ਮਾਨਸਾ:ਪੰਜਾਬ ਭਰ ਦੇ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (Bhartiya Kisan Union Ugrahan) ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਹੈੱਡਕੁਆਰਟਰਾਂ (District Headquarters) ਬਾਹਰ ਪੰਜ ਰੋਜ਼ਾ ਧਰਨੇ ਦਿੱਤੇ ਜਾ ਰਹੇ ਹਨ। ਜਿਸ ਦੇ ਤਹਿਤ ਜ਼ਿਲ੍ਹਾ ਕਚਹਿਰੀ ਮਾਨਸਾ ਵਿਖੇ ਵੀ ਜ਼ਿਲ੍ਹਾ ਕੰਪਲੈਕਸ ਦਾ ਘਿਰਾਓ (Siege of the district complex) ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਕੰਪਲੈਕਸ ਦੇ ਡਿਪਟੀ ਕਮਿਸ਼ਨਰ (Deputy Commissioner) ਸਮੇਤ ਸਾਰੇ ਹੀ ਅਧਿਕਾਰੀ ਦਫ਼ਤਰਾਂ ਨੂੰ ਤਾਲੇ ਲਾ ਕੇ ਗਾਇਬ ਹੋ ਗਏ।
ਪੰਜਾਬ ਸਰਕਾਰ ਖ਼ਿਲਾਫ਼ ਕਿਸਾਨਾਂ ਦੇ ਧਰਨੇ ਜਾਰੀ ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਸਾਨ ਆਗੂਆਂ (Farmer leaders) ਨੇ ਕਿਹਾ ਕਿ ਉਹ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਹਨ, ਪਰ ਪੰਜਾਬ ਸਰਕਾਰ (Government of Punjab) ਉਨ੍ਹਾਂ ਦੀਆਂ ਮੰਗਾਂ ਵੱਲੋਂ ਧਿਆਨ ਨਹੀਂ ਦੇ ਰਹੀ। ਜਿਸ ਕਰਕੇ ਉਨ੍ਹਾਂ ਨੂੰ ਬਾਰ-ਬਾਰ ਧਰਨੇ ਲਗਾਉਣੇ ਪੈ ਰਹੇ ਹਨ।
ਪੰਜਾਬ ਸਰਕਾਰ ਖ਼ਿਲਾਫ਼ ਧਰਨਾ (Protest against Punjab Government) ਦੇ ਰਹੇ ਕਿਸਾਨਾਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ (Government of Punjab) ਖ਼ਰਾਬ ਹੋਏ ਨਰਮੇ ਦਾ ਜਲਦ ਮੁਆਵਜ਼ੇ ਦੇਵੇ। ਇਸ ਮੌਕੇ ਕਿਸਾਨਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ‘ਤੇ ਇਲਜ਼ਾਮ ਲਗਾਏ ਹਨ ਕਿ ਮੁੱਖ ਮੰਤਰੀ ਚੰਨੀ (Chief Minister Charanjit Singh Channi) ਕਿਸਾਨਾਂ ਨਾਲ ਧੋਖੇਬਾਜ਼ੀ ਕਰ ਰਹੇ ਹਨ।
ਕਿਸਾਨਾਂ (Farmers) ਨੇ ਕਿਹਾ ਕਿ 2017 ਵਿੱਚ ਜੋ ਕਾਂਗਰਸ ਪਾਰਟੀ (Congress Party) ਨੇ ਪੰਜਾਬ ਦੇ ਕਿਸਾਨਾਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ਵਿੱਚ ਹਾਲੇ ਤੱਕ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਜਿਸ ਵਿੱਚ ਕਿਸਾਨਾਂ (Farmers) ਦਾ ਪੂਰਨ ਕਰਜ਼ ਮੁਆਫ਼, ਘਰ-ਘਰ ਨੌਕਰੀ, 2500 ਬੁੱਢਾਪਾ ਪੈਨਸ਼ਨ ਆਦੀ ਵਾਅਦੇ ਸਨ।
ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ (Government of Punjab) ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਪੰਜਾਬ ਸਰਕਾਰ (Government of Punjab) ਨੇ ਜਲਦ ਉਨ੍ਹਾਂ ਦੀਆਂ ਮੰਗਾਂ ਪੂਰੀਆ ਨਹੀਂ ਕੀਤੀਆਂ ਤਾਂ ਉਹ ਜਲਦ ਹੀ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਵੱਡੇ ਪੱਧਰ ‘ਤੇ ਸੰਘਰਸ਼ ਕਰਨਗੇ। ਕਿਸਾਨਾਂ ਨੇ ਕਿਹਾ ਕਿ ਇਸ ਸੰਘਰਸ਼ ਦਾ ਨਤੀਜਾ ਪੰਜਾਬ ਦੀ ਕਾਂਗਰਸ ਸਰਕਾਰ ਨੂੰ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹਾਰ ਦੇ ਰੂਪ ਵਿੱਚ ਮਿਲੇਗਾ।
ਇਹ ਵੀ ਪੜ੍ਹੋ:ਲੁਧਿਆਣਾ 'ਚ ਡੀ ਸੀ ਦਫਤਰ ਦੇ ਮੁੱਖ ਦਰਵਾਜ਼ੇ ਤੱਕ ਪਹੁੰਚੇ ਕਿਸਾਨ, ਪੁਲਿਸ ਨੂੰ ਪਈ ਹੱਥਾਂ ਪੈਰਾਂ ਦੀ