ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦਾ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਵਿਰੋਧ ਪ੍ਰਦਰਸ਼ਨ ਜਾਰੀ ਹੈ। ਸੋਮਵਾਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਹੋਲੀ ਮੌਕੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਮਾਨਸਾ ਵਿਖੇ ਰੇਲਵੇ ਸਟੇਸ਼ਨ 'ਤੇ ਚੱਲ ਰਹੇ ਧਰਨੇ ਦੌਰਾਨ ਕਿਸਾਨਾਂ ਨੇ ਕਾਲੀ ਘੂਰ ਨੂੰ ਉਨ੍ਹਾਂ ਦੀਆਂ ਕਾਪੀਆਂ ਸਾੜ ਕੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ।
ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰਧਾਨ ਭਜਨ ਸਿੰਘ, ਬੀਕੇਯੂ ਡਕੌਂਦਾ ਦੇ ਜ਼ਿਲ੍ਹਾ ਜਨਰਲ ਸਕੱਤਰ ਮਹਿੰਦਰ ਸਿੰਘ ਭੈਣੀਬਾਘਾ ਅਤੇ ਬਲਾਕ ਪ੍ਰਧਾਨ ਡਾ. ਹਰਦੇਵ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਲਗਾਤਾਰ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ।