓ ਕਰਨਾ ਪਿਆ ਹੈ।

ਖੇਤੀ ਮੋਟਰਾਂ ਦੀ ਬਿਜਲੀ ਨਾ ਆਉਣ ਕਾਰਨ ਕਿਸਾਨਾਂ ਨੇ ਘੇਰਿਆ ਐਕਸੀਅਨ ਦਫ਼ਤਰ

ਉਨ੍ਹਾਂ ਕਿਹਾ ਕਿ ਇਸ ਸਮੇਂ ਕਣਕ ਦੀ ਫਸਲ ਨੂੰ ਪਾਣੀ ਦੀ ਬਹੁਤ ਜ਼ਰੂਰਤ ਹੈ, ਪਰ ਬਿਜਲੀ ਨਾ ਆਉਣ ਕਾਰਨ ਕਣਕ ਦੀ ਫਸਲ ਦਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਕਣਕ ਦੀ ਫਸਲ ਦਾ ਝਾੜ ਘਟਿਆ ਤਾਂ ਪੰਜਾਬ ਸਰਕਾਰ ਇਸ ਦੀ ਜ਼ਿੰਮੇਵਾਰ ਹੋਵੇਗੀ।

ਕਿਸਾਨ ਆਗੂਆਂ ਨੇ ਕਿਹਾ ਕਿ ਉਹ ਵਿਭਾਗ ਦੇ ਅਧਿਕਾਰੀਆਂ ਫੋਨ ਵੀ ਲਗਾਉਂਦੇ ਹਨ, ਪਰ ਅੱਗੋਂ ਫੋਨ ਚੁੱਕਿਆ ਨਹੀਂ ਜਾਂਦਾ ਜਿਸ ਕਾਰਨ ਅੱਜ ਇੰਟੈਲੀਜੈਂਸੀ ਵੱਲੋਂ ਦੀ ਸੂਚਨਾ ਮਿਲਣ ਤੇ ਹੀ ਉਨ੍ਹਾਂ ਦਾ ਫੋਨ ਚੁੱਕਿਆ ਗਿਆ ਹੈ। ਵਿਭਾਗ ਵੱਲੋਂ ਬਿਜਲੀ ਛੱਡਣ ਦਾ ਭਰੋਸਾ ਨਹੀਂ ਦਿੱਤਾ ਜਾਂਦਾ ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ।

ABOUT THE AUTHOR

...view details