ਮਾਨਸਾ: ਕਿਸਾਨਾਂ ਵੱਲੋਂ ਲਗਾਤਾਰ ਕੇਂਦਰ ਸਰਕਾਰ ਦੇ ਖ਼ਿਲਾਫ਼ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਇਨ੍ਹਾਂ ਸੰਘਰਸ਼ਾਂ ਦੌਰਾਨ ਕਈ ਕਿਸਾਨ ਔਰਤ ਅਤੇ ਮਰਦ ਵੀ ਆਪਣੀ ਜਾਨ ਗੁਆ ਚੁੱਕੇ ਹਨ। ਪਿਛਲੇ ਦਿਨੀਂ ਮਾਨਸਾ ਦੇ ਬੁਢਲਾਡਾ ਵਿਖੇ ਧਰਨੇ ਦੌਰਾਨ ਪਿੰਡ ਬਰ੍ਹੇ ਦੀ ਮਾਤਾ ਤੇਜ਼ ਕੌਰ ਦੀ ਮੌਤ ਹੋ ਗਈ ਸੀ। ਮਾਤਾ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ, ਕਰਜ਼ ਮੁਆਫੀ ਤੇ ਸਰਕਾਰੀ ਨੌਕਰੀ ਦਿਵਾਉਣ ਲਈ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਦਾ ਦਫ਼ਤਰ ਅਤੇ ਘਰ ਦਾ ਘਿਰਾਓ ਕਰੇ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਵੱਲੋਂ ਅੱਜ ਮੁੜ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਦੇ ਬਾਹਰ ਪੱਕਾ ਮੋਰਚਾ ਲਗਾ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜਲਦ ਹੀ ਜੇਕਰ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਕਿਸਾਨਾਂ ਵੱਲੋਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਜ਼ਿਲ੍ਹਾ ਆਗੂ ਜਗਦੇਵ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਪਿਛਲੇ ਦਿਨੀਂ ਕਿਸਾਨ ਸੰਘਰਸ਼ ਦੌਰਾਨ ਬੁਢਲਾਡਾ ਦੇ ਪਿੰਡ ਬਰ੍ਹੇ ਦੀ 80 ਸਾਲਾਂ ਮਾਤਾ ਤੇਜ਼ ਕੌਰ ਸ਼ਹੀਦ ਹੋ ਗਏ ਸਨ। ਜਿਸ ਦੇ ਪਰਿਵਾਰ ਨੂੰ ਮੁਆਵਜ਼ਾ ਸਰਕਾਰੀ ਨੌਕਰੀ ਤੇ ਕਰਜ਼ ਮੁਆਫ਼ੀ ਦੀ ਮੰਗ ਨੂੰ ਲੈ ਕੇ ਪਿਛਲੇ ਦਿਨੀਂ ਡਿਪਟੀ ਕਮਿਸ਼ਨਰ ਮਾਨਸਾ ਦਾ ਦਫ਼ਤਰ ਦਾ ਘਿਰਾਓ ਕੀਤਾ ਗਿਆ ਸੀ ਪਰ ਅਜੇ ਤੱਕ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਗਿਆ।