ਮਾਨਸਾ: ਬੀਤੇ ਤਿੰਨ ਦਿਨਾਂ ਤੋਂ ਮਾਨਸਾ ਦੀ ਜ਼ਿਲ੍ਹਾ ਕਚਹਿਰੀ ਵਿੱਚ ਥਾਣਾ ਜੋਗਾ ਦੀ ਪੁਲਿਸ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਧਰਨਾ ਪ੍ਰਦਰਸ਼ਨ ਜਾਰੀ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜੋਗਾ ਅਤੇ ਰੱਲਾ ਦੇ ਕੁੱਝ ਕਿਸਾਨਾਂ ਉੱਤੇ ਨਾਜਾਇਜ਼ ਝੂਠੇ ਪਰਚੇ ਦਰਜ ਕੀਤੇ ਹਨ। ਜਿਨ੍ਹਾਂ ਨੂੰ ਰੱਦ ਕੀਤਾ ਜਾਵੇ ਅਤੇ 16 ਜੂਨ ਨੂੰ ਕਿਸਾਨਾਂ ਵੱਲੋਂ ਐੱਸਐੱਸਪੀ ਦੇ ਦਫਤਰ ਦਾ ਘਿਰਾਓ ਕਰਨ ਦਾ ਵੀ ਐਲਾਨ ਕੀਤਾ ਹੈ।
ਕਿਸਾਨਾਂ ਵੱਲੋਂ ਪੁਲਿਸ ਖ਼ਿਲਾਫ਼ ਅਣਮਿੱਥੇ ਸਮੇਂ ਲਈ ਧਰਨਾ ਜਾਰੀ, ਜਾਣੋ ਵਜ੍ਹਾ - ਕਿਸਾਨ ਆਗੂਆਂ
ਮਾਨਸਾ ਵਿਚਾ ਕਿਸਾਨਾਂ ਵੱਲੋਂ ਪੁਲਿਸ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜੋਗਾ ਅਤੇ ਰੱਲਾ ਦੇ ਕੁੱਝ ਕਿਸਾਨਾਂ ਉੱਤੇ ਨਾਜਾਇਜ਼ ਝੂਠੇ ਪਰਚੇ ਦਰਜ ਕੀਤੇ ਹਨ। ਜਿਨ੍ਹਾਂ ਨੂੰ ਰੱਦ ਕੀਤਾ ਜਾਵੇ ਅਤੇ 16 ਜੂਨ ਨੂੰ ਕਿਸਾਨਾਂ ਵੱਲੋਂ ਐੱਸਐੱਸਪੀ ਦੇ ਦਫਤਰ ਦਾ ਘਿਰਾਓ ਕਰਨ ਦਾ ਵੀ ਐਲਾਨ ਕੀਤਾ ਹੈ।
ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਬੀਤੇ ਦਿਨੀਂ ਥਾਣਾ ਜੋਗਾ ਦੀ ਪੁਲਿਸ ਵੱਲੋਂ ਰੱਲਾ ਅਤੇ ਜੋਗਾ ਦੇ ਕਿਸਾਨਾਂ ਉੱਤੇ ਨਾਜਾਇਜ਼ ਪਰਚੇ ਦਰਜ ਕੀਤੇ ਗਏ ਹਨ। ਜਿਨ੍ਹਾਂ ਵਿੱਚ ਪਿੰਡ ਰੱਲਾ ਦੇ ਕਿਸਾਨਾਂ ਉੱਤੇ 306 ਦਾ ਪਰਚਾ ਦਰਜ ਕੀਤਾ ਗਿਆ ਹੈ ਜੋ ਕਿ ਪੁਲਿਸ ਵੱਲੋਂ ਨਾਜਾਇਜ਼ ਤੌਰ ਉੱਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਚਿਆਂ ਨੂੰ ਤੁਰੰਤ ਰੱਦ ਕੀਤਾ ਜਾਵੇ ਪਰ ਅਧਿਕਾਰੀਆਂ ਦੇ ਵਾਰ-ਵਾਰ ਧਿਆਨ ਵਿੱਚ ਲਿਆਉਣ ਤੋਂ ਬਾਅਦ ਵੀ ਇਨ੍ਹਾਂ ਪਰਚਿਆਂ ਨੂੰ ਰੱਦ ਕਰਨ ਵੱਲ ਕੋਈ ਗੌਰ ਨਹੀਂ ਕੀਤੀ ਗਈ। ਜਿਸ ਦੇ ਰੋਸ ਵਜੋਂ ਕਿਸਾਨ ਬੀਤੇ ਤਿੰਨ ਦਿਨਾਂ ਤੋਂ ਕਚਹਿਰੀ ਵਿੱਚ ਅਣਮਿੱਥੇ ਸਮੇਂ ਲਈ ਕਿਸਾਨ ਧਰਨੇ ਉੱਤੇ ਬੈਠੇ ਹਨ। ਉਨ੍ਹਾਂ ਕਿਹਾ ਕਿ 16 ਜੂਨ ਨੂੰ ਐਸਐਸਪੀ ਦੇ ਦਫਤਰ ਦਾ ਘਿਰਾਓ ਕੀਤਾ ਜਾਵੇਗਾ।
ਇਹ ਵੀ ਪੜ੍ਹੋ :ਅਗਨੀਪਥ ਪ੍ਰਦਰਸ਼ਨ: ਤੀਜੇ ਦਿਨ ਵੀ ਵਿਦਿਆਰਥੀਆਂ ਵੱਲੋਂ ਹਿੰਸਕ ਪ੍ਰਦਰਸ਼ਨ, ਰੇਲਵੇ ਟ੍ਰੈਕ 'ਤੇ ਸਾੜੇ ਟਾਇਰ