ਮਾਨਸਾ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਸਾਨ ਜਥੇਬੰਦੀਆਂ ਵੱਲੋਂ ਕਾਰਪੋਰੇਟ ਅਤੇ ਕੇਂਦਰ ਦੀ ਮੋਦੀ ਸਰਕਾਰ ਦੇ ਰਾਵਣ ਰੂਪੀ ਪੁਤਲੇ ਸਾੜੇ ਜਾ ਰਹੇ ਹਨ। ਮਾਨਸਾ ਜ਼ਿਲ੍ਹੇ ਦੇ ਪਿੰਡ ਅਕਲੀਆ ਵਿਖੇ ਵੀ ਕਿਸਾਨ ਜਥੇਬੰਦੀ ਵੱਲੋਂ ਅੰਬਾਨੀ ਅਡਾਨੀ ਅਤੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਬਣਾ ਕੇ ਸਾੜਿਆ ਗਿਆ ਅਤੇ ਕਿਸਾਨਾਂ ਨੇ ਮੰਗ ਕੀਤੀ, ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ।
ਪਰ ਕੇਂਦਰ ਦੀ ਮੋਦੀ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਲਈ ਰਾਜ਼ੀ ਨਹੀਂ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦੇ ਖਿਲਾਫ਼ ਸੰਘਰਸ਼ ਜਾਰੀ ਰਹੇਗਾ।