ਮਾਨਸਾ: ਕੇਂਦਰ ਸਰਕਾਰ ਦੇ ਖਿਲਾਫ਼ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ ਦੇ ਵਿੱਚ ਰੇਲਵੇ ਟਰੈਕ ਜਾਮ ਕਰਕੇ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤੇ ਗਏ। ਮਾਨਸਾ ਵਿੱਚ ਵੀ ਵੱਖ ਵੱਖ ਕਿਸਾਨ ਜਥੇਬੰਦੀਆਂ ਨੇ ਵਰ੍ਹਦੇ ਮੀਂਹ ਦੇ ਵਿੱਚ ਰੇਲਵੇ ਟਰੈਕ ਜਾਮ ਕਰਕੇ ਕੇਂਦਰ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਕਿਸਾਨ ਆਗੂਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ ਜਿਸ ਕਾਰਨ ਕਿਸਾਨ ਮਜਬੂਰੀ ਵੱਸ ਰੇਲਵੇ ਟਰੈਕ ਤੇ ਧਰਨੇ ਦੇਣ ਦੇ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਦੇਸ਼ ਭਰ ਦੇ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਸੰਘਰਸ਼ ਕੀਤਾ ਜਾ ਰਿਹਾ ਅਤੇ ਪੰਜਾਬ ਭਰ ਦੇ ਵਿੱਚ ਰੇਲਵੇ ਟਰੈਕ ਜਾਮ ਕੀਤੇ ਗਏ ਹਨ।