ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੀ ਖ਼ਿਲਾਫ਼ ਲਗਾਤਾਰ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦਿੱਲੀ ਵਿੱਚ ਵੀ ਕਿਸਾਨਾਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਪੱਕਾ ਮੋਰਚਾ ਲਗਾਇਆ ਹੈ। ਮੰਗਲਵਾਰ ਦੇਸ਼ ਭਰ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਪ੍ਰਦਰਸ਼ਨ ਤਹਿਤ ਜ਼ਿਲ੍ਹੇ ਵਿੱਚ ਵੀ ਡੀਸੀ ਦਫ਼ਤਰ ਦਾ ਘਿਰਾਉ ਕਰਕੇ ਭਰਵੀਂ ਨਾਹਰੇਬਾਜ਼ੀ ਕੀਤੀ ਗਈ। ਧਰਨੇ ਵਿੱਚ ਕਿਸਾਨ ਜਥੇਬੰਦੀਆਂ ਦੇ ਨਾਲ ਵਪਾਰੀ ਵਰਗ ਵੀ ਹਾਜ਼ਰ ਰਿਹਾ।
ਮਾਨਸਾ ਵਿਖੇ ਪ੍ਰਦਰਸ਼ਨ ਦੌਰਾਨ ਈਟੀਵੀ ਭਾਰਤ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਾਮਰੇਡ ਰਾਜਵਿੰਦਰ ਸਿੰਘ ਰਾਣਾ ਅਤੇ ਮੈਡੀਕਲ ਪ੍ਰੈਕਟੀਸ਼ਨਰ ਦੇ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਨੇ ਦੱਸਿਆ ਕਿ ਮੋਦੀ ਸਰਕਾਰ ਕਿਸਾਨਾਂ, ਵਪਾਰੀਆਂ ਤੇ ਮਜ਼ਦੂਰਾਂ ਲਈ ਕਾਲੇ ਕਾਨੂੰਨ ਲੈ ਕੇ ਆਈ ਹੈ ਤੇ ਅੱਜ ਦੇਸ਼ ਭਰ ਦੀਆਂ ਪੰਜ ਸੌ ਕਿਸਾਨ ਜਥੇਬੰਦੀਆਂ ਵੱਲੋਂ ਦੇਸ਼ ਭਰ ਵਿਚ ਪ੍ਰਦਰਸ਼ਨ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਚਾਹੀਦਾ ਹੈ ਕਿ ਇਹ ਕਾਲੇ ਕਾਨੂੰਨ ਵਾਪਸ ਲੈ ਲਵੇ।