ਮਾਨਸਾ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨਾਂ ਨੇ 26-27 ਨਵੰਬਰ ਨੂੰ ਦਿੱਲੀ ਘੇਰਨ ਦਾ ਐਲਾਨ ਕੀਤਾ ਗਿਆ ਸੀ। ਇਸ ਦੇ ਲਈ ਮਾਨਸਾ ਜ਼ਿਲ੍ਹੇ ਵਿੱਚੋਂ ਕਿਸਾਨਾਂ ਦੇ ਕਾਫਲੇ ਰਵਾਨਾ ਹੋਣ ਲੱਗ ਪਏ ਹਨ। ਮਾਨਸਾ ਦੇ ਵੱਖ-ਵੱਖ ਪਿੰਡਾਂ ਵਿੱਚੋਂ ਕਿਸਾਨਾਂ ਨੇ ਆਪਣੀਆਂ ਟਰਾਲੀਆਂ ਰਾਸ਼ਨ ਦੀਆਂ ਭਰ ਦਿੱਲੀ ਵੱਲ ਨੂੰ ਰਵਾਨਾ ਕਰ ਦਿੱਤੀਆਂ ਹਨ। ਕਿਸਾਨ ਆਗੂ ਮਹਿੰਦਰ ਸਿੰਘ ਭੈਣੀਬਾਘਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਖੇਤੀ ਕਾਨੂੰਨ ਪਾਸ ਕੀਤੇ ਹਨ, ਉਨ੍ਹਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨਾਂ ਨੇ ਦਿੱਲੀ ਵੱਲ ਨੂੰ ਕਾਫ਼ਲੇ ਰਵਾਨਾ ਕਰ ਲਏ ਹਨ। ਕੇਂਦਰ ਸਰਕਾਰ ਨੇ 2 ਵਾਰ ਪਹਿਲਾਂ ਵੀ ਮੀਟਿੰਗ ਸੱਦੀ ਹੈ ਜੋ ਅਸਫ਼ਲ ਰਹੀ ਹੈ।
ਦਿੱਲੀ ਚੱਲੋਂ ਦੇ ਤਹਿਤ ਕਿਸਾਨਾਂ ਦੇ ਕਾਫ਼ਲੇ ਹੋਏ ਰਵਾਨਾ
ਮਾਨਸਾ ਦੇ ਵੱਖ-ਵੱਖ ਪਿੰਡਾਂ ਵਿੱਚੋਂ ਕਿਸਾਨਾਂ ਨੇ ਆਪਣੀਆਂ ਟਰਾਲੀਆਂ ਰਾਸ਼ਨ ਦੀਆਂ ਭਰ ਦਿੱਲੀ ਵੱਲ ਨੂੰ ਰਵਾਨਾ ਕਰ ਦਿੱਤੀਆਂ ਹਨ।
ਦਿੱਲੀ ਚੱਲੋਂ ਦੇ ਤਹਿਤ ਕਿਸਾਨਾਂ ਦੇ ਕਾਫ਼ਲੇ ਹੋਏ ਰਵਾਨਾ
ਉਨ੍ਹਾਂ ਦੱਸਿਆ ਕਿ ਹੁਣ 3 ਦਸੰਬਰ ਨੂੰ ਕਿਸਾਨਾਂ ਨੇ ਦੀ ਜੋ ਮੀਟਿੰਗ ਹੋਣੀ ਹੈ, ਉਸ ਦੇ ਲਈ ਕਿਸਾਨ ਆਗੂ ਮੀਟਿੰਗ ਵਿੱਚ ਜਾਣਗੇ। ਕਿਸਾਨ ਹੁਣ 26-27 ਨਵੰਬਰ ਨੂੰ ਦਿੱਲੀ ਘੇਰਨ ਦੇ ਲਈ ਰਵਾਨਾ ਹੋ ਚੁੱਕੇ ਹਨ ਅਤੇ ਰਾਸ਼ਨ ਦੀਆਂ ਟਰਾਲੀਆਂ ਵੀ ਦਿੱਲੀ ਵੱਲ ਨੂੰ ਖਿੱਚ ਲਈਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਜਿਨ੍ਹਾਂ ਚਿਰ ਤੱਕ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਹੀਂ ਕੀਤੇ ਜਾਂਦੇ ਉਦੋਂ ਚਿਰ ਕਿਸਾਨ ਸੰਘਰਸ਼ ਕਰਦੇ ਰਹਿਣਗੇ।